Home Blog Page 1095
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਸੂਬੇ 'ਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ 'ਚ ਨਾਮਜ਼ਦ ਵਿਅਕਤੀਆਂ ਖਿਲਾਫ ਛੇਤੀ ਹੀ ਕਾਰਵਾਈ ਸ਼ੁਰੂ ਕਰੇਗੀ ਅਤੇ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਬਰਬਾਦ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।  ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ...
ਬਟਾਲਾ/ਗੁਰਦਾਸਪੁਰ | ਆਪਣੀ ਪਤਨੀ ਅਤੇ ਪੁੱਤਰ ਨੂੰ ਗੋਲ਼ੀਆਂ ਮਾਰਨ ਵਾਲਾ ਏਐਸਆਈ ਭੂਪਿੰਦਰ ਸਿੰਘ ਬਟਾਲਾ ਦੇ ਇਕ ਪਿੰਡ ਵਿਖੇ ਲੁਕਿਆ ਹੋਇਆ ਹੈ। ਗੁਰਦਾਸਪੁਰ ਅਤੇ ਬਟਾਲਾ ਦੀ ਪੁਲਿਸ ਵੱਲੋਂ ਉਸ ਨੂੰ ਫੜਨ ਲਈ ਨਜ਼ਦੀਕੀ ਪਿੰਡ ਪੰਜਖਡਲ ਨਵਾਂ ਪਿੰਡ ਵਿਖੇ ਘੇਰਾਬੰਦੀ ਕੀਤੀ ਹੋਈ ਹੈ। ਏਐਸਆਈ ਇਕ ਕੋਠੀ ਵਿਚ ਲੁਕਿਆ ਹੋਇਆ ਹੈ ਅਤੇ ਉਸੇ ਕੋਠੀ ਦੇ ਆਲੇ-ਦੁਆਲੇ ਪੁਲਿਸ ਨੇ ਘੇਰਾਬੰਦੀ ਕੀਤੀ ਹੋਈ ਹੈ। ਦੱਸ...
ਫਿਰੋਜ਼ਪੁਰ | ਇਥੋਂ ਇਕ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। 26 ਲੱਖ ਲਗਾ ਕੇ ਬਾਹਰ ਭੇਜੀ ਆਈਲੈਟਸ ਪਾਸ ਕੁੜੀ ਜਦੋਂ ਵਿਦੇਸ਼ ਜਾ ਕੇ ਵਿਆਹ ਤੋਂ ਮੁਕਰ ਗਈ ਤਾਂ ਮਾਮਲਾ ਥਾਣੇ ਜਾ ਪਹੁੰਚਿਆ । ਇਸ ਸਬੰਧ ਵਿਚ ਥਾਣਾ ਘੱਲਖੁਰਦ ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।ਏਐੱਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਦਰਖਾਸਤ ਨੰਬਰ 178 ਪੀਸੀ ਰਾਹੀਂ ਦਲਜੀਤ ਸਿੰਘ ਪੁੱਤਰ...
ਮੋਹਾਲੀ | ਸਾਬਕਾ CM ਪੰਜਾਬ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਘਰ 'ਤੇ ਹਮਲਾ ਹੋਇਆ ਹੋਇਆ। ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। 70 ਸਾਲ ਦੀ ਬਜ਼ੁਰਗ ਔਰਤ ਗੰਭੀਰ ਜ਼ਖਮੀ ਹੋ ਗਈ ਹੈ। ਘਰ 'ਤੇ ਇੱਟ-ਪੱਥਰ ਚਲਾਏ ਗਏ। ਘਟਨਾ ਡੇਰਾਬੱਸੀ ਦੀ ਦੱਸੀ ਜਾ ਰਹੀ ਹੈ। ਦੌੜਾ-ਦੌੜਾ ਕੇ ਘਰਦਿਆਂ ਨੂੰ ਕੁੱਟਿਆ ਗਿਆ। ਇਸ ਦੌਰਾਨ 2 ਲੋਕ ਜ਼ਖਮੀ ਹੋ ਗਏ ਜਿਨ੍ਹਾਂ...
ਲੁਧਿਆਣਾ | 29 ਮਾਰਚ ਨੂੰ ਬਸੰਤ ਪਾਰਕ ਚੌਕੀ ਇੰਚਾਰਜ ਜਰਨੈਲ ਸਿੰਘ ਨੂੰ ਇਕ ਨਸ਼ਾ ਤਸਕਰ ਦੇ ਰਿਸ਼ਤੇਦਾਰਾਂ ਤੋਂ 70 ਹਜ਼ਾਰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਰਨੈਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਵੱਡਾ ਖੁਲਾਸਾ ਹੋਇਆ ਹੈ। ਪਤਾ ਲੱਗਾ ਹੈ ਕਿ ਉਹ ਖੁਦ ਵੀ ਨਸ਼ੇ ਦਾ ਸੇਵਨ ਕਰਦਾ ਸੀ। ਜਦੋਂ ਮੁਲਜ਼ਮ ਦਾ ਡੋਪ ਟੈਸਟ ਕਰਵਾਇਆ ਗਿਆ ਤਾਂ ਉਹ ਟੈਸਟ ਵਿਚ ਫੇਲ...
ਕਪੂਰਥਲਾ/ਡਡਵਿੰਡੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਾਸ਼ਪੁਰ ਰੋਡ 'ਤੇ ਤੇਜ਼ ਰਫਤਾਰ ਸਵਿਫਟ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾ ਗਈ ਤੇ ਕਾਰ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜੋਗਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਪੱਤੀ ਸ਼ਾਲਾ ਨਗਰ ਮਲਸੀਆਂ (ਜਲੰਧਰ), ਰਘਬੀਰ ਸਿੰਘ ਪੁੱਤਰ ਮਨਜੀਤ ਸਿੰਘ ਪੱਤੀ ਅਕਲਪੁਰ ਮਲਸੀਆਂ (ਜਲੰਧਰ) ਵਜੋਂ ਹੋਈ ਹੈ। ਹਾਦਸਾ ਇੰਨਾ...
ਅਬੋਹਰ | ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਤੋਂ ਸਾਲਾਸਰ ਧਾਮ ਜਾ ਰਿਹਾ 50 ਸ਼ਰਧਾਲੂਆਂ ਦਾ ਟਰੱਕ ਪੱਲੂ ਨੇੜੇ ਟਾਇਰ ਫਟਣ ਕਾਰਨ ਪਲਟ ਗਿਆ। ਹਾਦਸੇ 'ਚ 13 ਸ਼ਰਧਾਲੂ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਜਸਥਾਨ 'ਚ ਡਾਕਟਰਾਂ ਦੀ ਹੜਤਾਲ ਕਾਰਨ ਅਬੋਹਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿਥੋਂ 2 ਸ਼ਰਧਾਲੂਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਰੈਫਰ...
ਗੁਰਦਾਸਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਥਾਣਾ ਤਿੱਬੜੀ ਅਧੀਨ ਪੈਂਦੇ ਪਿੰਡ ਭੁੰਬਲੀ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਹੋਈ ਹੈ। ਜਿਥੇ ਇਕ ਪੁਲਿਸ ਮੁਲਾਜ਼ਮ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਤੇ ਨੌਜਵਾਨ ਪੁੱਤਰ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਮੁਲਾਜ਼ਮ ਇਕ ਅਧਿਕਾਰੀ ਦੀ ਸੁਰੱਖਿਆ ਹੇਠ ਅੰਮ੍ਰਿਤਸਰ ਵਿਚ ਤਾਇਨਾਤ ਹੈ, ਜੋ ਵਾਰਦਾਤ ਨੂੰ ਅੰਜਾਮ...
ਨਵੀਂ ਦਿੱਲੀ | ਅਮਰੀਕੀ ਖੁਫੀਆ ਏਜੰਸੀ ਐਫਬੀਆਈ ਅਤੇ ਇੰਟਰਪੋਲ ਦੀ ਮਦਦ ਨਾਲ ਸਪੈਸ਼ਲ ਸੈੱਲ ਦੀ ਟੀਮ ਨੇ ਦੇਸ਼ ਦੇ ਚੋਟੀ ਦੇ 10 ਗੈਂਗਸਟਰਾਂ ਵਿਚੋਂ ਇਕ ਦੀਪਕ ਪਹਿਲ ਉਰਫ਼ ਦੀਪਕ ਬਾਕਸਰ ਨੂੰ ਮੈਕਸੀਕੋ ਨੇੜੇ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪਹਿਲੀ ਵਾਰ ਦੇਸ਼ ਤੋਂ ਬਾਹਰ ਇਕ ਵੱਡੇ ਗੈਂਗਸਟਰ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਗੋਗੀ ਨੂੰ...
ਲੁਧਿਆਣਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਾੜਾ ਸਾਹਿਬ ਗੁਰਦੁਆਰੇ ‘ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਦੀ ਬਾਈਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ, ਜਦੋਂਕਿ ਉਸ ਦੇ 2 ਸਾਥੀ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਨੂੰ ਆਸ-ਪਾਸ ਦੇ ਲੋਕਾਂ ਨੇ...
- Advertisement -

MOST POPULAR