Home Blog Page 169
ਧੂਰੀ (ਸੰਗਰੂਰ), 20 ਜੁਲਾਈ ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਨਵੀਂ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਆ ਕੇ...
ਬਿਆਸ (ਜਲੰਧਰ), 20 ਜੁਲਾਈ ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਜੱਦੀ ਪਿੰਡ ਵਿਖੇ ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਹੰਝੂਆਂ ਭਰੀ ਅੰਤਿਮ ਵਿਦਾਈ ਦਿੱਤੀ। ਮੁੱਖ ਮੰਤਰੀ ਨੇ ਫੌਜਾ ਸਿੰਘ ਦੀ ਦੇਹ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਅੰਤਰਰਾਸ਼ਟਰੀ ਮੈਰਾਥਨ ਦੌੜਾਕ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।...
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੋਨਿਆਣਾ 'ਚ ਇੱਕ 35 ਤੋਂ 40 ਸਾਲ ਦੇ ਮੋਹਣਾ ਸਿੰਘ ਨਾਮ ਦੇ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਉਸ ਨੂੰ ਕਤਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ ਰਾਤ ਕਰੀਬ 9 ਵਜੇ ਦੇ ਲਗਭਗ ਕੁਝ ਨੌਜਵਾਨ ਮੂੰਹ ਬੰਨ੍ਹ ਕੇ ਘਰ ਅੰਦਰ ਵੜੇ ਤੇ ਹਮਲਾ ਕਰ ਕੇ ਮੋਹਣੇ ਨੂੰ...
ਐਸਏਐਸ ਨਗਰ, 19 ਜੁਲਾਈ। ਪੰਜਾਬ ਦੀ ਸਿਆਸਤ ਇਕ ਵਾਰ ਫਿਰ ਗਰਮਾ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰ ਕੇ ਅਨਮੋਲ ਨੇ ਇਸ ਬਾਰੇ ਜਾਣਕਾਰੀ ਦਿੱਤੀ।...
ਜਲੰਧਰ, 19 ਜੁਲਾਈ : ਜਲੰਧਰ ਸੂਰਜ ਐਨਕਲੇਵ 'ਚ ਸਥਿਤ ਟ੍ਰਿਨਿਟੀ ਗਿਰਜਾਘਰ ਆਡੀਟੋਰੀਅਮ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਤੇ ਵਿੱਤ ਮੰਤਰੀ ਇਕ ਧਾਰਮਿਕ ਪ੍ਰੋਗਰਾਮ 'ਚ ਪੁੱਜੇ, ਜਿੱਥੇ ਉਹ ਬਿਸ਼ਪ ਜਾਸ ਸਬੇਸਟੀਅਨ ਦਾ ਸਵਾਗਤ ਕਰਨ ਪੁੱਜੇ। ਸਪੀਕਰ ਕੁਲਤਾਰ ਸੰਧਵਾਂ ਨੇ ਮੀਡੀਆ ਵਲੋਂ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਗਿਰਜਾਘਰ 'ਚ ਪਾਦਰੀ ਨੂੰ ਬਿਸ਼ਪ ਦੀ ਜ਼ਿੰਮੇਵਾਰੀ ਮਿਲਣ 'ਤੇ ਉਨ੍ਹਾਂ ਨੂੰ...
ਜਲੰਧਰ, 19 ਜੁਲਾਈ। ਅੱਜ ਇੱਥੇ ਜਲੰਧਰ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਜਪਾ 'ਤੇ ਤੰਜ ਕੱਸਦਿਆਂ ਕਿਹਾ ਕਿ "ਛੱਜ ਤਾਂ ਬੋਲੇ, ਛਾਣਨੀ ਵੀ ਬੋਲੇ।" ਉਨ੍ਹਾਂ ਕਿਹਾ ਕਿ ਭਾਜਪਾ ਵਾਲਿਆਂ ਨੇ ਕਦੇ ਵੀ ਦਲਿਤਾਂ ਨੂੰ ਸਨਮਾਨ ਨਹੀਂ ਦਿੱਤਾ ਤੇ ਅੱਜ ਉਹ ਦਲਿਤਾਂ ਦੀਆਂ ਗੱਲਾਂ ਕਰ ਰਹੇ ਨੇ। ਬੀਜੇਪੀ ਵਾਲੇ ਤਾਂ ਉਹ ਲੋਕ ਨੇ ਜੋ ਮੰਦਿਰਾਂ 'ਚ...
ਲੁਧਿਆਣਾ, 19 ਜੁਲਾਈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਲੁਧਿਆਣਾ ਦੀਆਂ ਸੜਕਾਂ 'ਤੇ ਬਾਲਗਾਂ ਨਾਲ ਭੀਖ ਮੰਗਦੇ ਬੱਚਿਆਂ ਦੀ ਡੀਐੱਨਏ ਟੈਸਟਿੰਗ ਸ਼ੁਰੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਈ ਹੈ। ਅਗਲੇ ਹਫ਼ਤੇ ਸ਼ੁਰੂ ਹੋਣ ਵਾਲੀ ਇਸ ਮੁਹਿੰਮ ਦਾ ਉਦੇਸ਼ ਪਰਿਵਾਰਕ ਸਬੰਧਾਂ ਦੀ ਪੁਸ਼ਟੀ ਕਰਨਾ ਤੇ ਬੱਚਿਆਂ ਦੀ ਤਸਕਰੀ ਨੂੰ ਰੋਕਣਾ ਹੈ। ਕਮੇਟੀ 'ਚ...
ਲੁਧਿਆਣਾ, 19 ਜੁਲਾਈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਪੰਜਾਬ 'ਚ ਮੌਨਸੂਨ 21 ਤੇ 22 ਜੁਲਾਈ ਨੂੰ ਪੰਜਾਬ ਦੇ ਕਈ ਹਿੱਸਿਆਂ 'ਚ ਐਕਟਿਵ ਹੋਵੇਗੀ ਤੇ ਹਲਕੀ ਤੋਂ ਦਰਮਿਆਨੀ ਬਰਸਾਤ ਨਾਲ ਮੌਸਮ 'ਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਨੇ ਮੌਸਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਭਰ 'ਚ ਮੌਨਸੂਨ ਐਕਟਿਵ...
ਅੰਮ੍ਰਿਤਸਰ, 19 ਜੁਲਾਈ। ਭਾਰਤੀ ਜਨਤਾ ਪਾਰਟੀ ਦੀ ਪੰਜਾਬ ਲੀਡਰਸ਼ਿਪ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ 'ਚ ਅਮਨ-ਸ਼ਾਂਤੀ, ਭਾਈਚਾਰੇ ਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਭਾਜਪਾ ਦੇ ਕਾਰਜਕਾਰੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਇੱਥੇ...
ਅੰਮ੍ਰਿਤਸਰ, 19 ਜੁਲਾਈ। ਬੀਤੀ ਰਾਤ ਅੰਮ੍ਰਿਤਸਰ ਪੁਲਿਸ ਵੱਲੋਂ ਤਰਨਤਾਰਨ ਰੋਡ ਸਥਿਤ ਇੱਕ ਨਿੱਜੀ ਹੋਟਲ 'ਚ ਰੇਡ ਕਰ ਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਥਾਣਾ-ਬੀ ਡਵੀਜ਼ਨ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਹੋਟਲ ਮੈਨੇਜਰ ਸਮੇਤ 5 ਲੜਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਰਾਹੀਂ ਜਾਣਕਾਰੀ ਮਿਲੀ...
- Advertisement -

MOST POPULAR