ਰੂਪਨਗਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਪੜ ਦੇ ਸਦਾਵਰਤ ਇਲਾਕੇ ‘ਚ ਐਤਵਾਰ ਰਾਤ ਨੂੰ ਨੌਜਵਾਨਾਂ ਵੱਲੋਂ 23 ਸਾਲ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਸਦਾਵਰਤ ਵਜੋਂ ਹੋਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
SHO ਪਵਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਭੈਣ ਸੀਮਾ ਨੇ ਸਵੇਰੇ ਪੁਲਿਸ ਨੂੰ ਸੂਚਿਤ ਕੀਤਾ ਕਿ ਉਸ ਦੇ ਭਰਾ ਨੂੰ ਉਸ ਦੇ 4 ਦੋਸਤ ਐਤਵਾਰ ਰਾਤ ਸ਼ਰਾਬ ਪੀਣ ਲਈ ਆਪਣੇ ਨਾਲ ਲੈ ਗਏ ਤੇ ਉਸ ਦੇ ਦੋਸਤਾਂ ਨੇ ਨਸ਼ੇ ਦੀ ਹਾਲਤ ਵਿਚ ਉਸ ਦਾ ਕਤਲ ਕਰ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ’ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।