Home Blog Page 1378
ਪਟਿਆਲਾ | CM ਮਾਨ ਨੇ ਅੱਜ ਕਿਹਾ ਕਿ ਜਿਹੜੀਆਂ ਵਿਦਿਅਕ ਸੰਸਥਾਵਾਂ ਆਪਣੇ ਕੈਂਪਸ ਵਿਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਸਖਤ ਕਾਰਵਾਈ ਕਰੇਗੀ। ਪੰਜਾਬੀ ਯੂਨੀਵਰਸਿਟੀ ਵਿਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿਚ ਪੰਜਾਬੀ ਬੋਲਣ ਉਤੇ ਜੁਰਮਾਨੇ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ...
ਲੁਧਿਆਣਾ | ਮੁੰਡੀਆ ਕਲਾਂ ਇਲਾਕੇ ਵਿਚ ਫਾਇਰਿੰਗ ਦੀ ਘਟਨਾ ਸਬੰਧੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਇਸ ਸਬੰਧੀ ਪੁਲਿਸ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ ਸ਼ਿਕਾਇਤਕਰਤਾ ਨੂੰ ਮੁੱਖ ਮੁਲਜ਼ਮ ਵਜੋਂ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਸੀ ਅਤੇ ਉਸ ਨੇ ਆਪਣੇ ਹੀ ਰਿਸ਼ਤੇਦਾਰ ਅਤੇ ਪਤਨੀ ਦੇ ਪ੍ਰੇਮੀ ਨੂੰ ਫਸਾਉਣ ਲਈ ਖੁਦ 'ਤੇ...
ਚੰਡੀਗੜ੍ਹ | ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਸੂਬੇ ਦੇ 2,93,975 ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ 2022 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।     ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ...
ਚੰਡੀਗੜ੍ਹ| ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐਮ ਐਸ ਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਉਹਨਾਂ ਨੇ ਐਮ ਐਸ ਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਲਾਗਤ ’ਤੇ 50 ਫੀਸਦੀ ਮੁਨਾਫਾ ਸ਼ਾਮਲ ਕਰ ਕੇ ਐਮ ਐਸਪੀ ਉਸ ਅਨੁਸਾਰ ਤੈਅ ਕੀਤੀ ਜਾਵੇ। ਸੰਸਦ ਵਿਚ ਇਹ ਮਾਮਲਾ ਚੁੱਕਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾਸੀ  ਕਿ ਉਹ ਐਮ ਐਸ ਪੀ ਤੈਅ ਕਰਨ ਵਾਲੀ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਸ਼ਾਮਲ ਕਰ ਕੇ ਇਸਦਾ ਪੁਨਰਗਠਨ ਕਰੇਗੀ।  ਪਰ ਅਜਿਹਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਅਤੇ ਖੇਤੀਬਾੜੀ ਮਾਹਿਰ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਨੇ ਕੇਂਦਰ ਸਰਕਾਰ ਨੂੰਅਪੀਲ  ਕੀਤੀ ਕਿ ਉਹ ਕਿਸਾਨਾਂ ਨਾਲਕੀਤੇ  ਵਾਅਦੇ ਮੁਤਾਬਕ ਐਮ ਐਸ ਪੀ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਵੇ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਰਬਕ ਸੀ 2 ਦੇ ਨਾਲ 50 ਫੀਸਦੀ ਮੁਨਾਫਾ ਜੋੜ ਕੇ ਐਮ ਐਸ ਪੀ ਤੈਅ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਇਕ ਫਸਲ ਦੇ ਪਾਲਣ ਪੋਸ਼ਣ ’ਤੇ ਆਈ ਲਾਗਤ ’ਤੇ 50 ਫੀਸਦੀ ਮੁਨਾਫਾ ਮਿਲਸਕੇ।    ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਲਿਖਤੀਵਾਅਦਾ  ਕਰ ਕੇ ਉਸਨੂੰ ਪੂਰਾ ਨਾ ਕਰਨਾ ਸਰਕਾਰ ਨੂੰ ਸੋਭਾ ਨਹੀਂ ਦਿੰਦਾ।ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਨਾ ਕਰ ਕੇ ਕਿਸਾਨਾਂ ਨੂੰ ਮੁੜ ਅੰਦੋਲਨ ਦੇ ਰਾਹ ਪੈਣ ਲਈ ਮਜਬੂਰ ਕਰ ਰਹੀਹੈ।  ਉਹਨਾਂ ਨੇ ਬਿਜਲੀ ਸੋਧ ਬਿੱਲ ਦਾ ਹਵਾਲਾ ਦਿੱਤਾ ਜਿਸ ਬਾਰੇ ਕੇਂਦਰ ਸਰਕਾਰ ਨੇ ਭਰੋਸਾ ਦਿੱਤਾਸੀ  ਕਿ ਉਹ ਕਿਸਾਨਾਂ ਦੇ ਖਦਸ਼ਿਆਂਅਨੁਸਾਰ  ਇਸਦੀਸਮੀਖਿਆਕਰੇਗੀ   ਪਰ ਅਜਿਹਾ ਨਹੀਂ ਕੀਤਾ ਗਿਆ. ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 850 ਕਿਸਾਨਾਂ ਦੇਪਰਿਵਾਰ  ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਵੀ ਉਠਾਈ ਅਤੇ ਕਿਸਾਨ ਅੰਦੋਲਨ ਦੌਰਾਨ ਜਿਹੜੇ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਗਏ ਸਨ, ਉਹ ਸਾਰੇ ਵਾਪਸ ਲੈਣ ਦੀ ਮੰਗ ਵੀ ਕੀਤੀ। ਸਰਦਾਰਨੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਰੇ ਬੰਦੀ ਸਿੰਘ ਰਿਹਾਅ ਕਰਨ ਦਾ ਫੈਸਲਾ ਲਿਆ ਸੀ ਤੇ ਨਾਲ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ ਤਾਂ ਜੋ ਉਹ ਰਿਹਾਅ ਹੋ ਸਕਣ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੇ ਨਾਵਾਂ ਦੀ ਸ਼ਮੂਲੀਅਤ ਵਾਲਾ ਵਿਸਥਾਰਿਤ ਹੁਕਮ ਹੋਣ ਦੇ ਬਾਵਜੂਦ ਇਹਨਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਇਸ ਨਾਲ ਸਿੱਖ ਕੌਮ ਵਿਚ ਗਲਤ ਸੰਦੇਸ਼ ਜਾ ਰਿਹਾ ਹੈ ਤੇ ਅਸੀਂ ਮੰਗ ਕਰਦੇ ਹਾਂ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਮੈਂਬਰ ਪਾਰਲੀਮੈਂਟ ਨੇ ਇਹ ਵੀ ਮੰਗ ਕੀਤੀ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ 8 ਮਹੀਨਿਆਂ ਤੋਂ ਹੁਕਮਾਂ ’ਤੇ ਹਸਤਾਖ਼ਰ ਨਾਕਰਨ  ਕਾਰਨ ਉਹ ਰਿਹਾਅ ਨਹੀਂ ਹੋ ਰਹੇ। 
ਚੰਡੀਗੜ੍ਹ | ਪੰਜਾਬ ਅੰਦਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਔਰਤਾਂ ਨੂੰ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਸੀ। ਹੁਣ ਇਹੀ ਸਫਰ ਔਰਤਾਂ ਲਈ ਖੱਜਲ-ਖੁਆਰੀ ਦਾ ਕਾਰਨ ਬਣ ਗਿਆ ਹੈ ਕਿਉਂਕਿ ਸਰਕਾਰੀ ਬੱਸਾਂ ਦੇ ਡਰਾਈਵਰ ਬੱਸ ਅੱਡਿਆਂ 'ਤੇ ਬੱਸ ਨੂੰ ਅੱਗੇ-ਪਿੱਛੇ ਕਰਕੇ ਰੋਕਦੇ ਹਨ ਅਤੇ ਦੌੜ ਕੇ ਬੱਸ ਵਿਚ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਛੇਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 1244 ਵੱਡੀਆਂ ਮੱਛੀਆਂ ਸਮੇਤ 8755 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 746 ਵਪਾਰਕ ਮਾਮਲਿਆਂ ਸਮੇਤ ਕੁੱਲ 6667 ਐਫ.ਆਈ.ਆਰਜ਼ ਦਰਜ ਕੀਤੀਆਂ...
ਚੰਡੀਗੜ੍ਹ | ਜਲੰਧਰ ਵਿਕਾਸ ਅਥਾਰਟੀ (ਜੇਡੀਏ) ਵੱਲੋਂ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿਖੇ ਸਥਿਤ ਰਿਹਾਇਸ਼ੀ ਪਲਾਟਾਂ ਅਤੇ ਬੂਥਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਗਈ ਹੈ। ਇਹ ਈ-ਨਿਲਾਮੀ ਅੱਜ ਸਵੇਰੇ 9 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ 19 ਦਸੰਬਰ ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੂੰ ਦੱਸਿਆ ਕਿ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿੱਚ ਸਥਿਤ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸੁਖਾਲੀਆਂ ਤੇ ਬਿਹਤਰ ਪ੍ਰਸ਼ਾਸਨਿਕ ਸੇਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਚੰਡੀਗੜ੍ਹ ਵਿਚਾਲੇ ਸਰਕਾਰੀ ਮਕਾਨਾਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਆਨਲਾਈਨ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ...
ਮਾਨਸਾ | ਇਥੋਂ ਦੇ ਸਰਕਾਰੀ ਹਸਪਤਾਲ ਵਿੱਚ ਜਣੇਪੇ ਦੌਰਾਨ ਔਰਤ ਅਤੇ ਉਸ ਦੇ ਨਵਜੰਮੇ ਬੱਚੇ ਦੀ ਮੌਤ ਹੋ ਗਈ। ਕਿਹਾ ਜਾਂਦਾ ਹੈ ਕਿ ਫਿਲਮ ਥ੍ਰੀ ਇਡੀਅਟਸ ਦੀ ਤਰ੍ਹਾਂ ਵੀਡੀਓ ਕਾਲ ਰਾਹੀਂ ਡਲਿਵਰੀ ਹੋਣ ਕਾਰਨ ਉਸ ਦੀ ਮੌਤ ਹੋ ਗਈ ਸੀ। ਔਰਤ ਅਤੇ ਬੱਚੇ ਦੀ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਨੇ ਹਸਪਤਾਲ 'ਚ ਹੰਗਾਮਾ ਮਚਾਇਆ। ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ...
ਲੁਧਿਆਣਾ | ਕਾਂਗਰਸੀ ਆਗੂ ਗੁਰਸਿਮਰਨ ਮੰਡ ਨੇ ਆਪਣੀ ਸੁਰੱਖਿਆ ਵਾਪਸ ਦੇਣ ਦਾ ਐਲਾਨ ਕੀਤਾ ਹੈ । ਮੰਡ ਨੇ ਸਾਰੇ ਸੁਰੱਖਿਆ ਕਰਮੀਆਂ ਨੂੰ ਪੁਲਸ ਪ੍ਰਸ਼ਾਸਨ ਨੂੰ ਵਾਪਸ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਗੁਆਂਢੀ ਉਸ ਵਿਰੁੱਧ ਗਾਲੀ-ਗਲੋਚ ਕਰਦੇ ਹਨ ਕਿਉਂਕਿ ਪੁਲਸ ਨੇ ਉਸ ਦੇ ਘਰ ਦੇ ਬਾਹਰ ਬੰਕਰ ਆਦਿ ਬਣਾ ਦਿੱਤੇ ਹਨ । ਮੰਡ ਨੇ ਕਿਹਾ ਕਿ...
- Advertisement -

MOST POPULAR