ਹਾਈਕੋਰਟ ਵਿਰੁੱਧ ਗਲਤ ਟਿੱਪਣੀ ਕਰਨ ‘ਤੇ ਬਰਖ਼ਾਸਤ DSP ਸੇਖੋਂ ਨੂੰ ਕੀਤਾ ਗ੍ਰਿਫਤਾਰ

0
489

ਚੰਡੀਗੜ੍ਹ | ਹਾਈਕੋਰਟ ਖਿਲਾਫ ਗਲਤ ਟਿੱਪਣੀ ਕਰਨ ਦੇ ਮਾਮਲੇ ਵਿਚ ਬਰਖ਼ਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹਾਈਕੋਰਟ ਨੇ ਸੋਮਵਾਰ ਨੂੰ ਸੇਖੋਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਸੇਖੋਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਰੁੱਧ ਗਲਤ ਟਿੱਪਣੀਆਂ ਅਤੇ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਸੇਖੋਂ ਨੇ ਹਾਈਕੋਰਟ ਦੇ ਜੱਜ ‘ਤੇ ਭ੍ਰਿਸ਼ਟਾਚਾਰ ਅਤੇ ਸਰਕਾਰਾਂ ਨਾਲ ਮਿਲੀਭੁਗਤ ਸਮੇਤ ਕਈ ਦੋਸ਼ ਲਗਾਏ ਸਨ।

ਬਲਵਿੰਦਰ ਸੇਖੋਂ ਨੇ ਪੰਜਾਬ ‘ਚ ਵਧਦੇ ਨਸ਼ੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਉਸ ਨੇ ਪੰਜਾਬ ਦੇ 2 ਸਾਬਕਾ ਡੀਜੀਪੀਜ਼ ਅਤੇ ਅਕਾਲੀ ਦਲ ਸਮੇਤ ਕਈ ਪਾਰਟੀਆਂ ਦੇ ਆਗੂਆਂ ‘ਤੇ ਨਸ਼ਾ ਵੇਚਣ ਦੇ ਦੋਸ਼ ਲਗਾਏ ਹਨ। ਸੇਖੋਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।