Home Blog Page 1745
ਚੰਡੀਗੜ੍ਹ | ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਵੱਲੋਂ ਹਾਲ ਹੀ 'ਚ ਸ਼ੁਰੂ ਕੀਤੇ ਗਏ ਵਾਹਨ ਟ੍ਰੈਕਿੰਗ ਸਿਸਟਮ (VTS) ਨੂੰ ਅੱਗੇ ਵਧਾਉਂਦਿਆਂ ਹੁਣ ਇਸ ਨੂੰ ਸੂਬੇ 'ਚ ਚੱਲ ਰਹੀਆਂ ਸਾਰੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲਾਇਆ ਜਾਵੇਗਾ। ਇਥੇ ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਮੁੱਖ ਦਫ਼ਤਰ 'ਚ ਬੱਸ ਟ੍ਰੈਕਿੰਗ ਸਿਸਟਮ ਮਾਨੀਟਰਿੰਗ ਅਤੇ ਕੰਟਰੋਲ ਰੂਮ...
ਚੰਡੀਗੜ੍ਹ | ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਦੂਜੇ ਸੂਬਿਆਂ ਤੋਂ ਝੋਨੇ/ਚਾਵਲ ਦੀ ਗੈਰ-ਕਾਨੂੰਨੀ ਸਮੱਗਲਿੰਗ ਵਿਰੁੱਧ ਕਾਰਵਾਈ ਸ਼ੁਰੂ ਕਰਦਿਆਂ ਸੂਬੇ 'ਚ ਝੋਨੇ ਦੀ ਖਰੀਦ (3 ਅਕਤੂਬਰ) ਸ਼ੁਰੂ ਹੋਣ ਤੋਂ ਹੁਣ ਤੱਕ ਆਪਣੀ ਉਪਜ ਵੇਚਣ ਦੀ ਕੋਸ਼ਿਸ਼ ਕਰਨ ਵਾਲੇ 16 ਵਿਅਕਤੀਆਂ ਵਿਰੁੱਧ 8 ਐੱਫਆਈਆਰਜ਼ ਦਰਜ ਕੀਤੀਆਂ ਹਨ। ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ...
ਜਲੰਧਰ | ਮਾਡਲ ਟਾਊਨ ਨਾਲ ਲੱਗਦੇ ਮਿਲਕਬਾਰ ਚੌਕ ਸਥਿਤ ਗਾਰਡੀਅਨ ਹਸਪਤਾਲ 'ਚ ਸੋਮਵਾਰ ਦੇਰ ਸ਼ਾਮ 16 ਸਾਲ ਦੇ ਲੜਕੇ ਦੀ ਮੌਤ ਤੋਂ ਬਾਅਦ ਪੀੜਤ ਪਰਿਵਾਰ ਨੇ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ। ਮੁਕੇਰੀਆਂ ਦੇ ਰਹਿਣ ਵਾਲੇ 16 ਸਾਲਾ ਲੜਕੇ ਦੀ ਹੋਈ ਮੌਤ ਦੇ ਮਾਮਲੇ 'ਚ ਉਸ ਵੇਲੇ ਵੱਡਾ ਖੁਲਾਸਾ ਹੋਇਆ, ਜਦੋਂ ਪੁਲਿਸ ਵੱਲੋਂ ਬੱਚੇ ਦਾ ਇਲਾਜ ਕਰਨ ਵਾਲੇ ਡਾਕਟਰ ਦੀ...
ਪਟਿਆਲਾ | ਕੋਲੇ ਦੀ ਘਾਟ ਕਾਰਨ ਪੰਜਾਬ 'ਚ ਬਿਜਲੀ ਦਾ ਸੰਕਟ ਜਾਰੀ ਹੈ। ਪੰਜਾਬ ਰਾਜ ਬਿਜਲੀ ਨਿਗਮ 11 ਦਿਨਾਂ 'ਚ 244 ਕਰੋੜ ਤੋਂ ਵੱਧ ਦੀ ਬਿਜਲੀ ਖਰੀਦ ਕੇ ਵੀ ਬਿਜਲੀ ਦੀ ਮੰਗ ਪੂਰੀ ਨਹੀਂ ਕਰ ਸਕਿਆ। ਲੋਕਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਤਵਾਰ ਨੂੰ ਪੰਜਾਬ ਵਿੱਚ ਸਿਰਫ 2 ਥਰਮਲ ਪਲਾਂਟਾਂ ਕੋਲ 12 ਰੈਕ ਕੋਲਾ ਪੁੱਜਾ।...
ਬਠਿੰਡਾ | ਇਕ ਵਿਆਹੁਤਾ ਔਰਤ ਵੱਲੋਂ ਨਾਜਾਇਜ਼ ਸੰਬੰਧਾਂ 'ਚ ਅੜਿੱਕਾ ਬਣੇ ਆਪਣੇ ਪਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਿੱਕਰ ਸਿੰਘ ਵਾਸੀ ਪਿੰਡ ਮਹਿਣਾ ਥਾਣਾ ਲੰਬੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹਾਲ ਵਾਸੀ ਆਬਾਦ ਸਥਾਨਕ ਬੀੜ ਰੋਡ ਵਜੋਂ ਹੋਈ ਹੈ। ਮ੍ਰਿਤਕ ਸਥਾਨਕ ਅਦਾਲਤ 'ਚ ਪਿਆਦੇ ਦੇ ਤੌਰ ’ਤੇ ਕੰਮ ਕਰਦਾ ਸੀ। ਪੁਲਿਸ ਨੇ ਮ੍ਰਿਤਕ ਦੇ...
ਚੰਡੀਗੜ੍ਹ | ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ 2 ਦਿਨਾ ਪੰਜਾਬ ਦੌਰੇ 'ਤੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਸੀ-ਵੋਟਰ ਦੇ ਤਾਜ਼ਾ ਸਰਵੇਖਣ 'ਚ ਆਮ ਆਦਮੀ ਪਾਰਟੀ ਨੂੰ ਮਿਲੇ ਹੁੰਗਾਰੇ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਵਿੱਚ ਸਰਗਰਮੀ ਵਧਾ ਦਿੱਤੀ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ 2 ਰੋਜ਼ਾ...
ਜਲੰਧਰ | ਬਿਜਲੀ ਦੀ ਸਮੱਸਿਆ ਨੂੰ ਲੈ ਕੇ ਕਿਸਾਨ ਅੱਜ ਨੈਸ਼ਨਲ ਹਾਈਵੇ ਜਾਮ ਕਰਨਗੇ। ਜਲੰਧਰ ਦੇ ਪੀਏਪੀ ਚੌਂਕ 'ਚ ਸਵੇਰੇ 11 ਵਜੇ ਧਰਨਾ ਲਗਾਇਆ ਜਾਵੇਗਾ। ਅੱਜ ਦੇ ਧਰਨੇ ਬਾਰੇ ਮੈਸੇਜ ਸੋਸ਼ਲ ਮੀਡੀਆ 'ਤੇ ਭੇਜਿਆ ਜਾ ਰਿਹਾ ਹੈ। ਦੇਸ਼ 'ਚ ਚਲ ਰਹੇ ਕੋਲਾ ਸੰਕਟ ਵਿਚਾਲੇ ਕਿਸਾਨ ਜਦੋਂ ਨੈਸ਼ਨਲ ਹਾਈਵੇ ਰੋਕਣਗੇ ਤਾਂ ਆਉਣ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਹੋਵੇਗੀ। ਜੇਕਰ ਤੁਸੀਂ 11 ਵਜੇ ਦੇ...
ਸ੍ਰੀ ਅਨੰਪੁਰ ਸਾਹਿਬ (ਦਵਿੰਦਰਪਾਲ ਸਿੰਘ) | ਅਕਸਰ ਆਪਣੇ ਕੰਮਾਂ ਕਰਕੇ ਸੁਰਖੀਆਂ 'ਚ ਰਹਿਣ ਵਾਲਾ ਨੀਟੂ ਸ਼ਟਰਾਂ ਵਾਲਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਾ, ਜਿਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ ਕਿ ਉਹ ਆਜ਼ਾਦ ਸੋਚ ਪਾਰਟੀ ਬਣਾ ਕੇ ਜਲਦ ਆਉਂਦੀਆਂ ਚੋਣਾਂ ਲਈ ਆਪਣੀ ਰਣਨੀਤੀ ਬਣਾਏਗਾ ਤੇ ਉਮੀਦਵਾਰਾਂ ਦਾ ਐਲਾਨ ਕਰੇਗਾ। ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਨੀਟੂ ਸ਼ਟਰਾਂ ਵਾਲੇ ਨੇ...
ਚੰਡੀਗੜ੍ਹ | ਪੰਜਾਬ ਦੇ ਥਰਮਲ ਪਲਾਂਟਾਂ 'ਚ ਕੋਲੇ ਦੀ ਘਾਟ ਕਾਰਨ ਸ਼ਹਿਰਾਂ ਤੇ ਪਿੰਡਾਂ ਵਿੱਚ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਨੂੰ ਟਵੀਟ ਕਰਕੇ ਨਸੀਹਤ ਦਿੱਤੀ ਹੈ ਕਿ ਸਰਕਾਰ ਪਛਤਾਉਣ ਦੀ ਬਜਾਏ ਹੁਣ ਇਸ ਸਮੱਸਿਆ ਨਾਲ ਨਜਿੱਠਣ ਲਈ ਤਿਆਰੀ ਕਰੇ। ਸਿੱਧੂ ਨੇ ਟਵੀਟ 'ਚ ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟਾਂ...
ਰੂਸ | ਰੂਸ ਦੇ ਤਾਤਾਰਸਤਾਨ ਖੇਤਰ 'ਚ ਐਤਵਾਰ ਨੂੰ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਜਹਾਜ਼ ਵਿੱਚ 21 ਪੈਰਾਸ਼ੂਟ ਡਾਈਵਰਸ ਸਣੇ 23 ਲੋਕ ਸਵਾਰ ਸਨ। ਹਾਦਸੇ 'ਚ 23 'ਚੋਂ 7 ਲੋਕਾਂ ਨੂੰ ਬਚਾ ਲਿਆ ਗਿਆ, ਜਿਸ ਬਾਰੇ ਰੂਸੀ ਸਮਾਚਾਰ ਏਜੰਸੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਜਿਨ੍ਹਾਂ ਲੋਕਾਂ ਨੂੰ ਮਲਬੇ 'ਚੋਂ ਕੱਢਿਆ ਗਿਆ ਹੈ, ਉਹ ਵੀ ਬੁਰੀ ਤਰ੍ਹਾਂ ਜ਼ਖਮੀ...
- Advertisement -

MOST POPULAR