Home Blog Page 1465
ਮੋਗਾ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਮੈਡੀਕਲ ਅਤੇ ਨਾਨ-ਮੈਡੀਕਲ ਅਧਿਆਪਕਾਂ ਦੀ ਅਣਹੋਂਦ ਕਾਰਨ ਸਕੂਲੀ ਬੱਚਿਆਂ ਵਿੱਚ ਗੁੱਸਾ ਆ ਗਿਆ ਅਤੇ ਉਨ੍ਹਾਂ ਆਪਣੇ ਮਾਪਿਆਂ ਨੂੰ ਨਾਲ ਲੈ ਕੇ ਬਾਘਾਪੁਰਾਣਾ ਚੌਕ ਵਿਖੇ ਧਰਨਾ ਦਿੱਤਾ ਅਤੇ ਚੱਕਾ ਜਾਮ ਕਰ ਦਿੱਤਾ ਅਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਦੂਜੇ ਪਾਸੇ ਮਾਪਿਆਂ ਤੇ ਬੱਚਿਆਂ ਦਾ ਕਹਿਣਾ ਹੈ ਕਿ...
ਚੰਡੀਗੜ੍ਹ/ਗੁਰਦਾਸਪੁਰ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਪੰਜਾਬ ਸਰਕਾਰ ਵੱਲੋਂ ਬਟਾਲਾ ਕਸਬੇ ਲਈ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਵਾਸਤੇ 127.99 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ...
ਬਠਿੰਡਾ | ਵਿਜੀਲੈਂਸ ਬਿਊਰੋ ਵੱਲੋਂ ਐਸ.ਐਚ.ਓ ਬਲਕੌਰ ਸਿੰਘ ਅਤੇ ਏ.ਐਸ.ਆਈ ਪਰਮਜੀਤ ਸਿੰਘ ਥਾਣਾ ਨੇਹੀਆ ਵਾਲਾ ਜ਼ਿਲਾ ਬਠਿੰਡਾ ਨੂੰ 50,000 ਰੁਪਏ ਬਤੌਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ | ਇਸ ਸਬੰਧੀ ਵਿਜੀਲੈਂਸ ਬਿਊਰੋ ਬਠਿੰਡਾ ਦੇ ਐੱਸਐੱਸਪੀ ਹਰਪਾਲ ਸਿੰਘ ਨੇ ਦੱਸਿਆ ਕਿ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੂੰ ਰਾਮ ਲਾਲ ਵਾਸੀ ਪਿੰਡ ਮਹਿਮਾ ਸਰਕਾਰੀ ਜ਼ਿਲਾ ਬਠਿੰਡਾ, ਜੋ ਕਿ ਪ੍ਰਾਪਰਟੀ ਡੀਲਰ...
ਫਰੀਦਕੋਟ | ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਪਾ ਕੇ ਲਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਨੇ ਡੀਜੀਪੀ ਪੰਜਾਬ ਸਮੇਤ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ...
ਲੁਧਿਆਣਾ | ਇਕ ਸ਼ੋਕ ਸਮਾਗਮ 'ਚ ਸ਼ਾਮਲ ਹੋਣ ਲਈ ਪਹੁੰਚੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਦੀ...
ਹੁਸ਼ਿਆਰਪੁਰ | ਗੜ੍ਹਸ਼ੰਕਰ-ਸ਼੍ਰੀ ਅਨੰਦਪੁਰ ਸਾਹਿਬ ਰੋਡ 'ਤੇ ਪਿੰਡ ਬੋੜਾ ਦੇ ਨਜ਼ਦੀਕ ਇਕ ਮਹਿੰਦਰਾ ਪਿਕਅਪ ਅਤੇ ਐਕਟਿਵਾ ਸਕੂਟਰੀ ਦਰਮਿਆਨ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਸਰਵਜੀਤ ਸਿੰਘ ਅਪਣੀ ਭੈਣ ਕਮਲਜੀਤ ਕੌਰ ਨਾਲ ਗੜ੍ਹਸ਼ੰਕਰ ਤੋਂ ਪੋਜੇਵਾਲ ਵਾਲੀ ਸਾਈਡ ਨੂੰ ਜਾ ਰਿਹਾ ਸੀ। ਜਦੋਂ ਇਹ ਦੋਵੇਂ ਪਿੰਡ ਬੋੜਾ ਲਾਗੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ...
ਅੰਮ੍ਰਿਤਸਰ | ਬੀਤੇ ਦਿਨੀਂ ਸ਼ਿਵ ਸੈਨਾ ਟਕਸਾਲੀ ਦੇ ਆਗੂ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਅੱਜ ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲੇ ਸੰਦੀਪ ਸਿੰਘ ਸੰਨੀ ਦਾ ਪਰਿਵਾਰ ਆਪਣੇ ਘਰ ਵਾਪਿਸ ਪਰਤਿਆ, ਜਿਸ ਦੇ ਘਰ ਪਹੁੰਚਣ 'ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਉਨ੍ਹਾਂ ਦਾ ਸਿਰੋਪਾਓ ਪਾ ਸਨਮਾਨ ਕੀਤਾ ਗਿਆ ਹੈ ਅਤੇ ਸਿੱਖ ਜਥੇਬੰਦੀਆਂ ਵਲੋਂ ਉਨ੍ਹਾਂ ਦੇ ਘਰ ਅਤੇ ਪਰਿਵਾਰ ਦੀ ਸੁਰੱਖਿਆ...
ਲੁਧਿਆਣਾ | ਅੱਜ ਇੱਕ ASI ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦੀ ਕੋਠੀ ਸਰਾਭਾ ਨਗਰ ਥਾਣੇ ਦੇ ਕੋਲ ਸੀ। ਰਾਤ 2 ਵਜੇ ਏਐਸਆਈ ਥਾਣਾ ਸਰਾਭਾ ਨਗਰ ਵਿੱਚ ਆਇਆ ਅਤੇ ਖ਼ੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਬਾਕੀ ਪੁਲਿਸ ਮੁਲਾਜ਼ਮਾਂ ਨੇ...
ਅੰਮ੍ਰਿਤਸਰ | NRI'S ਪਰਿਵਾਰਾਂ ਦੇ ਹੱਕ 'ਚ ਕਿਸਾਨ ਆਗੂ ਨਿੱਤਰ ਆਏ ਹਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਸੋਮਵਾਰ ਨੂੰ ਸਾਰੇ ਪੰਜਾਬ ਦੇ ਡੀਸੀ ਦਫਤਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ NRI'S ਨੇ ਕਿਸਾਨੀ ਅੰਦੋਲਨ ਚ ਸਾਡਾ ਬਹੁਤ ਸਾਥ ਦਿੱਤਾ, ਸਾਡਾ ਵੀ ਹੱਕ ਬਣਦਾ ਕਿ ਅਸੀਂ ਅੱਜ...
ਹੁਸ਼ਿਆਰਪੁਰ | ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀ ਅੱਜ ਹੁਸ਼ਿਆਰਪੁਰ ਦੇ ਜਲੰਧਰ ਰੋਡ 'ਤੇ ਪੈਂਦੇ ਪੋਲੀਟੈਕਨੀਕਲ ਕਾਲਜ ਦੀ ਟੈਂਕੀ 'ਤੇ ਚੜ੍ਹ ਕਰ ਰਹੇ ਹਨ ਪ੍ਰਦਰਸ਼ਨ ਕਰਮਚਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੇ ਹਨ ਅਤੇ ਨਾ ਤਾਂ ਟਾਈਮ ਦੇਣ ਦੇ ਬਾਵਜੂਦ ਪੰਜਾਬ ਦੇ...
- Advertisement -

MOST POPULAR