ਰੂਪਨਗਰ : ਪੈਦਲ ਜਾ ਰਹੇ 3 ਨੌਜਵਾਨਾਂ ਨੂੰ ਕਾਰ ਨੇ ਮਾਰੀ ਭਿਆਨਕ ਟੱਕਰ, ਤਿੰਨਾਂ ਦੀ ਦਰਦਨਾਕ ਮੌਤ

0
431

ਰੂਪਨਗਰ, 9 ਅਕਤੂਬਰ | ਇਥੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਕਾਰ ਦੀ ਲਪੇਟ ਵਿਚ ਆਉਣ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ। ਭਰਤਗੜ੍ਹ ਪੁਲਿਸ ਚੌਕੀ ਦੇ ਇੰਚਾਰਜ, ਸਬ-ਇੰਸਪੈਕਟਰ ਰਣਜੀਤ ਸਿੰਘ, ਏ. ਐਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਇਕ ਜ਼ਖ਼ਮੀ ਦੀ ਸਿਵਲ ਹਸਪਤਾਲ ਰੂਪਨਗਰ ਅਤੇ 2 ਜ਼ਖ਼ਮੀਆਂ ਦੀ ਪੀ. ਜੀ. ਆਈ. ਚੰਡੀਗੜ੍ਹ ’ਚ ਮੌਤ ਹੋਈ ਹੈ।

ਜਾਣਕਾਰੀ ਅਨੁਸਾਰ ਤਿੰਨੋਂ ਨੌਜਵਾਨ ਕਿਸੇ ਢਾਬੇ ’ਤੇ ਖਾਣਾ ਖਾਣ ਮਗਰੋਂ ਪੈਦਲ ਆਪਣੇ ਟਰਾਲੇ ਕੋਲ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਰਾਜਸਥਾਨ ਦੇ ਰਹਿਣ ਵਾਲੇ ਹਨ, ਇਨ੍ਹਾਂ ਦੀ ਸ਼ਨਾਖ਼ਤ ਹੋਣ ਮਗਰੋਂ ਲਾਸ਼ਾਂ ਨੂੰ ਵਾਰਸਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ ਤੇ ਵਾਰਸਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।