ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਜੇਲ੍ਹ ਤੋਂ ਬਾਹਰ ਆ ਕੇ ਪੰਜਾਬ ਸਭਾ ਸਕੱਤਰੇਤ ‘ਚ ਕੀਤੀ ਮੀਟਿੰਗ, ਕਾਂਗਰਸ ਬੋਲੀ ਇਹ ਕਿਹੋ ਜਿਹਾ ਬਦਲਾਅ?

0
2250

ਚੰਡੀਗੜ੍ਹ | ਪੰਜਾਬ ਸਰਕਾਰ ਦੁਆਰਾ ਬਰਖਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਦੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸਾਬਕਾ ਮੰਤਰੀ ਨੇ ਆਪਣੀ ਸਰਗਰਮੀ ਦੀਆਂ ਖੁਦ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।

ਪੰਜਾਬ ਕਾਂਗਰਸ ਹੁਣ ਇਸ ਉਪਰ ਪੰਜਾਬ ਸਰਕਾਰ ਨੂੰ ਤਾਹਨੇ ਮਾਰ ਰਹੀ ਹੈ। ਕਾਂਗਰਸ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਕਹਿੰਦੇ ਸਨ ਕਿ ਉਨ੍ਹਾਂ ਦੀ ਸਰਕਾਰ ਵਿੱਚ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੀ ਕੋਈ ਥਾਂ ਨਹੀਂ ਹੈ। ਦੂਜੇ ਪਾਸੇ ਬਰਖਾਸਤ ਮੰਤਰੀ ਵਿਧਾਨ ਸਭਾ ਸਕੱਤਰੇਤ ਵਿੱਚ ਮੀਟਿੰਗ ਕਰ ਰਿਹਾ ਹੈ। ਇਹ ਕਿਹੋ ਜਿਹੀ ਬਦਲਾਅ ਹੈ?

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮਾਨਸਾ ਤੋਂ ਵਿਧਾਇਕ ਡਾ: ਵਿਜੇ ਸਿੰਗਲਾ ਨੂੰ ਸਿਹਤ ਮੰਤਰੀ ਬਣਾਇਆ ਸੀ। ਉਹਨਾਂ ਨੇ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਹਰਾਇਆ ਸੀ। ਪਰ ਉਹਨਾਂ ਦੇ ਕਾਰਜਕਾਲ ਨੂੰ ਅਜੇ ਢਾਈ ਮਹੀਨੇ ਹੀ ਹੋਏ ਸੀ ਤਾਂ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਿੰਗਲਾ ਆਪਣੇ ਵਿਭਾਗ ਵਿਚ 1 ਫੀਸਦੀ ਕਮਿਸ਼ਨ ਮੰਗ ਰਹੇ ਸਨ। ਬਰਖਾਸਤਗੀ ਤੋਂ ਬਾਅਦ ਸਿੰਗਲਾ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਉਸ ਨੇ ਕਰੀਬ 43 ਦਿਨ ਜੇਲ੍ਹ ਵਿਚ ਬਿਤਾਏ।

ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਏ ਸਿੰਗਲਾ ਲਗਾਤਾਰ ਚੁਣੌਤੀਆਂ ਦੇ ਰਹੇ ਹਨ। ਉਹ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਇਨਕਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਇੱਕ ਰੁਪਿਆ ਲੈਣ ਦਾ ਸਬੂਤ ਪੇਸ਼ ਕਰੇ। ਹਾਲਾਂਕਿ ਸੀਐਮ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਜਦੋਂ ਸਿੰਗਲਾ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੀ ਗਲਤੀ ਕਬੂਲੀ ਸੀ। ਸਿੰਗਲਾ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਲਗਾਤਾਰ ਕੰਮ ਕਰ ਰਿਹਾ ਹੈ।