ਰੂਪਨਗਰ : ਸਹੁਰਿਆਂ ਦੀ ਕੁੱ.ਟਮਾਰ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਦਿੱਤੀ ਜਾ.ਨ, ਪਤੀ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

0
4273

ਰੂਪਨਗਰ, 5 ਫਰਵਰੀ | ਰੂਪਨਗਰ ਦੇ ਥਾਣਾ ਸਿਟੀ ਅਧੀਨ ਪੈਂਦੇ ਮੁਹੱਲਾ ਹਰਗੋਬਿੰਦ ਨਗਰ ਦੀ ਰਹਿਣ ਵਾਲੀ ਇਕ ਵਿਆਹੁਤਾ ਨੇ ਆਪਣੇ ਪਤੀ ਅਤੇ ਸਹੁਰੇ ਦੇ ਤਸ਼ੱਦਦ ਤੋਂ ਤੰਗ ਆ ਕੇ ਜਾਨ ਦੇ ਦਿੱਤੀ। ਇਸ ਘਟਨਾ ਤੋਂ ਬਾਅਦ ਮ੍ਰਿਤਕਾ ਦੇ ਭਰਾ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਦਰ ’ਚ ਮ੍ਰਿਤਕਾ ਦੇ ਪਤੀ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਨਰਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਵਾਰਡ ਨੰਬਰ ਚਾਰ ਹਰੀਦਾਸ ਕਾਲੋਨੀ, ਨਾਭਾ ਰੋਡ ਪਟਿਆਲਾ ਨੇ ਦੱਸਿਆ ਕਿ ਉਸ ਦੀ ਵੱਡੀ ਭੈਣ ਬਨੀਤਾ ਦਾ ਵਿਆਹ ਕਰੀਬ 12 ਸਾਲ ਪਹਿਲਾਂ ਰੂਪਨਗਰ ਦੇ ਰਹਿਣ ਵਾਲੇ ਰਮੇਸ਼ ਕੁਮਾਰ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਉਸ ਨੂੰ ਪਤਾ ਲੱਗਾ ਕਿ ਬਨੀਤਾ ਦਾ ਪਤੀ ਨਸ਼ੇ ਦਾ ਆਦੀ ਸੀ ਤੇ ਕੁੱਟਮਾਰ ਵੀ ਕਰਦਾ ਹੈ। ਹੁਣ ਉਸ ਦੇ ਸਹੁਰੇ ਨੇ ਵੀ ਪਤੀ ਦਾ ਸਾਥ ਦੇਣਾ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਤੰਗ ਹੋ ਕੇ ਬਨੀਤਾ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ।

ਇਸ ਤੋਂ ਬਾਅਦ ਉਸ ਨੂੰ ਪੀਜੀਆਈ, ਚੰਡੀਗੜ੍ਹ ਰੈਫਰ ਕਰ ਦਿੱਤਾ ਜਿਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਟੀ ਦੇ ਤਫਤੀਸ਼ੀ ਅਫਸਰ ਏਐੱਸਆਈ ਕੁਸ਼ਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਤੇ ਸਹੁਰੇ ਖਿਲਾਫ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।