Wednesday, September 2, 2026
Home Blog Page 1162
ਜਲੰਧਰ | ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਇੱਕ ਨਵਾਂ ਵਿਵਾਦ ਜੁੜ ਗਿਆ ਹੈ। 5 ਫਰਵਰੀ ਨੂੰ ਸਤਿਸੰਗ ਦੌਰਾਨ ਡੇਰਾ ਮੁਖੀ ਨੇ ਗੁਰੂ ਰਵਿਦਾਸ ਅਤੇ ਕਬੀਰ ਦਾਸ ਮਹਾਰਾਜ 'ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਇਸ ਦੀ ਸ਼ਿਕਾਇਤ 'ਤੇ ਜਲੰਧਰ ਦੇ ਥਾਣਾ ਪਤਾਰਾ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਰਵਿਦਾਸ ਟਾਈਗਰ ਫੋਰਸ ਪੰਜਾਬ ਦੀ ਸ਼ਿਕਾਇਤ...
ਗਿੱਦੜਬਾਹਾ| 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਗਿੱਦੜਬਾਹਾ ਹਲਕੇ 'ਚ ਚਿੱਟਾ ਵਿਕਣ ਦੇ ਦੋਸ਼ਾਂ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਉਨ੍ਹਾਂ ਦੇ ਇਲਾਕੇ 'ਚ ਚਿੱਟਾ ਵਿਕ ਰਿਹਾ ਹੋਏਗਾ ਕਿਉਂਕਿ ਇਹ ਪੂਰੇ ਪੰਜਾਬ 'ਚ ਵਿਕ ਰਿਹਾ ਹੈ ਪਰ ਇਸ ਨਾਲ ਉਹ ਵਿਧਾਨ ਸਭਾ 'ਚ ਅੰਮ੍ਰਿਤਪਾਲ...
ਸ੍ਰੀ ਅਨੰਦਪੁਰ ਸਾਹਿਬ| ਸ੍ਰੀ ਅਨੰਦਪੁਰ ਸਾਹਿਬ 'ਚ ਨੌਜਵਾਨ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰ ਤੇ ਪ੍ਰਸ਼ਾਸਨ ਵਿਚਾਲੇ ਅੰਤਿਮ ਸੰਸਕਾਰ ਨੂੰ ਲੈ ਕੇ ਸਹਿਮਤੀ ਨਹੀਂ ਬਣੀ ਹੈ। ਪਰਿਵਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਰੇ ਮੁਲਜ਼ਮ ਗ੍ਰਿਫਤਾਰ ਨਹੀਂ ਹੋਣਗੇ, ਉਦੋਂ ਤੱਕ ਪ੍ਰਦੀਪ ਦਾ ਸਸਕਾਰ ਨਹੀਂ ਕੀਤਾ...
ਚੰਡੀਗੜ੍ਹ| ਪੰਜਾਬ ਵਿਧਾਨਸਭਾ ਸੈਸ਼ਨ ‘ਚ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਹੋਇਆ ਹੈ। ਇਸ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਿੱਧੂ ਕੋਲੋਂ ਸਾਰੀ ਸੁਰੱਖਿਆ ਵਾਪਸ ਨਹੀਂ ਲਈ ਗਈ ਸੀ। ਉਸ ਕੋਲ 2 ਗੰਨਮੈਨ ਸਨ, ਬਾਹਰ ਜਾਂਦਿਆਂ ਉਹ ਉਨ੍ਹਾਂ ਨੂੰ ਨਾਲ ਕਿਉਂ ਨਹੀਂ ਲੈ ਕੇ ਗਿਆ? ਉਸ ਕੋਲ...
ਅੰਮ੍ਰਿਤਸਰ| ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਪਣੇ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਇਸ ਤੋਂ ਬਾਅਦ ਉਹ ਸਿੱਧਾ ਹਰਿਮੰਦਰ ਸਾਹਿਬ ਪਹੁੰਚੀ। ਗੁਰੂਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਸ਼ਹੀਦਾਂ ਨੂੰ ਮੱਥਾ ਟੇਕਣ ਲਈ ਜਲਿਆਂਵਾਲਾ ਬਾਗ ਪਹੁੰਚ ਗਏ ਹਨ। ਅੰਮ੍ਰਿਤਸਰ 'ਚ ਉਹ ਦੁਰਗਿਆਣਾ ਮੰਦਰ ਅਤੇ ਫਿਰ ਸ਼੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਣਗੇ। ਰਾਸ਼ਟਰਪਤੀ ਦਾ...
ਨਡਾਲਾ| ਥਾਣਾ ਢਿੱਲਵਾਂ ਅਧੀਨ ਆਉਂਦੇ ਪਿੰਡ ਚਕੋਕੀ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੁਆਂਢੀ ਵੱਲੋਂ ਬਜ਼ੁਰਗ ਦਾ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ।ਇਸ ਸਬੰਧੀ ਢਿੱਲਵਾਂ ਪੁਲਿਸ ਨੇ ਦੋਸ਼ੀ ਪਤੀ-ਪਤਨੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਢਿੱਲਵਾਂ ਪੁਲਿਸ ਨੂੰ ਮ੍ਰਿਤਕ ਬਜ਼ੁਰਗ ਦੀ ਨੂੰਹ ਸ਼ਰਨਜੀਤ ਕੌਰ ਪਤਨੀ ਬਲਬੀਰ ਸਿੰਘ ਵਾਸੀ ਚੱਕੋਕੀ ਥਾਣਾ ਢਿੱਲਵਾਂ ਨੇ ਗੁਆਂਢੀ ਸੁਲੱਖਣ ਸਿੰਘ ਪੁੱਤਰ...
ਜਲੰਧਰ| ਸ਼ਹਿਰ ਵਿੱਚ ਇੱਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਹੋਲੀ ਦੇ ਤਿਉਹਾਰ 'ਤੇ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਬਸਤੀ ਸ਼ੇਖ 'ਚ ਕੁਝ ਨੌਜਵਾਨਾਂ ਨੇ ਨਾਬਾਲਗ ਨਾਲ ਕੁਕਰਮ ਕੀਤਾ। ਨੌਜਵਾਨਾਂ ਨੇ ਪਹਿਲਾਂ ਲਾਲਚ ਦੇ ਬਹਾਨੇ ਹੋਲੀ ਖੇਡਦੇ 9 ਸਾਲਾ ਬੱਚੇ ਨੂੰ ਵਰਗਲਾ ਕੇ ਕਮਰੇ 'ਚ ਲਿਜਾ ਕੇ ਉਸ ਨਾਲ ਕੁਕਰਮ ਕੀਤਾ। ਜਾਣਕਾਰੀ ਮੁਤਾਬਕ ਬਸਤੀ ਸ਼ੇਖ ਇਲਾਕੇ 'ਚ 9 ਸਾਲਾ...
ਚੰਡੀਗੜ੍ਹ| ਇਨਫਲੂਐਂਜ਼ਾ A ਅਤੇ B ਦੇ ਵੱਧਦੇ ਖ਼ਤਰੇ ਦੇ ਮੱਦੇਨਜ਼ਰ ਹਰਿਆਣਾ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਸੂਬੇ ਦੇ ਹਸਪਤਾਲਾਂ ‘ਚ 40 ਫੀਸਦੀ ਲੋਕਾਂ ‘ਚ ਇਨਫੈਕਸ਼ਨ ਦੇ ਲੱਛਣ ਦੇਖੇ ਗਏ ਹਨ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਸਾਰੇ ਕਮਿਊਨਿਟੀ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਅਲਰਟ ਰਹਿਣ ਦੇ ਨਾਲ-ਨਾਲ...
ਚੰਡੀਗੜ੍ਹ| ਪੰਜਾਬ ਕਾਡਰ ਦੀ 2013 ਬੈਚ ਦੀ ਆਈਪੀਸੀ ਅਧਿਕਾਰੀ ਕੰਵਰਦੀਪ ਕੌਰ ਨੇ ਚੰਡੀਗੜ੍ਹ ਦੇ ਨਵੇਂ ਐਸਐਸਪੀ ਵਜੋਂ ਅਹੁਦਾ ਸੰਭਾਲ ਲਿਆ ਹੈ। ਅੱਜ ਸਵੇਰੇ ਉਨ੍ਹਾਂ ਸੈਕਟਰ-9 ਸਥਿਤ ਪੁਲਿਸ ਹੈੱਡਕੁਆਰਟਰ ਵਿਖੇ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਹਾਲ ਹੀ ਵਿੱਚ ਉਨ੍ਹਾਂ ਨੂੰ ਚੰਡੀਗੜ੍ਹ ਦਾ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਸਾਬਕਾ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ 12 ਦਸੰਬਰ...
ਸ੍ਰੀ ਮੁਕਤਸਰ ਸਾਹਿਬ| ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮ ਵਿੱਚ ਦੋਸਤਾਂ ਨਾਲ ਗਏ ਅੰਮ੍ਰਿਤਧਾਰੀ ਨੌਜਵਾਨ ਦੀ ਲਾਸ਼ ਗੁਰਦੁਆਰਾ ਸਾਹਿਬ ਦੇ ਬਾਥਰੂਮ ਵਿੱਚੋਂ ਸ਼ੱਕੀ ਹਾਲਾਤ ਵਿੱਚ ਮਿਲੀ ਹੈ।ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (21) ਪੁੱਤਰ ਜਗਸੀਰ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਮੁਕਤਸਰ ਦੇ ਕੋਟਕਪੂਰਾ ਰੋਡ 'ਤੇ ਸਥਿਤ ਗੁਰੂ ਤੇਗ ਬਹਾਦਰ ਨਗਰ ਵਿਖੇ ਆਪਣੇ ਮਾਮੇ ਨਾਲ...
- Advertisement -

MOST POPULAR