ਮੰਦਭਾਗੀ ਖਬਰ : ਵਿਆਹ ਤੋਂ ਅਗਲੇ ਹੀ ਦਿਨ ਨੌਜਵਾਨ ਦੀ ਕਾਰ ਹਾਦਸੇ ‘ਚ ਮੌ.ਤ

0
221

ਹਰਿਆਣਾ, 10 ਫਰਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੋਨੀਪਤ ਵਿਚ ਵਿਆਹ ਤੋਂ ਇਕ ਦਿਨ ਬਾਅਦ ਹੀ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਵਿਆਹ ਸਮਾਗਮ ਤੋਂ ਬਾਅਦ ਸਹੁਰੇ ਘਰ ਤੋਂ ਹਿਸਾਰ ਪਰਤ ਰਹੇ ਲਾੜੇ ਦੀ ਕਾਰ ਨਾਲ ਹਾਦਸਾ ਵਾਪਰ ਗਿਆ, ਜਿਸ ਵਿਚ ਉਸਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Haryana News: ਮਾਤਮ ਵਿਚ ਬਦਲੀਆਂ ਖੁਸ਼ੀਆਂ; ਵਿਆਹ ਤੋਂ ਅਗਲੇ ਦਿਨ ਨੌਜਵਾਨ ਦੀ ਮੌਤ

ਮ੍ਰਿਤਕ ਦੀ ਪਛਾਣ ਪਿੰਡ ਖੰਡਾ ਖੇੜੀ ਦੇ ਰਹਿਣ ਵਾਲੇ ਪ੍ਰਵੀਨ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪ੍ਰਵੀਨ ਦਾ 8 ਫਰਵਰੀ ਨੂੰ ਵਿਆਹ ਹੋਇਆ ਸੀ। ਸ਼ੁੱਕਰਵਾਰ ਨੂੰ ਉਹ ਪਤਨੀ ਨਾਲ ਸਹੁਰੇ ਘਰ ਗਿਆ ਸੀ। ਜਦੋਂ ਉਹ ਰਾਤ ਨੂੰ ਆਪਣੀ ਪਤਨੀ ਨਾਲ ਕਾਰ ਰਾਹੀਂ ਪਿੰਡ ਵਾਪਸ ਆ ਰਿਹਾ ਸੀ ਤਾਂ ਪਿੰਡ ਬੁਟਾਣਾ ਨੇੜੇ ਸਾਹਮਣੇ ਤੋਂ ਆ ਰਹੀ ਕਾਰ ਨਾਲ ਉਸ ਦੀ ਟੱਕਰ ਹੋ ਗਈ। ਹਾਦਸੇ ਦੀ ਸੂਚਨਾ ਥਾਣਾ ਬੜੌਦਾ ਦੇ ਬੁਟਾਨਾ ਚੌਕੀ ਨੂੰ ਦਿੱਤੀ ਗਈ।