Home Blog Page 1844
ਬਰਨਾਲਾ (ਕਮਲਜੀਤ ਸੰਧੂ) | ਵਿਆਹ ਤੋਂ ਬਾਅਦ ਲੜਕੇ-ਲੜਕੀਆਂ ਵੱਲੋਂ ਵਿਦੇਸ਼ ਜਾ ਕੇ ਆਪਣੇ ਜੀਵਨ ਸਾਥੀ ਨੂੰ ਧੋਖਾ ਦੇਣ ਵਰਗੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਸਰਬਜੀਤ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਭਦੌੜ ਦਾ ਹੈ, ਜਿਸ ਨੇ ਦੱਸਿਆ ਕਿ ਉਸ ਦਾ ਵਿਆਹ 2008 ‘ਚ ਸੰਦੀਪ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਭਾਈਰੂਪਾ ਨਾਲ ਹੋਇਆ ਸੀ। ਸਰਬਜੀਤ ਕੌਰ ਨੇ ਆਈਲੈੱਟਸ...
ਫਗਵਾੜਾ | ਫਗਵਾੜਾ 'ਚ ਦੇਰ ਸ਼ਾਮ ਇਕ ਵਿਆਹ ਸਮਾਗਮ ਦੌਰਾਨ 2 ਧਿਰਾਂ ਵਿਚਕਾਰ ਹੋਏ ਲੜਾਈ-ਝਗੜੇ ਦੌਰਾਨ ਚੱਲੀਆਂ ਗੋਲੀਆਂ ਨਾਲ 2 ਵਿਅਕਤੀ ਜ਼ਖਮੀ ਹੋ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਾਰ 'ਚੋਂ ਉਤਰਦੇ ਇਕ ਵਿਅਕਤੀ ਦੀ 4-5 ਜਾਣਿਆਂ ਨਾਲ ਗੱਲਬਾਤ ਕਰਦੇ ਲੜਾਈ ਹੋ ਗਈ। ਸਿਵਲ ਹਸਪਤਾਲ ਫਗਵਾੜਾ ਦੇ ਡਾ. ਅਰੁਣ ਜੇਤਲੀ ਨੇ ਦੱਸਿਆ ਕਿ ਦੇਰ ਸ਼ਾਮ...
ਚੰਡੀਗੜ੍ਹ | ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਇਥੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਜਾਰੀ ਬਿਆਨ ਵਿੱਚ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21...
ਪਟਿਆਲਾ | ਸੀਐਮਡੀ ਪੀਐਸਪੀਸੀਐਲ ਏ. ਵੇਨੂ ਪ੍ਰਸਾਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸ਼ਾਨਨ ਪਾਵਰ ਹਾਉਸ ਜੋਗਿੰਦਰ ਨਗਰ ਨੇ ਇੱਕ ਇਤਿਹਾਸ ਸਿਰਜਿਆ ਹੈ। ਸ਼ਾਨਨ ਪਾਵਰ ਹਾਉਸ ਨੇ ਜੁਲਾਈ 2021 ਦੇ ਮਹੀਨੇ ਵਿੱਚ 83.168 ਮਿਲੀਅਨ ਯੂਨਿਟਾਂ ਬਿਜਲੀ ਪੈਦਾ ਕਰਕੇ ਹਰ ਸਮੇਂ ਦਾ ਮਹੀਨਾਵਾਰ ਉਤਪਾਦਨ ਰਿਕਾਰਡ (ਇਸ ਦੇ ਚਾਲੂ ਹੋਣ ਤੋਂ ਬਾਅਦ ਯਾਨੀ 1932 ਤੋਂ) ਤੋੜ ਦਿੱਤਾ ਹੈ।ਏ....
ਜਲੰਧਰ | ਪਾਵਰਕਾਮ ਦੇ ਡਾਇਰੈਕਟਰ ਜਨਰੇਸ਼ਨ ਇੰਜ. ਪਰਮਜੀਤ ਸਿੰਘ ਦੀ ਆਮਦ 'ਤੇ ਉਪ ਮੁੱਖ ਇੰਜ. ਰਾਜੀਵ ਪ੍ਰਾਸ਼ਰ ਅਤੇ ਐਕਸੀਅਨ ਗੁਰਪ੍ਰੀਤ ਸਿੰਘ ਵੱਲੋਂ ਸਵਾਗਤ ਕੀਤਾ ਗਿਆ। ਡਾਇਰੈਕਟਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਮਾਨਤਾ ਪ੍ਰਾਪਤ ਮੀਟਰਿੰਗ NABL ਲੈਬ ਦੇ ਕੰਮਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਪਿਛਲੇ ਵਿੱਤੀ ਸਾਲ ਦੌਰਾਨ ਮੀਟਰਿੰਗ ਸੰਸਥਾ ਵੱਲੋਂ ਸੜੇ ਤੇ ਖਰਾਬ ਮੀਟਰਾਂ...
ਤਰਨਤਾਰਨ (ਬਲਜੀਤ ਸਿੰਘ) | ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਓਪੀ ਖਾਲੜਾ 'ਤੇ ਫਿਰ ਤੋਂ ਘੁਸਪੈਠ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। BSF ਦੀ 103 ਬਟਾਲੀਅਨ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤੀ ਖੇਤਰ 'ਚ ਦਾਖਲ ਹੋਏ 2 ਸਮੱਗਲਰਾਂ ਨੂੰ ਮਾਰ ਦਿੱਤਾ। ਇਸ ਤੋਂ ਬਾਅਦ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 10 ਵਜੇ ਖਾਲੜਾ ਸਰਹੱਦੀ ਖੇਤਰ ਵਿੱਚ...
"ਮੁੱਖ ਮੰਤਰੀ ਵੱਲੋਂ ਆਜ਼ਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿੱਚ ਯਾਦਗਾਰ ਬਣਾਉਣ ਦਾ ਐਲਾਨ" ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ) | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਾਰਤੀ ਆਜ਼ਾਦੀ ਸੰਘਰਸ਼ ਦੌਰਾਨ ਅੰਡੇਮਾਨ ਦੀ ਸੈਲੂਲਰ ਜੇਲ੍ਹ ਵਿਚ ਜਾਨਾਂ ਨਿਛਾਵਰ ਕਰਨ ਵਾਲੇ ਅਣਗਿਣਤ ਗੁੰਮਨਾਮ ਨਾਇਕਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਕ ਯਾਦਗਾਰ ਦਾ ਨਿਰਮਾਣ...
ਜਲੰਧਰ (ਜਗਦੀਪ) | ਅੰਡੇ ਚੋਰੀ ਕਰਦੇ ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਜਲੰਧਰ 'ਚ ਰੇਹੜੀ ਵਾਲੇ ਨੂੰ ਬਿਨਾਂ ਪੈਸੇ ਦਿੱਤੇ ਆਈਸਕ੍ਰੀਮ ਲਿਜਾਂਦੇ ਪੁਲਿਸ ਮੁਲਾਜ਼ਮ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ 'ਚ ਇਕ ਪੁਲਿਸ ਮੁਲਾਜ਼ਮ ਰੇਹੜੀ ਵਾਲੇ ਤੋਂ ਆਈਸਕ੍ਰੀਮ ਲੈ ਕੇ ਬਿਨਾਂ ਪੈਸੇ ਦਿੱਤੇ ਜਾਂਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ ਵੀਡੀਓ ਕੁਝ ਦਿਨ ਪੁਰਾਣੀ...
ਕਪੂਰਥਲਾ | ਅੱਜ ਦੇ ਯੁੱਗ ਵਿਚ ਘੱਟ ਲਾਗਤ ਵਾਲੀ ਅਧਿਅਪਨ ਸਮੱਗਰੀ ਵਿਗਿਆਨ ਦੇ ਸੰਚਾਰ ਲਈ ਇਕ ਪ੍ਰਭਾਵਸ਼ਾਲੀ ਔਜ਼ਾਰ ਹੈ। ਇਸ ਨਾਲ ਵਿਗਿਆਨ ਦੇ ਗੁੰਝਲਦਾਰ ਸਿਧਾਂਤਾ ਨੂੰ ਸੌਖਿਆ ਅਤੇ ਰੌਚਕ ਬਣਾ ਕੇ ਅਸਾਨੀ ਨਾਲ ਸਕੂਲੀ ਬੱਚਿਆਂ ਨੂੰ ਸਮਝਾਇਆ ਜਾਂਦਾ ਹੈ। ਇਸ ਸਬੰਧ ਵਿਚ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਐਨ.ਸੀ.ਐਸ.ਟੀ.ਸੀ. ਵਿਗਿਆਨ ਤੇ ਤਕਨਾਲੌਜੀ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ 26 ਤੋਂ...
ਜਲੰਧਰ | ਸਮਾਰਟ ਸਿਟੀ ਜਲੰਧਰ ਦੀ ਹਾਲਤ ਮੀਂਹ ਦੇ ਮੌਸਮ 'ਚ ਪਾਣਿਓਂ ਪਤਲੀ ਹੋ ਚੁੱਕੀ ਹੈ। ਹਰ ਪਾਸੇ ਗਲੀਆਂ-ਸੜਕਾਂ 'ਤੇ ਗੰਦਾ ਪਾਣੀ ਤੇ ਗੰਦਗੀ ਦੇ ਢੇਰ ਨਜ਼ਰ ਆ ਰਹੇ ਹਨ। ਜੋ ਤਸਵੀਰਾਂ ਅਸੀਂ ਤੁਹਾਨੂੰ ਦਿਖਾ ਰਹੇ ਹਾਂ, ਇਹ ਸਥਾਨਕ ਮਹਾਰਾਜਾ ਰਣਜੀਤ ਐਵੀਨਿਊ ਦੀਆਂ ਹਨ, ਜਿਥੋਂ ਦੇ ਵਸਨੀਕ ਸੀਵਰੇਜ ਦੀ ਸਮੱਸਿਆ ਤੋਂ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ। ਸਥਾਨਕ ਵਾਸੀਆਂ ਦਾ ਕਹਿਣਾ ਹੈ...
- Advertisement -

MOST POPULAR