ਚੰਡੀਗੜ੍ਹ | ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਬਲਵਿੰਦਰ ਸੇਖੋਂ ਅਤੇ ਸਹਿ ਮੁਲਜ਼ਮ ਪ੍ਰਦੀਪ ਸ਼ਰਮਾ ਨੂੰ ਅੱਜ ਸਖ਼ਤ ਸੁਰੱਖਿਆ ਹੇਠ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਵਲੋਂ ਬਲਵਿੰਦਰ ਸੇਖੋਂ ਅਤੇ ਉਨ੍ਹਾਂ ਦੇ ਸਾਥੀ ਪ੍ਰਦੀਪ ਸ਼ਰਮਾ ਨੂੰ 6 ਮਹੀਨਿਆਂ ਦੀ ਕੈਦ ਦੀ ਸਜ਼ਾ ਦੇ ਨਾਲ ਹੀ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਦੱਸ ਦਈਏ ਕਿ ਹਾਈਕੋਰਟ ਨੇ ਬੀਤੇ ਸੋਮਵਾਰ ਨੂੰ ਸੇਖੋਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਸਨ। ਸੇਖੋਂ ਨੇ ਹਾਈਕੋਰਟ ਦੇ ਜੱਜ ‘ਤੇ ਭ੍ਰਿਸ਼ਟਾਚਾਰ ਅਤੇ ਸਰਕਾਰਾਂ ਨਾਲ ਮਿਲੀਭੁਗਤ ਸਮੇਤ ਕਈ ਦੋਸ਼ ਲਾਏ ਸਨ। ਸੇਖੋਂ ‘ਤੇ ਹਾਈਕੋਰਟ ਦੇ ਜੱਜਾਂ ਖਿਲਾਫ ਗਲਤ ਟਿੱਪਣੀਆਂ ਕਰਨ ਦੇ ਦੋਸ਼ ਹਨ।
ਬਰਖ਼ਾਸਤ DSP ਬਲਵਿੰਦਰ ਸੇਖੋਂ ਨੂੰ 6 ਮਹੀਨਿਆਂ ਦੀ ਕੈਦ, ਹਾਈਕੋਰਟ ਦੇ ਜੱਜਾਂ ਖਿਲਾਫ ਕੀਤੀ ਸੀ ਗਲਤ ਟਿੱਪਣੀ
Related Post