ਲੁਧਿਆਣਾ, 15 ਦਸੰਬਰ | ਲੁਧਿਆਣਾ ਦੇ ਬੱਸ ਸਟੈਂਡ ਨੇੜੇ ਮਨਜੀਤ ਨਗਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ। ਤਿੰਨ ਭੈਣ-ਭਰਾਵਾਂ ਵਿਚੋਂ ਸਭ ਤੋਂ ਵੱਡਾ ਬਘੇਲ ਸਿੰਘ ਸੀ। ਬਘੇਲ ਸਿੰਘ ਅਜੇ ਕੁਆਰਾ ਸੀ।
ਬੇਟੇ ਦੀ ਮੌਤ ਤੋਂ ਬਾਅਦ ਮਾਂ-ਭੈਣ ਦਾ ਰੋ-ਰੋ ਕੇ ਬੁਰਾ ਹਾਲ ਹੈ। ਮੁਹੱਲੇ ਵਾਲਿਆਂ ਦਾ ਆਰੋਪ ਹੈ ਕਿ ਇਲਾਕੇ ਵਿਚ ਨਸ਼ਾ ਸ਼ਰੇਆਮ ਵਿਕਦਾ ਹੈ। ਉਥੇ ਹੀ ਮੌਕੇ ਉਤੇ ਪਹੁੰਚੇ ਥਾਣਾ ਡਵੀਜ਼ਨ ਨੰਬਰ 5 ਦੇ ਐਸਐਚਓ ਨੀਰੇ ਚੌਧਰੀ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਤਫਤੀਸ਼ ਤੋਂ ਬਾਅਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਵੇਖੋ ਵੀਡੀਓ
https://www.facebook.com/punjabibulletinworld/videos/319289520987719
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)