Home Blog Page 1552
ਖਰੜ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਖਰੜ ਦੀ ਅਦਾਲਤ ਨੇ ਅੱਜ 10 ਦਿਨ ਦੇ ਪੁਲਿਸ ਰਿਮਾਂਡ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਭਾਰੀ ਸੁਰਖਿਆ ਪ੍ਰਬੰਧਾਂ ਅਧੀਨ ਅੱਜ ਜੱਗੂ ਭਗਵਾਨਪੁਰੀਆ ਨੂੰ ਸੀ.ਆਈ.ਏ ਸਟਾਫ਼ ਵੱਲੋਂ ਪ੍ਰੋਡਕਸ਼ਨ ਵਾਰੰਟਾਂ ‘ਤੇ ਜਲੰਧਰ ਤੋਂ ਖਰੜ ਲਿਆਂਦਾ ਗਿਆ ਸੀ। ਜ਼ਿਕਰਯੋਗ ਹੈ ਕਿ ਜੱਗੂ ਭਗਵਾਨਪੁਰੀਆ ਨੂੰ ਸੀ.ਆਈ.ਏ ਸਟਾਫ਼ ਵੱਲੋਂ 9 ਸਤੰਬਰ ਨੂੰ ਖਰੜ ਸਦਰ ਥਾਣੇ ਵਿੱਚ ਦਰਜ਼...
ਲੁਧਿਆਣ। ਗੁਰੂ ਹਰਗੋਬਿੰਦ ਨਗਰ ‘ਚ 29 ਸਾਲਾ ਜਿਮ ਟ੍ਰੇਨਰ ਹਨੀ ਮਲਹੋਤਰਾ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ। ਉਸ ਨੂੰ ਗੰਭੀਰ ਹਾਲਤ ਵਿੱਚ DMC ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੁਹੱਲਾ ਵਾਸੀਆਂ ਅਨੁਸਾਰ ਐਚ.-21 ਦਾ ਮਾਲਕ ਹਨੀ ਮਲਹੋਤਰਾ ਰਾਤ ਕਰੀਬ 11:30 ਵਜੇ ਆਪਣੇ ਜਿੰਮ ਵਿੱਚ ਆਪਣੇ ਦੋਸਤਾਂ ਨਾਲ ਬੈਠਾ...
ਅੰਮ੍ਰਿਤਸਰ। ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ਵਿਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਸੁਖਪ੍ਰੀਤ ਅੰਮ੍ਰਿਤਸਰ ਦੇ ਭਿੱਖੀਵਿੰਡ ਦੀ ਰਹਿਣ ਵਾਲੀ ਸੀ ਤੇ ਲੰਘੇ ਦਿਨ ਉਹ ਭਿਖੀਵਿੰਡ ਵਿਚ ਹੀ ਸੜਕ ਦਾ ਸ਼ਿਕਾਰ ਹੋ ਗਈ ਸੀ। ਉਸਦੇ ਬਾਅਦ ਉਹ ਕੋਮਾ ਵਿਚ ਚਲੀ ਗਈ ਸੀ। ਜਿਸਦੇ ਬਾਅਦ ਅੱਜ ਡਾਕਟਰਾਂ ਨੇ ਉਨ੍ਗਾਂ ਨੂੰ ਮ੍ਰਿਤਕ...
ਚੰਡੀਗੜ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਬਿਜਲੀ ਉਤੇ ਚੱਲਣ ਵਾਲੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸਾਲਾਨਾ ਤਕਰੀਬਨ 200 ਕਰੋੜ ਰੁਪਏ ਬਚਣਗੇ, ਜੋ ਆਮ ਲੋਕਾਂ ਦੀ ਭਲਾਈ ਉਤੇ ਖਰਚੇ ਜਾਣਗੇ। ਇਸ ਪ੍ਰਾਜੈਕਟ ਤਹਿਤ 25000 ਮੋਟਰਾਂ ਲਈ 54 ਮੈਗਾਵਾਟ ਦਾ ਟੈਂਡਰ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਕੈਬਨਿਟ...
ਮਾਨਸਾ। ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਅੱਜ ਮੈਡੀਕਲ ਕਰਾਉਣ ਤੋਂ ਬਾਅਦ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਉਥੇ ਅਦਾਲਤ ਨੇ ਸੰਦੀਪ ਕੇਕੜੇ ਦੇ ਭਰਾ ਬਿੱਟੂ ਨੂੰ 5 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਮਾਨਸਾ ਪੁਲਿਸ ਨੇ ਬਿੱਟੂ ਦਾ 10 ਦਿਨ ਦਾ ਅਦਾਲਤ ਤੋਂ ਪੁਲਿਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 5 ਦਿਨ...
ਪਟਿਆਲਾ। ਸਨੌਰ ਤੋਂ ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਨੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਗੁਰਪ੍ਰੀਤ ਨੇ ਅਦਾਲਤ ਨੂੰ ਪਠਾਣਮਾਜਰਾ ਵੱਲੋਂ ਉਸ ਖ਼ਿਲਾਫ਼ ਦਰਜ ਕਰਵਾਈ ਐੱਫਆਈਆਰ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪਠਾਣਮਾਜਰਾ ਖ਼ਿਲਾਫ਼ ਉਸ ਨੇ ਹਾਈਕੋਰਟ 'ਚ ਜਬਰ-ਜ਼ਿਨਾਹ ਦੇ...
ਦੇਸ਼ ਵਿੱਚ ਆਵਾਰਾ ਤੇ ਪਾਲਤੂ ਕੁੱਤਿਆਂ ਵੱਲੋਂ ਵੱਢਣ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਸੁਪਰੀਮ ਕੋਰਟ ਵੀ ਇਨ੍ਹਾਂ ਮਾਮਲਿਆਂ ‘ਤੇ ਕਾਫੀ ਗੰਭੀਰ ਹੋ ਗਈ ਹੈ। ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਨੂੰ ਮਾਰਨ ਦੇ ਮਾਮਲੇ ਵਿੱਚ ਪਟੀਸ਼ਨਾਂ ‘ਤੇ ਸੁਣਵਾਈ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਜਾਨਵਰਾਂ ਦੇ ਅਧਿਕਾਰਾਂ ਵਿਚਕਾਰ ਸੰਤੁਲਨ ਬਣਾਏ ਰੱਖਣ ਦੀ ਗੱਲ ਕਹੀ ਹੈ। ਅਦਾਲਤ ਨੇ ਸੁਝਾਅ ਦਿੱਤਾ...
ਚੰਡੀਗੜ੍ਹ ਪੁਲਿਸ ਨੇ ਇੱਕ ਬਦਮਾਸ਼ ਨੂੰ ਫੜਿਆ ਹੈ। ਉਹ ਮਾਸੂਮ ਕੁੜੀਆਂ ਨਾਲ ਵਿਆਹ ਕਰਵਾ ਕੇ ਉਨ੍ਹਾਂ ਦੇ ਪਰਿਵਾਰਾਂ ਤੋਂ ਲੱਖਾਂ ਰੁਪਏ ਵਸੂਲਦਾ ਸੀ। ਉਸ ‘ਤੇ ਪੰਜਾਬ ‘ਚ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਮੁਲਜ਼ਮ ਦੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਜਗਜੀਤ ਸਿੰਘ ਉਰਫ਼ ਸੋਨੂੰ ਜੀਤਾ ਉਰਫ਼ ਰਤਨ (38) ਵਜੋਂ ਹੋਈ ਹੈ।...
ਹਰਿਆਣਾ। ਬੀਜੇਪੀ ਆਗੂ ਤੇ ਟਿਕ-ਟੌਕ ਸਟਾਰ ਸੋਨਾਲੀ ਫੋਗਾਟ ਦੀ ਮੌਤ ਤੋਂ ਬਾਅਦ ਸੀਬੀਆਈ ਜਾਂਚ ਦੀ ਮੰਗ ਉੱਠੀ ਸੀ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਸੀਬੀਆਈ ਜਾਂਚ ਲਈ ਹਾਮੀ ਭਰ ਦਿੱਤੀ ਹੈ। ਗੋਆ ਦੇ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਹੁਣ ਸੀਬੀਆਈ ਨੂੰ ਸੌਂਪੀ ਜਾਵੇਗੀ। ਕੁਝ ਦਿਨ ਪਹਿਲਾਂ ਸੋਨਾਲੀ...
ਚੰਡੀਗੜ੍ਹ/ਮੁਕਤਸਰ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੇ ਘਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਛਾਪੇਮਾਰੀ ਕੀਤੀ। NIA ਨੇ ਸੋਮਵਾਰ ਨੂੰ ਮੁਕਤਸਰ ਸ਼ਹਿਰ 'ਚ ਦੋ ਥਾਵਾਂ 'ਤੇ ਛਾਪੇਮਾਰੀ ਕੀਤੀ। NIA ਵੱਲੋਂ ਅੱਤਵਾਦੀ ਸਮੂਹਾਂ ਨਾਲ ਸਬੰਧ ਰੱਖਣ ਵਾਲੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਸੋਮਵਾਰ ਨੂੰ ਪੰਜਾਬ, ਹਰਿਆਣਾ ਤੇ ਦਿੱਲੀ 'ਚ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ...
- Advertisement -

MOST POPULAR