ਹਰਿਆਣਾ, 19 ਫਰਵਰੀ| ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਆਪਣੇ ਸਾਹ ਛੱਡ ਦਿੱਤੇ ਹਨ। ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਬਜ਼ੁਰਗ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
ਜਾਣਕਾਰੀ ਅਨੁਸਾਰ ਮਨਜੀਤ ਸਿੰਘ 12 ਫਰਵਰੀ ਨੂੰ ਖਨੌਰੀ ਬਾਰਡਰ ‘ਤੇ ਆਇਆ ਸੀ। ਇਸ ਦੌਰਾਨ ਉਸ ਨੂੰ ਹਾਰਟ ਅਟੈਕ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। 70 ਸਾਲਾ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਾਲ ਦਾ ਰਹਿਣ ਵਾਲਾ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਮੌਤ ਹੋਈ ਸੀ।