ਜਲੰਧਰ | ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਭਾਜਪਾ ਦੇ ਉਮੀਦਵਾਰ ਹੋਣਗੇ। ਭਾਜਪਾ ਨੇ ਬੁੱਧਵਾਰ ਦੇਰ ਰਾਤ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ। ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ 'ਚ ਸ਼ਾਮਲ ਹੋਏ ਸਨ। ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਵਾਲਮੀਕਿ...
ਪਟਿਆਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਾਤੜਾਂ-ਜਾਖਲ ਸੜਕ 'ਤੇ ਪਿੰਡ ਮੌਲਵੀਵਾਲਾ ਦੇ ਬੱਸ ਅੱਡੇ 'ਤੇ ਬੱਸ ਦੀ ਉਡੀਕ 'ਚ ਖੜ੍ਹੀ ਨੌਜਵਾਨ ਲੜਕੀ ਨੂੰ ਤੇਜ਼ ਰਫਤਾਰ ਕਾਰ ਨੇ ਆਪਣੀ ਲਪੇਟ 'ਚ ਲੈ ਲਿਆ। ਇਸ ਹਾਦਸੇ 'ਚ 20 ਸਾਲ ਦੀ ਲੜਕੀ ਦੀ ਮੌਕੇ 'ਤੇ ਮੌਤ ਹੋ ਗਈ ਜਦੋਂਕਿ ਗੱਡੀ ਕਈ ਪਲਟੀਆਂ ਖਾਣ ਮਗਰੋਂ ਦੂਰ ਕਣਕ 'ਚ ਜਾ ਡਿੱਗੀ।
ਪਿੰਡ...
ਬਠਿੰਡਾ | ਬਠਿੰਡਾ ਦੇ ਮਿਲਟਰੀ ਸਟੇਸ਼ਨ 'ਤੇ ਫਾਇਰਿੰਗ ਮਾਮਲੇ 'ਚ ਇਨਸਾਸ ਰਾਈਫਲ ਬਰਾਮਦ ਹੋਈ ਹੈ। ਇਹ ਸਰਚ ਆਪ੍ਰੇਸ਼ਨ ਚਲਾਉਣ ਤੋਂ ਬਾਅਦ ਮਿਲੀ ਹੈ। INSAS ਨੂੰ ਫੋਰੈਂਸਿੰਕ ਜਾਂਚ ਲਈ ਭੇਜਿਆ ਗਿਆ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਇਹੀ ਹਮਲਾਵਰਾਂ ਨੇ ਘਟਨਾ ਨੂੰ ਅੰਜਾਮ ਦੇਣ ਸਮੇਂ ਵਰਤੀ ਸੀ ਜਾਂ ਇਹ ਕੋਈ ਹੋਰ ਹੈ। ਆਰਮੀ ਵਲੋਂ ਇਹ ਬਿਆਨ ਜਾਰੀ ਕੀਤਾ ਗਿਆ...
ਚੰਡੀਗੜ੍ਹ | ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26, ਚੰਡੀਗੜ੍ਹ ਦੇ ਵਿਦਿਆਰਥੀ ਨੇ ਯੂਪੀਪੀਐਸਸੀ ਪ੍ਰੀਖਿਆ ਪਾਸ ਕੀਤੀ ਹੈ, ਜਿਸ ਦੀ ਜਾਣਕਾਰੀ ਕਾਲਜ ਪ੍ਰਬੰਧਕਾਂ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਸਾਡੇ 2021-22 ਬੈਚ ਦੇ ਐਮ.ਕਾਮ ਦੇ ਵਿਦਿਆਰਥੀ, ਰਾਓ ਸ਼ਵੇਜ ਰਾਣਾ ਪੁੱਤਰ ਰਾਓ ਆਦਿਲ ਰਾਣਾ ਨੂੰ ਉੱਤਰ ਪ੍ਰਦੇਸ਼ ਵਿਚ ਡਿਪਟੀ...
ਅੰਮਿ੍ਤਸਰ| 31 ਮਈ ਤੋਂ ਲੈ ਕੇ 3 ਜੂਨ ਤੱਕ ਮਨੀਲਾ ਦੇ ਸ਼ਹਿਰ ਫਿਲੀਪਾਈਨਸ ਵਿਖੇ ਆਯੋਜਿਤ ਹੋਣ ਵਾਲੀ ਜਿਮਨਾਸਟਿਕ ਏਸ਼ੀਅਨ ਚੈਂਪੀਅਨਸ਼ਿੱਪ ਵਿਚ ਪੰਜਾਬ ਦੀਆਂ ਚਾਰ ਰਿਧਮਿਕ ਜਿਮਨਾਸਟਿਕ ਖਿਡਾਰਨਾਂ ਦੀ ਚੋਣ ਹੋਈ ਹੈ। ਇਹ ਖਿਡਾਰਨਾਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਮੋਹਾਲੀ ਦੇ ਗੁਰੂ ਨਗਰੀ ਵਿਖੇ ਚੱਲ ਰਹੇ ਸੈਂਟਰ ਨਾਲ ਸਬੰਧਤ ਹਨ।
ਚੁਣੀਆਂ ਗਈਆਂ ਖਿਡਾਰਨਾਂ ਦੇ ਨਾਮ ਪ੍ਰਰੀਤੀ, ਦਮਨਜੀਤ, ਗਿਤਾਂਸ਼ੀ ਅਤੇ ਮਾਨਸਵਾਨੀ ਹਨ।...
ਕ੍ਰਾਇਮ ਅਤੇ ਨਸ਼ਾ
ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ : ਦੋ ਦਿਨ ਪਹਿਲਾਂ ਗ਼ਾਇਬ ਹੋਈਆਂ ਸਨ ਰਾਈਫਲ ਤੇ 28 ਗੋਲ਼ੀਆਂ
Admin - 0
ਬਠਿੰਡਾ| ਪੰਜਾਬ ਦੇ ਬਠਿੰਡਾ 'ਚ ਸਥਿਤ ਮਿਲਟਰੀ ਸਟੇਸ਼ਨ ਬੁੱਧਵਾਰ ਸਵੇਰੇ ਗੋਲ਼ੀਬਾਰੀ ਨਾਲ ਗੂੰਜ ਗਿਆ। ਸਵੇਰੇ ਕਰੀਬ 4:30 ਵਜੇ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ। ਇਸ ਗੋਲੀਬਾਰੀ ਵਿਚ ਤੋਪਖਾਨੇ ਦੇ ਚਾਰ ਜਵਾਨਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ।
ਅੱਜ ਇੱਥੇ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ....
ਕ੍ਰਾਇਮ ਅਤੇ ਨਸ਼ਾ
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਨੂੰ ਮਾਨਸਾ ਪੁਲਿਸ ਟਰਾਂਜ਼ਿਟ ਰਿਮਾਂਡ ‘ਤੇ ਲਿਆਈ, ਸਲਮਾਨ ਖਾਨ ਨੂੰ ਵੀ ਦੇ ਚੁੱਕੈ ਧਮਕੀ
Admin - 0
ਮਾਨਸਾ| ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ਵਿੱਚ ਜੋਧਪੁਰ ਵਾਸੀ 21 ਸਾਲਾ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆਂਦਾ ਹੈ।
ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਪੁਲਿਸ ਨੇ 28 ਮਾਰਚ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ ਵਿੱਚ ਵੀ ਗ੍ਰਿਫ਼ਤਾਰ ਕੀਤਾ ਸੀ।
ਚੰਡੀਗੜ੍ਹ | ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਹਲਕਾ ਜਲੰਧਰ ਵਿੱਚ ਜ਼ਿਮਨੀ ਚੋਣ ਕਰਵਾਉਣ ਲਈ ਵਿਸਤ੍ਰਿਤ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ, ਪੰਜਾਬ (ਸੀ.ਈ.ਓ.) ਸਿਬਿਨ ਸੀ ਨੇ ਦੱਸਿਆ ਕਿ ਇਸ ਬਾਰੇ ਨੋਟੀਫਿਕੇਸ਼ਨ 13 ਅਪ੍ਰੈਲ, 2023 (ਵੀਰਵਾਰ) ਨੂੰ ਜਾਰੀ ਕੀਤਾ ਜਾਵੇਗਾ, ਜਦਕਿ ਨਾਮਜ਼ਦਗੀਆਂ ਪੇਸ਼ ਕਰਨ ਦੀ ਆਖਰੀ ਮਿਤੀ 20 ਅਪ੍ਰੈਲ, 2023 (ਵੀਰਵਾਰ) ਹੈ।
ਉਨ੍ਹਾਂ ਦੱਸਿਆ ਕਿ 21 ਅਪ੍ਰੈਲ, 2023 (ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਜਾਂਚ...
ਨਵੀਂ ਦਿੱਲੀ | ਸੰਜੇ ਦੱਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼ੂਟਿੰਗ ਦੌਰਾਨ ਸੰਜੇ ਦੱਤ ਜ਼ਖ਼ਮੀ ਹੋ ਗਏ। ਉਹ ਇਸ ਸਮੇਂ ਆਪਣੀ ਆਉਣ ਵਾਲੀ ਕੰਨੜ ਫਿਲਮ 'ਕੇਡੀ - ਦ ਡੇਵਿਲ' ਦੀ ਸ਼ੂਟਿੰਗ ਬੈਂਗਲੁਰੂ ਦੇ ਆਸ-ਪਾਸ ਦੇ ਇਲਾਕਿਆਂ 'ਚ ਕਰ ਰਹੇ ਹਨ। ਫਿਲਮ 'ਚ ਬੰਬ ਬਲਾਸਟ ਦੀ ਸ਼ੂਟਿੰਗ ਚੱਲ ਰਹੀ ਸੀ। ਇਸ ਬੰਬ ਧਮਾਕੇ 'ਚ ਸੰਜੇ ਦੱਤ ਜ਼ਖ਼ਮੀ...










































