ਰੂਪਨਗਰ : ਮੰਤਰੀ ਹਰਜੋਤ ਬੈਂਸ ਨੇ SDM ਦਫ਼ਤਰ ’ਚ ਮਾਰਿਆ ਛਾਪਾ : ਗੈਰਹਾਜ਼ਰ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

0
915

ਰੂਪਨਗਰ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨੰਗਲ, ਰੂਪਨਗਰ ਵਿੱਚ ਸੋਮਵਾਰ ਸਵੇਰੇ ਐਸਡੀਐਮ ਦਫ਼ਤਰ ਵਿੱਚ ਛਾਪਾ ਮਾਰਿਆ। ਇਸ ਦੌਰਾਨ ਉਨ੍ਹਾਂ ਦਫ਼ਤਰ ਵਿੱਚ ਤਾਇਨਾਤ ਕਈ ਮੁਲਾਜ਼ਮ ਡਿਊਟੀ ਤੋਂ ਗੈਰ ਹਾਜ਼ਰ ਪਾਏ। ਇਸ ਤੋਂ ਇਲਾਵਾ ਕਈ ਕਰਮਚਾਰੀ ਸਮੇਂ ਸਿਰ ਡਿਊਟੀ ‘ਤੇ ਨਹੀਂ ਪਹੁੰਚੇ। ਮੰਤਰੀ ਬੈਂਸ ਨੇ ਗੈਰ ਹਾਜ਼ਰ ਪਾਏ ਗਏ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ।

ਦਫ਼ਤਰ ਵਿੱਚ ਬੇਨਿਯਮੀਆਂ ਨੂੰ ਦੇਖਦਿਆਂ ਗੁੱਸੇ ਵਿਚ ਆਏ ਮੰਤਰੀ ਨੇ ਉੱਥੇ ਮੌਜੂਦ ਮੁਲਾਜ਼ਮਾਂ ਨੂੰ ਆਮ ਲੋਕਾਂ ਨਾਲ ਸਬੰਧਤ ਸਾਰੇ ਕੰਮ ਇੱਕ ਹਫ਼ਤੇ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ। ਨਾਲ ਹੀ ਅਗਲੇ ਸੋਮਵਾਰ ਨੂੰ ਮੁੜ ਜਾਂਚ ਕਰਨ ਲਈ ਕਿਹਾ ਹੈ।

ਮੰਤਰੀ ਬੈਂਸ ਸਵੇਰੇ 9:53 ਵਜੇ ਅਚਾਨਕ ਐਸਡੀਐਮ ਦਫ਼ਤਰ ਪੁੱਜੇ। ਇੱਥੇ ਉਨ੍ਹਾਂ ਦੇ ਸਵਾਲਾਂ ਨੇ ਮੁਲਾਜ਼ਮਾਂ ਵਿੱਚ ਹਲਚਲ ਮਚਾ ਦਿੱਤੀ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾ, ਮੰਤਰੀ ਵੱਲੋਂ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਹਰ ਕਾਊਂਟਰ ਦੇ ਸਾਹਮਣੇ ਜਾ ਕੇ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ।

ਮੰਤਰੀ ਬੈਂਸ ਨੇ ਐਸਡੀਐਮ ਦਫ਼ਤਰ ਦਾ ਰਿਕਾਰਡ ਵੀ ਚੈੱਕ ਕੀਤਾ। ਇਸ ਦੇ ਨਾਲ ਹੀ ਮੁਲਾਜ਼ਮਾਂ ਦੇ ਦਫ਼ਤਰ ਪਹੁੰਚਣ ਦੇ ਸਮੇਂ ਅਤੇ ਵਾਪਸੀ ਦੇ ਸਮੇਂ ਬਾਰੇ ਵੀ ਜਾਣਕਾਰੀ ਲਈ ਗਈ। ਨਾਲ ਹੀ ਅਗਲੀ ਜਾਂਚ ਦੌਰਾਨ ਕੋਈ ਢਿੱਲ ਨਾ ਦਿਖਾਉਣ ਦੀ ਚਿਤਾਵਨੀ ਦਿੱਤੀ ਹੈ।