ਦੁੱਖ਼ਦਾਇਕ ਖ਼ਬਰ : ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

0
895

ਫਿਰੋਜ਼ਪੁਰ- ਚੰਗੇ ਭਵਿੱਖ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਦਾ ਰਹਿਣ ਵਾਲਾ ਸੀ। ਨੌਜਵਾਨ ਦੇ ਪਿਤਾ ਪੂਰਨ ਸਿੰਘ ਸੇਖੋਂ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਭੋਲੂ ਸੇਖੋਂ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਵੀ ਇਸ ਪਿੰਡ ਦੇ ਇਕ ਨੌਜਵਾਨ ਭਗਵੰਤ ਸਿੰਘ ਦਾ ਮਨੀਲਾ ਵਿਖੇ ਕਤਲ ਕਰ ਦਿੱਤਾ ਸੀ, ਜੋਕਿ ਭੋਲੂ ਸੇਖੋਂ ਦਾ ਕਰੀਬੀ ਸਾਥੀ ਸੀ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਭੋਲੂ ਸੇਖੋਂ 4 ਸਾਲ ਪਹਿਲਾਂ ਮਨੀਲਾ ਗਿਆ ਸੀ। ਮ੍ਰਿਤਕ ਦਾ ਇਕ ਭਰਾ ਵੀ ਮਨੀਲਾ ਵਿਚ ਹੈ ਅਤੇ ਦੋਵੇਂ ਭਰਾ ਓਥੇ ਫਾਇਨਾਂਸ ਦਾ ਕੰਮ ਕਰਦੇ ਸਨ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਭੋਲੂ ਸੇਖੋਂ ਬੀਤੀ ਰਾਤ ਬਾਜ਼ਾਰ ਗਿਆ ਸੀ, ਜਿੱਥੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਕੜਾਹੇ ਵਾਲ ਨੇ ਕਿਹਾ ਕਿ ਮਨੀਲਾ ਵਿਚ ਅਕਸਰ ਹੀ ਨੌਜਵਾਨਾਂ ਦੇ ਕਤਲ ਹੋ ਰਹੇ ਹਨ, ਉਥੋਂ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਇਸ ਸਬੰਧੀ ਠੋਸ ਕਦਮ ਚੁੱਕਣ ਦੀ ਲੋੜ ਹੈ, ਜਿਸ ਨਾਲ ਪੰਜਾਬੀ ਨੌਜਵਾਨਾਂ ਦੇ ਕਤਲ ਰੋਕੇ ਜਾ ਸਕਣ।