Thursday, September 24, 2026
Home Blog Page 1797
ਚੰਡੀਗੜ੍ਹ |  ਪੰਜਾਬੀ ਅਦਾਕਾਰਾ ਤੇ ਗਾਇਕਾ ਨਿਮਰਤ ਖਹਿਰਾ ਨੇ ਹਾਲ ਹੀ 'ਚ ਬਾਲੀਵੁੱਡ ਫ਼ਿਲਮ 'ਗ਼ਦਰ-2' ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬੀ ਕਲਾਕਾਰ ਕਿਸਾਨ ਅੰਦੋਲਨ 'ਚ ਪਹਿਲੇ ਦਿਨ ਤੋਂ ਖੜ੍ਹੇ ਹਨ ਪਰ ਬਾਲੀਵੁੱਡ ਇੰਡਸਟਰੀ ਨੇ ਕਿਸਾਨ ਅੰਦੋਲਨ 'ਚ ਆਪਣਾ ਯੋਗਦਾਨ ਨਹੀਂ ਪਾਇਆ। ਇਸ ਕਰਕੇ ਹੁਣ ਪੰਜਾਬੀ ਕਲਾਕਾਰ ਨਿਮਰਤ ਖਹਿਰਾ ਨੇ ਵੀ ਬਾਲੀਵੁੱਡ ਫ਼ਿਲਮ 'ਗ਼ਦਰ-2' 'ਚ ਕੰਮ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਸ੍ਰੀ ਮੁਕਤਸਰ ਸਾਹਿਬ ਵਿਖੇ ਲਾਏ ਗਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਅੱਜ ਟੈੱਟ ਪਾਸ ਬੇਰੋਜ਼ਗਾਰ ਬੀ ਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਬੇਰੋਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਰੋਜ਼ਗਾਰ ਮੇਲਿਆਂ ਦੇ ਨਾਂ 'ਤੇ ਡਰਾਮੇਬਾਜ਼ੀ ਕਰ ਰਹੀ ਹੈ, ਜਦਕਿ ਪੂਰੀ ਯੋਗਤਾ ਪ੍ਰਾਪਤ ਅਧਿਆਪਕ ਇਸ ਤਰ੍ਹਾਂ ਸੜਕਾਂ 'ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ...
ਫਿਰੋਜ਼ਪੁਰ | ਸਥਾਨਕ ਸ਼ਾਂਤੀ ਨਗਰ ਦੀ ਵਸਨੀਕ ਵੀਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ 2 ਸਾਲ ਪਹਿਲਾਂ ਆਪਣੀ 21 ਸਾਲਾ ਧੀ ਦਾ ਰਿਸ਼ਤਾ ਪਿੰਡ ਸ਼ੇਰ ਖਾਂ 'ਚ ਆਪਣੀ ਨਣਾਨ ਦੇ ਘਰ ਕੀਤਾ ਸੀ ਅਤੇ ਪਿਛਲੇ ਅਪ੍ਰੈਲ ਮਹੀਨੇ ਦਾ ਵਿਆਹ ਪੱਕਾ ਕੀਤਾ ਸੀ ਪਰ ਉਨ੍ਹਾਂ ਦੀ ਦੂਸਰੀ ਲੜਕੀ ਦੀ ਮੌਤ ਹੋ ਜਾਣ ਕਾਰਨ ਵਿਆਹ ਲੇਟ ਹੋ ਗਿਆ, ਜਿਸ ਤੋਂ ਬਾਅਦ ਹੁਣ...
ਜਲੰਧਰ | ਕਿਸਾਨਾਂ ਪ੍ਰਤੀ ਘਟੀਆ ਸ਼ਬਦਾਵਲੀ ਵਰਤਣ ਵਾਲੇ ਭਾਜਪਾ ਦੇ ਨਵ-ਨਿਯੁਕਤ ਸੂਬਾ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਦੇ ਦਕੋਹਾ (ਰਾਮਾ ਮੰਡੀ) ਸਥਿਤ ਘਰ ਦਾ ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਘਿਰਾਓ ਕਰਕੇ ਧਰਨਾ ਦਿੱਤਾ। ਕਿਸਾਨਾਂ ਨੇ ਕਿਹਾ ਕਿ ਉਹ ਕਾਹਲੋਂ ਖਿਲਾਫ ਕੇਸ ਦਰਜ ਕਰਵਾਉਣਗੇ। ਬੁੱਧਵਾਰ ਸ਼ਾਮ ਨੂੰ ਭਾਕਿਯੂ ਰਾਜੇਵਾਲ ਦੇ ਮੈਂਬਰਾਂ ਨੇ ਕਾਹਲੋਂ ਦੀ ਕੋਠੀ ਅੱਗੇ ਪ੍ਰਦਰਸ਼ਨ ਕਰਦਿਆਂ ਉਸ ਦਾ ਪੁਤਲਾ ਫੂਕਿਆ...
ਨਵੀਂ ਦਿੱਲੀ | ਰੇਲਵੇ ਵਿਭਾਗ ਵੱਲੋਂ ਰੇਲ ਗੱਡੀਆਂ ਦੀ ਦੇਰੀ ਨੂੰ ਦੂਰ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਵਿੱਚ ਲਿੰਕ ਐਕਸਪ੍ਰੈੱਸ ਅਤੇ ਸਲੀਪ ਕੋਚਾਂ ਦੇ ਸੰਚਾਲਨ ਦੀ ਗਿਣਤੀ ਸੀਮਤ ਹੋਵੇਗੀ। ਇਸ ਦੇ ਨਾਲ ਕਿਸੇ ਵੀ ਟ੍ਰੇਨ ਵਿੱਚ ਵਾਧੂ ਕੋਚ ਜੋੜਨ ਜਾਂ ਕੋਚ ਘਟਾਉਣ ਦੀ ਲੋੜ ਨਹੀਂ ਹੋਏਗੀ। ਇਸ ਨਾਲ ਸਮੇਂ ਦੀ ਬੱਚਤ ਹੋਵੇਗੀ ਅਤੇ ਸਮੇਂ...
ਬਠਿੰਡਾ | ਪਰਿਵਾਰਕ ਝਗੜਿਆਂ ਕਾਰਨ ਖੁਦਕੁਸ਼ੀਆਂ ਕਰਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਕ ਦਿਨ ਵਿਚ 2 ਵਿਅਕਤੀਆਂ ਵੱਲੋਂ ਘਰੇਲੂ ਝਗੜੇ ਕਾਰਨ ਆਪਣੀ ਜੀਵਨ-ਲੀਲਾ ਖ਼ਤਮ ਕਰਨ ਦੀ ਸੂਚਨਾ ਮਿਲੀ ਹੈ। ਇਕ ਵਿਅਕਤੀ ਨੇ ਸਹੁਰਿਆਂ ਤੋਂ ਤੰਗ ਆ ਕੇ ਸਹੁਰੇ ਘਰ ਪੱਖੇ ਨਾਲ ਲਟਕ ਕੇ ਆਤਮ-ਹੱਤਿਆ ਕਰ ਲਈ, ਜਦੋਂ ਕਿ ਦੂਜੇ ਨੇ ਵੀ ਆਪਣੇ ਘਰ ਪੱਖੇ ਨਾਲ ਫਾਹਾ ਲਗਾ ਲਿਆ।...
ਅੰਮ੍ਰਿਤਸਰ | ਅੰਮ੍ਰਿਤਸਰ ਦੇ ਇਕ ਸਕੂਲ 'ਚ ਪੜ੍ਹਦੇ 12 ਸਾਲਾ ਬੱਚੇ ਨੂੰ ਅਗਵਾ ਕਰ ਲਿਆ ਗਿਆ ਤੇ ਬਾਅਦ 'ਚ ਮੌਤ ਦੇ ਘਾਟ ਉਤਾਰ ਕੇ ਨਹਿਰ ਵਿੱਚ ਸੁੱਟ ਦਿੱਤਾ। ਬੱਚੇ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਬੱਚੇ ਦਾ ਨਾਂ ਰੋਹਿਤ ਰੰਜਨ ਹੈ ਤੇ ਉਹ ਘਰੋਂ ਸਕੂਲ ਪੇਪਰ ਦੇਣ ਗਿਆ ਸੀ ਪਰ ਵਾਪਸ ਨਹੀਂ ਪਰਤਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ਾਮ...
ਚੰਡੀਗੜ੍ਹ | ਹਾਈ ਕੋਰਟ ਤੋਂ ਸਖ਼ਤ ਤਾੜਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਦਰਜ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਏਡੀਸੀਪੀ (ਜਾਂਚ) ਰੁਪਿੰਦਰ ਕੌਰ ਭੱਟੀ ਦੀ ਪ੍ਰਧਾਨਗੀ ਵਿੱਚ ਇਕ SIT ਦਾ ਗਠਨ ਕੀਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਹਾਈ ਕੋਰਟ ਨੂੰ ਦਿੱਤੀ। ਇਸ 'ਤੇ ਹਾਈ ਕੋਰਟ ਨੇ SIT...
ਮਨੋਕਾਮਨਾ ਪੂਰੀ ਹੋਣ 'ਤੇ ਢੋਲ-ਵਾਜਿਆਂ ਨਾਲ ਪਹੁੰਚਣ ਲੱਗੇ ਸ਼ਰਧਾਲੂ ਜਲੰਧਰ |  ਸ਼੍ਰੀ ਸਿੱਧ ਬਾਬਾ ਸੋਢਲ ਮੇਲੇ 'ਚ ਇਸ ਵਾਰ ਸਿਰਫ ਢੋਲ ਦੀ ਥਾਪ 'ਤੇ ਸ਼ਰਧਾਲੂ ਬਾਬਾ ਜੀ ਦੇ ਦਰਸ਼ਨ ਕਰ ਪਾਉਣਗੇ। ਮੇਲੇ ਦੇ ਰਸਤੇ ਵਿੱਚ ਨਾ ਲੰਗਰ ਲੱਗਣਗੇ ਤੇ ਨਾ ਹੀ ਸ਼ਰਧਾਲੂ ਝੂਲਿਆਂ ਦਾ ਆਨੰਦ ਲੈ ਸਕਣਗੇ। ਮੰਦਰ ਵੱਲੋਂ ਪੈਕਡ ਲੰਗਰ ਹੀ ਮਿਲੇਗਾ। ਇਹ ਸਭ ਕੋਰੋਨਾ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ...
ਨਵੀਂ ਦਿੱਲੀ | ਆਨਲਾਈਨ ਫੂਡ ਡਲਿਵਰੀ ਆਉਣ ਵਾਲੇ ਦਿਨਾਂ 'ਚ ਮਹਿੰਗੀ ਹੋ ਸਕਦੀ ਹੈ। ਜੀਐੱਸਟੀ ਕੌਂਸਲ ਦੀ ਬੈਠਕ ਵਿੱਚ ਇਸ 'ਤੇ ਵਿਚਾਰ ਕੀਤਾ ਜਾਵੇਗਾ। ਕਮੇਟੀ ਦੇ ਫਿਟਮੈਂਟ ਪੈਨਲ ਨੇ ਫੂਡ ਡਲਿਵਰੀ ਐਪਸ ਨੂੰ ਘੱਟੋ-ਘੱਟ 5 ਫੀਸਦੀ ਜੀਐੱਸਟੀ ਦੇ ਦਾਇਰੇ ਵਿੱਚ ਲਿਆਉਣ ਦੀ ਸਿਫਾਰਸ਼ ਕੀਤੀ ਹੈ। ਅਜਿਹੀ ਸਥਿਤੀ 'ਚ ਸਵਿੱਗੀ (Swiggy ) ਜ਼ੋਮੈਟੋ (Zomato) ਆਦਿ ਤੋਂ ਭੋਜਨ ਮੰਗਵਾਉਣਾ ਮਹਿੰਗਾ ਪੈ...
- Advertisement -

MOST POPULAR