ਚੰਡੀਗੜ੍ਹ . ਸ੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਨਾਲ ਗੱਠਜੋੜ ਤੋੜ ਦਿੱਤਾ ਹੈ।ਖੇਤੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਪਿਹਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦਿੱਤਾ ਅਤੇ ਉਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਇਹ ਵੱਡਾ ਐਲਾਨ ਕੀਤਾ ਹੈ।
ਅਕਾਲੀ ਦਲ ਦਾ ਭਾਜਪਾ ਨਾਲ ਕਈ ਦਹਾਕੇ ਪੁਰਾਨਾ ਰਿਸ਼ਤਾ ਸੀ।ਅਕਾਲੀ ਦਲ ਭਾਜਪਾ ਨਾਲ ਮਿਲਕੇ ਪੰਜਾਬ ‘ਚ ਕਈ ਵਾਰ ਸਰਕਾਰ ਬਣਾ ਚੁੱਕੀ ਹੈ।ਦੱਸ ਦੇਈਏ ਕਿ ਅੱਜ ਕਰੀਬ ਸਾਢੇ 4 ਘੰਟੇ ਲੰਮੀ ਚੱਲੀ ਅਕਾਲੀ ਦਲ ਦੀ ਕੌਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪ੍ਰੈਸ ਨੂੰ ਸੰਬੋਧਿਤ ਕੀਤਾ ਅਤੇ ਇਹ ਐਲਾਨ ਕੀਤਾ ਕਿ ਉਹ ਹੁਣ ਭਾਜਪਾ-NDA ਦਾ ਹਿੱਸਾ ਨਹੀਂ ਹੋਣਗੇ।ਬੀਜੇਪੀ ਨੂੰ ਪੰਜਾਬ ਅੰਦਰ ਇਹ ਵੱਡਾ ਝੱਟਕਾ ਲੱਗਾ ਹੈ।ਖੇਤੀ ਬਿੱਲਾਂ ਨੂੰ ਲੈ ਕੇ ਅਕਾਲੀ ਦਲ ਲਗਾਤਾਰ ਕਿਸਾਨ ਅੰਦੋਲਨ ‘ਚ ਸ਼ਾਮਲ ਹੋ ਰਿਹਾ ਸੀ। ਅਕਾਲੀ ਦਲ ਨੇ ਕਈ ਰੈਲੀਆਂ ‘ਚ ਹਿੱਸਾ ਲਿਆ ਜਿਸ ਤੋਂ ਬਾਅਦ ਅਕਾਲੀ ਦਲ ਤੇ ਇੱਕ ਦਬਾਅ ਵੀ ਸੀ ਕਿ ਆਖਰ ਤੁਸੀਂ ਗੱਠਜੋੜ ਤੋਂ ਬਾਹਰ ਕਿਉਂ ਨਹੀਂ ਆ ਰਹੇ।
ਵਿਰੋਧੀ ਧਿਰਾਂ ਵੀ ਅਕਾਲੀ ਦਲ ਨੂੰ ਇਸ ਮੁੱਦੇ ਤੇ ਘੇਰ ਰਹੀਆਂ ਸੀ। ਇਸ ਦਬਾਅ ਦੌਰਾਨ ਅਕਾਲੀ ਦਲ ਨੇ ਅੱਜ ਵੱਡਾ ਫੈਸਲਾ ਲੈਂਦੇ ਹੋਏ ਇਹ ਗੱਠਜੋੜ ਨੂੰ ਤੋੜ ਦਿੱਤਾ ਹੈ।