ਜਲੰਧਰ/ਤਰਨਤਾਰਨ/ਕਪੂਰਥਲਾ | ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ਆਪ੍ਰੇਸ਼ਨ ਅਜੇ ਤਕ ਜਾਰੀ ਹੈ। ਪੁਲਿਸ ਨੇ ਉਸਨੂੰ ਭਗੌੜਾ ਐਲਾਨ ਦਿੱਤਾ ਹੈ। ਉਸ ਦੀ ਭਾਲ ‘ਚ ਪੁਲਿਸ ਵਲੋਂ ਪੰਜਾਬ ਭਰ ‘ਚ ਸਰਚ ਜਾਰੀ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਉਸਦੇ 78 ਸਾਥੀਆਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲਿਆ ਗਿਆ ਸੀ ਪਰ ਅੰਮ੍ਰਿਤਪਾਲ ਸਿੰਘ ਭੱਜਣ ਵਿਚ ਕਾਮਯਾਬ ਹੋ ਗਿਆ ਸੀ।
ਸੂਤਰਾਂ ਮੁਤਾਬਕ ਪੰਜਾਬ ਪੁਲਿਸ ਵਲੋਂ ਉਸ ਦੇ ਇਕ ਹੋਰ ਸਾਥੀ ਦਲਜੀਤ ਕਲਸੀ ਨੂੰ ਦੇਰ ਰਾਤ ਹਿਰਾਸਤ ਵਿਚ ਲਿਆ ਗਿਆ ਹੈ ਜੋ ਗੁਰੂਗ੍ਰਾਮ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਹੁਣ ਤਰਨਤਾਰਨ ‘ਚ ਅੰਮ੍ਰਿਤਪਾਲ ਸਿੰਘ ਦੇ 12 ਸਮਰਥੱਕਾਂ ਨੂੰ ਰਾਊਂਡਅਪ ਕੀਤਾ ਗਿਆ ਹੈ।