ਰੂਪਨਗਰ (ਦਵਿੰਦਰਪਾਲ ਸਿੰਘ) | ਸੂਬੇ ਵਿੱਚ ਹੁਣ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਸਿਵਲ ਹਸਪਤਾਲ ਵਿਖੇ ਵੈਕਸੀਨ ਲਗਵਾਈ।
ਸੋਨਾਲੀ ਗਿਰੀ ਨੇ ਦੱਸਿਆ ਕਿ ਮਾਰਚ 2020 ਤੋਂ ਅਸੀਂ ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਨਵੇਂ ਸਾਲ ਦੇ ਸ਼ੁਰੂ ਵਿਚ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ। ਸਾਨੂੰ ਸਾਰਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ।
ਡੀਸੀ ਨੇ ਕਿਹਾ- ਇਹ ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਅਸੀਂ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ‘ਚ ਪਹਿਲਾਂ ਵੈਕਸੀਨ ਸਿਵਲ ਸਰਜਨ, ਸਿਹਤ ਵਿਭਾਗ ਦੇ ਡਾਕਟਰਾਂ ਤੇ ਹੋਰ ਕੋਵਿਡ-19 ਦੌਰਾਨ ਮੁਹਰਲੇ ਖੇਤਰ ‘ਚ ਕੰਮ ਕਰਨ ਵਾਲੇ ਸਿਹਤ ਵਿਭਾਗ ਦੇ ਯੋਧਿਆਂ ਵੱਲੋਂ ਲਗਵਾਈ ਗਈ ਹੈ ਹੁਣ ਹੋਰ ਵਿਭਾਗਾਂ ਦੇ ਫਰੰਟ ਲਾਈਨ ਯੋਧਿਆਂ ਨੂੰ ਇਹ ਵੈਕਸੀਨ ਲਗਾਈ ਜਾਵੇਗੀ।
(Note – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)