Home Blog Page 1078
ਲੁਧਿਆਣਾ/ਖੰਨਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਤਨਪਾਲੋਂ ਵਿਖੇ ਟਰੱਕ ਦੀ ਲਪੇਟ 'ਚ ਆਉਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਜੇ ਕੁਮਾਰ ਮੰਡਲ ਵਾਸੀ ਕਟਿਹਾਰ ਅਹਿਮਦਾਬਾਦ ਬਿਹਾਰ ਹਾਲ ਵਾਸੀ ਰਤਨਪਾਲੋਂ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਸੰਜੇ ਠੇਕੇਦਾਰ ਕੋਲ ਪਾਣੀ ਵਾਲਾ ਸੂਆ ਪੱਕਾ ਕਰਨ ਦਾ ਕੰਮ ਕਰਦਾ ਸੀ ਤੇ ਹੋਰ ਮਜ਼ਦੂਰ ਵੀ ਨਾਲ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਅੱਜ ਇਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਤਪਾ ਸ਼ਹਿਰ ਦੇ...
ਕਰਤਾਰਪੁਰ/ਜਲੰਧਰ| ਜਲੰਧਰ ਦੇ ਕਰਤਾਰਪੁਰ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਨੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਦਾ ਖਾਸ ਖਿਆਲ ਰੱਖ ਰਹੀ ਹੈ। ਉਨ੍ਹਾਂ ਲਈ ਸਰਕਾਰ ਵਲੋਂ ਨੌਕਰੀਆਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਅੱਜ ਜਲੰਧਰ ਤੋਂ ਖਾਲੀ ਹੋਈ ਐਮਪੀ ਦੀ ਸੀਟ ਨੂੰ ਲੈ ਕੇ ਕਾਂਗਰਸ ਤੋਂ ਆਪ...
ਜਲੰਧਰ | ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਰਤਾਰਪੁਰ ਤੋਂ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਜੋ ਮਰਹੂਮ ਚੌਧਰੀ ਜਗਜੀਤ ਸਿੰਘ ਦੇ ਪੁੱਤਰ ਹਨ, ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਅੱਜ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਦੱਸ ਦਈਏ ਕਿ ਅੱਜ CM ਭਗਵੰਤ ਮਾਨ ਕਰਤਾਰਪੁਰ...
ਨਵੀਂ ਦਿੱਲੀ| ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਹੁਣ ਸੁਪਰੀਮ ਕੋਰਟ ਤੋਂ ਵੀ ਹਰੀ ਝੰਡੀ ਮਿਲ ਗਈ ਹੈ। ਸੁਪਰੀਮ ਕੋਰਟ ਨੇ ਅਗਨੀਪੱਥ ਯੋਜਨਾ ‘ਤੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਹਾਲਾਂਕਿ, ਅਗਨੀਪੱਥ ਯੋਜਨਾ ਦੀ ਸ਼ੁਰੂਆਤ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਹਵਾਈ ਸੈਨਾ ਵਿੱਚ ਨਿਯੁਕਤੀ ਦੀ ਉਡੀਕ ਕਰ ਰਹੇ ਉਮੀਦਵਾਰਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਦੀ ਪ੍ਰਕਿਰਿਆ ਹੋਰ ਸੁਖਾਲਾ ਬਣਾਉਂਦਿਆਂ ਆਨਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੀਆਂ...
ਮਾਨਸਾ| ਜ਼ਿਲ੍ਹੇ ਦੇ ਪਿੰਡ ਦਲੇਵਾ ਦੀ ਹੋਣਹਾਰ ਕੁੜੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਜਮਾਤ ਵਿੱਚੋਂ 500 ਅੰਕਾਂ ਵਿੱਚੋਂ 499 ਅੰਕ ਲੈ ਕੇ ਪੂਰੇ ਪਿੰਡ ਦਾ ਨਾਮ ਰੌਸ਼ਨ ਕੀਤਾ। ਜਿਸ ਤੋਂ ਬਾਅਦ ਅੱਜ ਉਸਨੂੰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਨਮਾਨਿਤ ਕੀਤਾ। ਪਿੰਡ ਵਾਲਿਆਂ ਨੇ ਇਸ ਸਨਮਾਨ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ...
ਬਠਿੰਡਾ | ਇਥੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਡਬਵਾਲੀ ਰੋਡ ‘ਤੇ ਸੜਕ ਹਾਦਸੇ ਵਿਚ ਹੋਮਗਾਰਡ ਦੇ ਜਵਾਨ ਦੀ ਮੌਤ ਹੋ ਗਈ। ਡਿਊਟੀ 'ਤੇ ਜਾ ਰਹੇ ਹੋਮਗਾਰਡ ਜਵਾਨ ਨੂੰ ਟਰੱਕ ਨੇ ਭਿਆਨਕ ਟੱਕਰ ਮਾਰੀ, ਜਿਸ ਨਾਲ ਹੋਮਗਾਰਡ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਜਵਾਨ ਕੋਰਟ ਸਮੀਰ ਪੁਲਿਸ ਚੌਕੀ ਵਿਚ ਤਾਇਨਾਤ ਸੀ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਵੱਲੋਂ ਕਾਰਵਾਈ ਕਰਨ ਦੇ...
ਫਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕੋਠੇ ਗੱਜਣ ਸਿੰਘ ਵਾਲਾ ਕੋਲ ਵਾਪਰੇ ਸੜਕ ਹਾਦਸੇ ਵਿਚ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਕੋਟਕਪੂਰਾ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮ੍ਰਿਤਕ ਦੇ ਭਰਾ ਦਰਸ਼ਨ ਖਾਨ ਵਾਸੀ ਢਿਲਵਾਂ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਸਾਈਕਲ ’ਤੇ ਸਵਾਰ ਹੋ ਕੇ ਕੰਮ ਦੇ ਸਿਲਸਿਲੇ ਵਿਚ ਕੋਟਕਪੂਰਾ ਸ਼ਹਿਰ ਆ...
ਚੰਡੀਗੜ੍ਹ | ਪੰਜਾਬ ਵਿਚ ਦਿਨ ਵੇਲੇ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ । ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ 4 ਦਿਨਾਂ ਵਿਚ 3 ਡਿਗਰੀ ਤੱਕ ਤਾਪਮਾਨ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਖੁਸ਼ਕ ਬਣਿਆ ਰਹੇਗਾ। ਦਿਨ ਦੇ ਨਾਲ-ਨਾਲ ਰਾਤਾਂ ਵੀ ਪਹਿਲਾਂ ਨਾਲੋਂ ਗਰਮ ਹੋ ਗਈਆਂ ਹਨ। ਦੱਸ ਦਈਏ ਕਿ ਪੰਜਾਬ ਵਿਚ ਪਾਰਾ ਵਧਣ ਨਾਲ ਬਿਜਲੀ ਦੀ...
- Advertisement -

MOST POPULAR