ਫਾਜ਼ਿਲਕਾ/ਜਲਾਲਾਬਾਦ, 27 ਫਰਵਰੀ | ਪਿੰਡ ਸਵਾਹਵਾਲਾ ਤੋਂ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ 23 ਸਾਲ ਦੀ ਲਾੜੀ ਨੀਲਮ ਰਾਣੀ ਦੀ ਵਿਆਹ ਮੌਕੇ ਕੀਤੇ ਜਾ ਰਹੇ ਸ਼ਗਨਾਂ ਦੌਰਾਨ ਮੌ.ਤ ਹੋ ਗਈ। ਲਾੜੀ ਦੀ ਮੌਤ ਨੂੰ ਦੇਖ ਕੇ ਲਾੜਾ ਵੀ ਬੇਹੋਸ਼ ਹੋ ਗਿਆ। ਦਰਅਸਲ ਖੁਸ਼ੀ-ਖੁਸ਼ੀ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ, ਬਾਰਾਤ ਆਈ ਅਤੇ ਲਾਵਾਂ ਫੇਰੇ ਵੀ ਹੋਏ।

ਫੇਰਿਆਂ ਤੋਂ ਬਾਅਦ ਕੁੜੀ ਨੂੰ ਅਚਾਨਕ ਘਬਰਾਹਟ ਮਹਿਸੂਸ ਹੋਈ, ਜਿਸ ਤੋਂ ਬਾਅਦ ਡਾਕਟਰ ਨੂੰ ਬੁਲਾ ਕੇ ਦਵਾਈ ਦਿੱਤੀ ਗਈ। ਇਸ ਮਗਰੋਂ ਲੜਕੀ ਨੂੰ ਥੋੜ੍ਹਾ ਠੀਕ ਮਹਿਸੂਸ ਹੋਣ ’ਤੇ ਸਟੇਜ ‘ਤੇ ਜੈਮਾਲਾ ਲਈ ਲਿਜਾਇਆ ਗਿਆ। ਜਿਥੇ ਸਟੇਜ ’ਤੇ ਲੱਗੇ ਸੋਫੇ ’ਤੇ ਬੈਠਦੇ ਸਾਰ ਹੀ ਲਾੜੀ ਨੀਲਮ ਬੇਸੁੱਧ ਹੋ ਗਈ ਅਤੇ ਉਸ ਦੀ ਮੌ.ਤ ਹੋ ਗਈ। ਇੰਨਾ ਹੀ ਨਹੀਂ ਕੁੜੀ ਦੀ ਮੌ.ਤ ਹੁੰਦੇ ਸਾਰ ਲਾੜਾ ਵੀ ਬੇਹੋਸ਼ ਹੋ ਗਿਆ, ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletinworld/videos/365981846284721

https://www.facebook.com/punjabibulletinworld/videos/898683798622017

ਦੱਸ ਦਈਏ ਕਿ ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਨੀਲਮ ਰਾਣੀ ਦੇ ਮਾਂ-ਬਾਪ ਨੂੰ ਲੜਕੀ ਦੇ ਸਹੁਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੱਤੀ ਹੈ। ਵਿਆਹ ਤੋਂ ਪਹਿਲਾਂ ਦੀਆਂ ਤਸਵੀਰਾਂ ਵਿਚ ਲਾੜੀ ਨੀਲਮ ਹੱਥਾਂ ਵਿਚ ਕਲੀਰੇ ਪਾ ਕੇ ਫੋਟੋ ਸ਼ੂਟ ਕਰਵਾ ਰਹੀ ਸੀ ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ।