ਦੁੱਖਦਾਈ ਖਬਰ ! ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ 2 ਬੱਚਿਆਂ ਦੇ ਪਿਓ ਦੀ ਮੌਤ

0
803

ਹੁਸ਼ਿਆਰਪੁਰ, 26 ਅਕਤੂਬਰ | ਕਸਬਾ ਗੜ੍ਹਦੀਵਾਲਾ ਨੇੜੇ ਪਿੰਡ ਢੱਫਰ ਦੇ ਜੰਮਪਲ ਗੁਰਦੀਪ ਸਿੰਘ ਉਰਫ਼ ਭੁੱਲਾ (44) ਪੁੱਤਰ ਸਵਰਗੀ ਬਲਦੇਵ ਸਿੰਘ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਵਿਅਕਤੀ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਭੁੱਲਾ ਕਰੀਬ 3 ਸਾਲਾਂ ਤੋਂ ਰੋਜ਼ੀ-ਰੋਟੀ ਦੀ ਭਾਲ ਵਿਚ ਕੁਵੈਤ ਗਿਆ ਹੋਇਆ ਸੀ। ਬੀਤੇ ਕੱਲ ਵਿਦੇਸ਼ ਤੋਂ ਫ਼ੋਨ ਆਉਣ ‘ਤੇ ਪਤਾ ਲੱਗਾ ਕਿ ਗੁਰਦੀਪ ਸਿੰਘ ਉਰਫ਼ ਭੁੱਲਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਉਸ ਨੇ ਦੱਸਿਆ ਕਿ ਦੋ ਭੈਣਾਂ ਦਾ ਇਕਲੌਤਾ ਭਰਾ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਅਤੇ ਦੋ ਛੋਟੇ ਬੱਚੇ (10 ਸਾਲ ਦੀ ਬੇਟੀ ਅਤੇ 8 ਸਾਲ ਦਾ ਬੇਟਾ) ਛੱਡ ਗਿਆ ਹੈ। ਇਸ ਮੌਕੇ ਸਰਪੰਚ ਸਤਨਾਮ ਸਿੰਘ, ਸਮੂਹ ਪੰਚ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)