Home Blog Page 1329
ਅੰਮ੍ਰਿਤਸਰ| ਇਥੇ 22 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਮੰਗਲਵਾਰ ਰਾਤ 11.30 ਵਜੇ ਵਾਪਰੀ। ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਿਓ-ਪੁੱਤਾਂ ਨੇ ਮਿਲ ਕੇ ਨੌਜਵਾਨ ਦੀ ਕੁੱਟਮਾਰ ਕੀਤੀ, ਜਦੋਂ ਲੋਕਾਂ ਨੇ ਪੀੜਤ ਨੂੰ ਛੁਡਾਇਆ ਤਾਂ ਪਿੱਛੇ ਜਾਣ ਜਾ ਕੇ ਉਨ੍ਹਾਂ ਨੌਜਵਾਨ ਦੀ ਛਾਤੀ 'ਤੇ 2 ਗੋਲੀਆਂ ਮਾਰ ਦਿੱਤੀਆਂ। ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ...
ਲੁਧਿਆਣਾ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲ ਵਿੱਚ ਛਿੱਤਰਾਂ ਦਾ ਹਾਰ ਪਾਵੇਗਾ ਤਾਂ ਉਸ ਨੂੰ ਇੱਕ ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਹ ਐਲਾਨ ਪੰਨੂ ਵੱਲੋਂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਰੋਕਣ ਦੀ ਧਮਕੀ ਦੇ...
ਚੰਡੀਗੜ੍ਹ | ਪੰਜਾਬ ਅਤੇ ਹਰਿਆਣਾ ਵਿੱਚ ਇਸ ਵਾਰ ਠੰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜ ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਇਹ ਦੇਖਣ ਨੂੰ ਮਿਲਿਆ ਹੈ ਕਿ ਜਨਵਰੀ ਦੇ ਪਹਿਲੇ ਦਿਨ ਤੋਂ ਹੀ ਲਗਾਤਾਰ ਠੰਢ ਦੇਖਣ ਨੂੰ ਮਿਲ ਰਹੀ ਹੈ। ਇਹ 6 ਜਨਵਰੀ ਤੱਕ ਰਹੇਗੀ। ਇੱਕ ਨਵਾਂ ਰਿਕਾਰਡ ਇਹ...
ਚੰਡੀਗੜ੍ਹ | ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 1503.99 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਲੁਧਿਆਣਾ ਦੀ ਮੈਸਰਜ਼ ਐਸਈਐਲ ਟੈਕਸਟਾਈਲ ਲਿਮਟਿਡ ਖ਼ਿਲਾਫ਼ ਮੁਹਾਲੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਦੇ ਤਿੰਨ ਡਾਇਰੈਕਟਰਾਂ ਸਮੇਤ ਇਸ ਦੇ ਆਡੀਟਰ ਅਤੇ ਹੋਰਾਂ ਨੂੰ ਵੀ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਹੈ। ਕੰਪਨੀ ਦੇ ਡਾਇਰੈਕਟਰਾਂ ਵਿੱਚ ਨੀਰਜ ਸਲੂਜਾ, ਧੀਰਜ ਸਲੂਜਾ ਅਤੇ ਨਵਨੀਤ ਗੁਪਤਾ...
ਚੰਡੀਗੜ੍ਹ | ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੰਗਲਵਾਰ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਛਾਤੀ ਦੇ ਕੈਂਸਰ ਦੀ ਜਲਦੀ ਪਛਾਣ ਕਰਨ ਲਈ ਸਥਾਪਤ ਥਰਮਲ ਸਕ੍ਰੀਨਿੰਗ ਯੰਤਰ ਦਾ ਉਦਘਾਟਨ ਕੀਤਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹੁਣ ਇਹ ਸਹੂਲਤ ਮੁਫਤ ਮਿਲੇਗੀ। ਸਿਹਤ ਮੰਤਰੀ ਜੋੜਾਮਾਜਰਾ ਨੇ ਦੱਸਿਆ ਕਿ ਇਸ ਯੰਤਰ ਰਾਹੀਂ ਛਾਤੀ...
ਲੁਧਿਆਣਾ | ਜਨਕ ਪੁਰੀ 'ਚ ਇਕ ਦੁਕਾਨਦਾਰ 'ਤੇ ਉਸ ਦੇ ਗੁਆਂਢ ਦੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਪੁਲਿਸ ਵੱਲੋਂ 31 ਦਸੰਬਰ ਨੂੰ ਹਮਲਾਵਰਾਂ ਨੂੰ ਕਾਬੂ ਕੀਤਾ ਗਿਆ ਸੀ। ਉਨ੍ਹਾਂ ਸ਼ੱਕ ਪ੍ਰਗਟਾਇਆ ਕਿ ਦੁਕਾਨਦਾਰ ਪੁਨੀਤ ਦੇ ਚਾਚਾ (ਰਿਸ਼ਤੇਦਾਰ) ਨੇ ਪੁਲਿਸ ਨੂੰ ਸੂਚਿਤ ਕੀਤਾ ਸੀ। ਇਸੇ ਦੁਸ਼ਮਣੀ ਕਾਰਨ ਉਸ 'ਤੇ ਹਮਲਾ ਕੀਤਾ ਗਿਆ। ਇਸ ਮੁੱਦੇ ਨੂੰ ਲੈ ਕੇ ਦੋਵਾਂ ਧਿਰਾਂ...
ਮੋਗਾ | ਇਥੋਂ ਦੇ ਪਿੰਡ ਭਲੂਰ ਵਾਸੀ ਇਕ ਵਿਅਕਤੀ ਨੇ ਆਰਥਿਕ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਵਸਤੂ ਖਾ ਲਈ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੋਹੜ ਸਿੰਘ ਵਾਸੀ ਪਿੰਡ ਭਲੂਰ ਦੋ ਬੱਚਿਆਂ ਦਾ ਪਿਤਾ ਸੀ। ਜਾਣਕਾਰੀ ਅਨੁਸਾਰ ਕੁਝ ਸਾਲ ਪਹਿਲਾਂ ਉਸ ਦੀ ਮਾਤਾ ਦੀ ਲੰਬੀ ਬੀਮਾਰੀ ਕਰਕੇ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਦੀਆਂ ਯੋਜਨਾਵਾਂ ਨੂੰ ਅਮਲੀਜਾਮਾ ਪਵਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਸੂਬੇ ਵਿਚ ਚਲਾਏ ਜਾ ਰਹੇ ਸੈਂਟਰ ਆਫ ਐਕਸੀਲੈਂਸ ਰਾਹੀਂ ਰਾਜ ਦਾ ਦੁੱਗਣਾ ਰਕਬਾ ਬਾਗ਼ਬਾਨੀ ਹੇਠ ਲਿਆਉਣ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ। ਪੋਸ਼ਣ ਸੁਰੱਖਿਆ ਨੂੰ...
ਚੰਡੀਗੜ੍ਹ | ਸੂਬੇ ਵਿਚ ਨਸ਼ਿਆਂ ਦੀ ਲਾਹਨਤ ਖਿਲਾਫ਼ ਜੰਗ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਜੁਰਮ ਵਿਚ ਸ਼ਾਮਲ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦਿੱਤੇ ਹਨ। ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਸ਼ਿਆਂ ਦੇ ਅਲਾਮਤ ਨੂੰ ਜੜ੍ਹੋਂ ਪੁੱਟਣ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕਰਵਾਏ ਹਫ਼ਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ...
- Advertisement -

MOST POPULAR