Home Blog Page 18
ਚੰਡੀਗੜ੍ਹ, 8 ਨਵੰਬਰ | ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿਚ ਹੁਣ 4 ਸਾਲ ਤੋਂ ਵੱਧ ਉਮਰ ਦੇ ਬਾਈਕ ਸਵਾਰਾਂ ਲਈ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ। ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ 29 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ...
ਜਲੰਧਰ, 8 ਨਵੰਬਰ | ਕੈਨੇਡਾ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਡਰੱਗ ਬਰਾਮਦਗੀ 'ਚ ਹਾਲ ਹੀ 'ਚ ਪੰਜਾਬ ਦੇ ਜਲੰਧਰ ਦਾ ਕੁਨੈਕਸ਼ਨ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਗਗਨਪ੍ਰੀਤ ਸਿੰਘ ਰੰਧਾਵਾ ਵਾਸੀ ਅਲਾਵਲਪੁਰ, ਜਲੰਧਰ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ ਪਰ ਹੁਣ ਗਗਨਪ੍ਰੀਤ ਸਿੰਘ ਰੰਧਾਵਾ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਕੈਨੇਡਾ ਵਿਚ ਸੁਰੱਖਿਅਤ...
ਮੋਗਾ, 8 ਨਵੰਬਰ | ਕੋਟਕਪੂਰਾ ਰੋਡ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਕਲਰਕ ਨੇ ਖਾਤਾਧਾਰਕਾਂ ਦੇ ਖਾਤਿਆਂ 'ਚੋਂ ਲੱਖਾਂ ਰੁਪਏ ਕਢਵਾ ਲਏ। ਜਾਣਕਾਰੀ ਅਨੁਸਾਰ ਕਲਰਕ ਨੇ 2022 ਤੋਂ 2024 ਤੱਕ ਵੱਖ-ਵੱਖ ਖਾਤਾਧਾਰਕਾਂ ਦੇ ਖਾਤਿਆਂ 'ਚੋਂ ਲੱਖਾਂ ਰੁਪਏ ਕਢਵਾ ਲਏ। ਬ੍ਰਾਂਚ ਮੈਨੇਜਰ ਦੇ ਬਿਆਨਾਂ 'ਤੇ ਥਾਣਾ ਸਿਟੀ ਸਾਊਥ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਇਕਬਾਲ ਹੁਸੈਨ ਨੇ ਦੱਸਿਆ ਕਿ...
ਚੰਡੀਗੜ੍ਹ, 8 ਨਵੰਬਰ | ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਨੂੰ ਰੱਦ ਕਰਵਾਉਣ ਦੀਆਂ ਸਾਜ਼ਿਸ਼ਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਨਾਲ ਹੀ ਕਿਹਾ ਕਿ ਇਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਮਾਣ-ਸਨਮਾਨ ਬਰਕਰਾਰ ਰੱਖਣ ਲਈ...
ਫਿਰੋਜ਼ਪੁਰ, 8 ਨਵੰਬਰ | ਇਥੇ ਪੁਲਿਸ ਦਾ ਅਨੋਖਾ ਕਾਰਨਾਮਾ ਸਾਹਮਣੇ ਆਇਆ ਹੈ। ਜਿਥੇ ਇੱਕ 80 ਸਾਲ ਦੀ ਬਜ਼ੁਰਗ ਮਾਤਾ ਜੋ ਚੰਗੀ ਤਰ੍ਹਾਂ ਤੁਰ ਫਿਰ ਵੀ ਨਹੀਂ ਸਕਦੀ, ਉਸ ਉੱਪਰ ਜਬਰੀ ਝੋਨਾ ਵੱਢਣ ਦਾ ਮਾਮਲਾ ਦਰਜ ਕੀਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦੇ ਹੋਏ 80 ਸਾਲ ਦੀ ਬਜ਼ੁਰਗ ਮਾਤਾ ਮਹਿੰਦਰ ਕੌਰ ਨੇ ਰੌਂਦੇ ਹੋਏ ਦੱਸਿਆ ਕਿ ਉਹ ਫਿਰੋਜ਼ਪੁਰ ਦੇ ਪਿੰਡ...
ਚੰਡੀਗੜ੍ਹ 8 ਨਵੰਬਰ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਜੇਲ ਵਿਚ ਬੰਦ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਕੁਲਵੰਤ ਸਿੰਘ ਦਾ ਜਨਮ 27 ਜੁਲਾਈ 1965 ਨੂੰ ਹੋਇਆ ਸੀ ਅਤੇ ਬਲਵੰਤ ਸਿੰਘ ਦੇ ਵੱਡੇ ਭਰਾ ਸਨ। ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ...
ਲੁਧਿਆਣਾ, 8 ਨਵੰਬਰ | ਇਥੇ ਸ਼ੁੱਕਰਵਾਰ (8 ਨਵੰਬਰ) ਨੂੰ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੇ ਸਹੁੰ ਚੁੱਕੀ। ਧਨਾਨਸੂ ਵਿਚ ਹੋਏ ਸੂਬਾ ਪੱਧਰੀ ਸਹੁੰ ਚੁੱਕ ਸਮਾਗਮ ਵਿਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡੀ ਪਾਰਟੀ ਬਣੀ ਨੂੰ 12 ਸਾਲ ਹੋ ਗਏ ਹਨ। ਅਸੀਂ ਕਈ ਚੋਣਾਂ ਲੜੀਆਂ।...
 ਜਲੰਧਰ, 8 ਨਵੰਬਰ | ਜਲੰਧਰ 'ਚ 12 ਨਵੰਬਰ ਨੂੰ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕਲੂਾਂ-ਕਲਾਜਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆਂ ਨੂੰ ਧਿਆਨ 'ਚ ਰੱਖਦੇ ਹੋਏ ਡੀਸੀ ਹਿਮਾਂਸ਼ੂ ਅਗਰਵਾਲ ਨੇ...
ਅੰਮ੍ਰਿਤਸਰ, 8 ਨਵੰਬਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਭਾਰਤ ਦੇ ਸਿਵਲ ਐਵੀਏਸ਼ਨ ਸੁਰੱਖਿਆ ਬਿਊਰੋ ਦੇ ਹੁਕਮਾਂ ਦਾ ਵਿਰੋਧ ਕੀਤਾ ਹੈ। ਇਸ ਹੁਕਮ ਵਿਚ ਦੇਸ਼ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਸੇਵਾਵਾਂ ਵਿਚ ਕੰਮ ਕਰਦੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਜਥੇਦਾਰ ਨੇ ਇਸ ਹੁਕਮ ਨੂੰ ਸਿੱਖਾਂ...
ਸੰਗਰੂਰ, 8 ਨਵੰਬਰ | ਹਲਕਾ ਦਿੜਬਾ ਅਧੀਨ ਪੈਂਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਰਾਮ ਲਾਲ (60 ਸਾਲ) ਅਤੇ ਮ੍ਰਿਤਕ ਮੋਹਨ ਦਾਸ (50 ਸਾਲ) ਨੂੰ ਥੋੜੇ ਕੁ ਸਮੇਂ ਦੇ ਫ਼ਰਕ ਨਾਲ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਨਾਲ ਦੋਵੇਂ ਹੀ...
- Advertisement -

MOST POPULAR