Home Blog Page 1012
ਅਜਨਾਲਾ| ਅਜਨਾਲਾ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਥੋਂ ਦੀ ਇਕ ਡੈਂਟਲ ਕਲੀਨਿਕ ਉਤੇ ਕੰਮ ਕਰਨ ਵਾਲੀ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ ਹੈ।ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਦਾ ਕਤਲ ਗੁਆਂਢ ਵਿਚ ਰਹਿੰਦੇ ਮੁੰਡੇ ਨੇ ਕੀਤਾ ਹੈ। ਮ੍ਰਿਤਕ ਲੜਕੀ ਦੇ ਭਰਾ ਦਾ ਕਹਿਣਾ ਹੈ ਕਿ...
ਪਟਿਆਲਾ : ਜ਼ਿਲ੍ਹੇ ਦੇ ਖਮਾਣੋਂ ਕਸਬੇ 'ਚ ਬੁੱਧਵਾਰ ਸਵੇਰੇ ਇਕ ਨਿੱਜੀ ਸਕੂਲ ਦੀ ਬੱਸ 11,000 ਵੋਲਟ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਫਿਲਹਾਲ ਸਾਰੇ ਬੱਚੇ ਸੁਰੱਖਿਅਤ ਹਨ।
ਚੰਡੀਗੜ੍ਹ| ਪੰਜਾਬ ਕੈਬਨਿਟ ਦਾ ਇੱਕ ਹੋਰ ਮੰਤਰੀ ਸੰਕਟ ਵਿੱਚ ਘਿਰ ਸਕਦਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਦੀ ਅਸ਼ਲੀਲ ਵੀਡੀਓ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਮੁਤਾਬਕ ਰਾਜਪਾਲ ਨੇ ਪੁਲਿਸ ਮੁਖੀ ਨੂੰ ਕਿਹਾ ਹੈ ਕਿ ਵੀਡੀਓ ਦੀ ਫੋਰੈਂਸਿਕ ਜਾਂਚ ਦੇ ਨਾਲ-ਨਾਲ ਵਿਧਾਇਕ ਸੁਖਪਾਲ ਖਹਿਰਾ ਦੀ ਸ਼ਿਕਾਇਤ ਵਿੱਚ ਦਿੱਤੇ ਗਏ ਤੱਥਾਂ ਦੀ ਜਾਂਚ ਵੀ ਕੀਤੀ ਜਾਵੇ।ਅਧਿਕਾਰਤ...
ਝਾਰਖੰਡ| ਝਾਰਖੰਡ ਦੇ ਗੁਮਲਾ ਜ਼ਿਲ੍ਹੇ ਦੇ ਡੁਮਰੀ ਬਲਾਕ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਵਿਆਹ ਤੋਂ ਪਰਤ ਰਹੇ ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਭਰੀ ਪਿਕਅੱਪ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਲਾੜੀ ਦੇ ਮਾਤਾ-ਪਿਤਾ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ 'ਚ 28 ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ 'ਚੋਂ 12 ਲੋਕਾਂ ਦੀ...
ਫਾਜ਼ਿਲਕਾ | ਪੰਜਾਬ ਦੇ ਫਾਜ਼ਿਲਕਾ 'ਚ 2.5 ਕਰੋੜ ਦੀ ਲਾਟਰੀ ਦਾ ਮਾਲਕ ਸਾਹਮਣੇ ਆਇਆ ਹੈ। ਇਹ ਐਵਾਰਡ ਪਿੰਡ ਰਾਮਕੋਟ ਦੇ ਵਾਸੀ ਭਲਾ ਰਾਮ ਨੂੰ ਮਿਲਿਆ ਹੈ। ਭਲਾ ਰਾਮ ਇਨਾਮੀ ਰਾਸ਼ੀ ਹਾਸਲ ਕਰਕੇ ਇੱਕ ਹੀ ਦਿਨ ਵਿਚ ਕਰੋੜਪਤੀ ਬਣ ਗਿਆ ਹੈ। ਹਾਲਾਂਕਿ ਹੁਣ ਉਸ ਤੋਂ ਲਾਟਰੀ ਟਿਕਟ ਲੈ ਕੇ ਅੱਗੇ ਭੇਜੀ ਜਾਵੇਗੀ, ਜਿਸ ਤੋਂ ਬਾਅਦ ਇਨਾਮੀ ਰਾਸ਼ੀ ਉਸ ਨੂੰ ਸੌਂਪ...
ਅਮਰੀਕਾ| ਸਾਊਥ ਕੈਰੋਲੀਨਾ ‘ਚ ਵਿਆਹ ਦੀ ਰਿਸੈਪਸ਼ਨ ਦੇ ਕੁਝ ਹੀ ਮਿੰਟਾਂ ਬਾਅਦ ਇਕ ਹਾਦਸੇ ‘ਚ ਲਾੜੀ ਦੀ ਮੌਤ ਹੋ ਗਈ, ਜਦਕਿ ਉਸ ਦੇ ਪਤੀ ਦੀ ਹਾਲਤ ਬਹੁਤ ਗੰਭੀਰ ਹੈ। ਸਮੰਥਾ ਹਚਿਨਸਨ 34 ਪਤੀ ਏਰਿਕ ਨਾਲ ਰਿਸੈਪਸ਼ਨ ਸਥਾਨ ਤੋਂ ਬਾਹਰ ਨਿਕਲੀ। ਕਾਰ ਤੱਕ ਸਾਰੇ ਦੋਸਤ ਅਤੇ ਰਿਸ਼ਤੇਦਾਰ ਉਸ ਨੂੰ ਦੇਖਣ ਲਈ ਆ ਰਹੇ ਸਨ। ਐਰਿਕ ਅਤੇ ਸਮੰਥਾ ਘਰ ਜਾਣ ਲਈ ਕਾਰ...
ਬਿਹਾਰ | ਦੁਖਦਾਈ ਖਬਰ ਸਾਹਮਣੇ ਆਈ ਹੈ। ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਦੇ ਮਾਤਾ ਦਾ ਦਿਹਾਂਤ ਹੋ ਗਿਆ ਹੈ। ਉਹ ਕਾਫ਼ੀ ਸਮੇਂ ਤੋਂ ਬੀਮਾਰ ਸਨ ਅਤੇ ਇਸ ਦੇ ਚਲਦੇ ਮੰਗਲਵਾਰ ਨੂੰ ਉਹ ਇਸ ਦੁਨੀਆ ਨੂੰ ਅਲਵਿਦਾ ਆਖ ਗਏ। ਰਵੀਸ਼ ਕੁਮਾਰ ਦੀ ਮਾਤਾ ਦੇ ਦਿਹਾਂਤ ਦੀ ਖ਼ਬਰ ਸੁਣਦੇ ਹੀ ਕਈ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਬਿਹਾਰ ਦੇ ਮੁੱਖ ਮੰਤਰੀ...
ਹੁਸ਼ਿਆਰਪੁਰ| ਹੁਸ਼ਿਆਰਪੁਰ ‘ਚ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਧੂੰਆਂ ਨਿਕਲਦਾ ਦੇਖ ਕੇ ਕਾਰ ‘ਚ ਬੈਠੇ ਤਿੰਨੇ ਵਿਅਕਤੀ ਤੁਰੰਤ ਬਾਹਰ ਨਿਕਲ ਗਏ। ਇਸ ‘ਤੋਂ ਬਾਅਦ ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਕਾਰ ਚਾਲਕ...
ਲੁਧਿਆਣਾ | ਇਥੋਂ ਦੇ ਨਿੱਜੀ ਬੈਂਕ ਮੁਲਾਜ਼ਮ ਵਲੋਂ ਜਾਨ ਦੇ ਦਿੱਤੀ ਗਈ। ਮੌਤ ਨੂੰ ਗਲੇ ਲਗਾਉਣ ਤੋਂ ਪਹਿਲਾਂ ਉਸ ਨੇ ਇਕ ਲੈਟਰ ਲਿਖਿਆ, ਜਿਸ ਵਿਚ ਉਸਨੇ ਆਪਣੀ ਮੌਤ ਦਾ ਜ਼ਿੰਮੇਵਾਰ ਰਮਨਦੀਪ ਸਿੰਘ ਅਤੇ ਰੌਣਕ ਸਿੰਘ ਨਾਮ ਦੇ ਵਿਅਕਤੀ ਨੂੰ ਦੱਸਿਆ। ਇਸ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਲੋਹਾਰਾ ਕਾਲੋਨੀ ਦੇ ਰਹਿਣ ਵਾਲੇ ਦੀਦਾਰ ਸਿੰਘ ਦੀ ਸ਼ਿਕਾਇਤ 'ਤੇ ਰਮਨਦੀਪ ਸਿੰਘ...
ਫ਼ਤਿਹਗੜ੍ਹ ਸਾਹਿਬ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਨਬੀਪੁਰ ਨੇੜੇ ਸੜਕ ਹਾਦਸੇ ਦੌਰਾਨ ਮੌਕੇ ਦਾ ਜਾਇਜ਼ਾ ਲੈਂਦਿਆਂ ਨਬੀਪੁਰ ਪੁਲਿਸ ਚੌਕੀ 'ਚ ਤਾਇਨਾਤ ਪੰਜਾਬ ਪੁਲਿਸ ਦੇ ਏਐੱਸਆਈ ਨਾਜ਼ਰ ਸਿੰਘ ਤੇ ਹੋਮਗਾਰਡ ਜਵਾਨ ਕੁਲਦੀਪ ਸਿੰਘ ਨੂੰ ਪਿੱਛਿਓਂ ਆ ਰਹੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਸਰਹੰਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। DSP...
- Advertisement -

MOST POPULAR