ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਦ.ਰਦਨਾਕ ਮੌ.ਤ, ਡੇਢ ਸਾਲ ਪਹਿਲਾਂ ਵਿਦੇਸ਼ ਗਿਆ ਸੀ ਚੈਰੀ

0
712

ਪਟਿਆਲਾ, 17 ਜਨਵਰੀ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਸਮਾਣਾ ਦੇ 21 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੈਹਰਾਬ ਧੀਮਾਨ ਉਰਫ ਚੈਰੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਤਾਏ ਨਰਿੰਦਰ ਧੀਮਾਨ ਨੇ ਦੱਸਿਆ ਕਿ ਚੈਰੀ ਲਗਭਗ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਰਹਿ ਰਿਹਾ ਸੀ ਤੇ ਹਾਰਟ ਅਟੈਕ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਅਜੇ ਕੁਆਰਾ ਸੀ।

ਦੱਸ ਦਈਏ ਕਿ ਕੁਝ ਸਾਲ ਪਹਿਲਾਂ ਮੈਹਰਾਬ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਤ੍ਰਾਸਦੀ ਹੈ ਕਿ 2 ਦਿਨ ਪਹਿਲਾਂ ਹੀ ਉਸ ਦੇ ਤਾਏ ਰਾਕੇਸ਼ ਧੀਮਾਨ ਦੀ ਵੀ ਮੌਤ ਹੋਈ ਹੈ। ਜ਼ਿਕਰਯੋਗ ਹੈ ਕਿ ਪੜ੍ਹਾਈ ਅਤੇ ਰੋਜ਼ਗਾਰ ਲਈ ਵਿਦੇਸ਼ਾਂ ਵਿਚ ਗਏ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)