Home Blog Page 1898
ਦਿੱਲੀ | ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਮੀਟਿੰਗ ਲਈ ਅਧਿਕਾਰਤ ਤੌਰ ’ਤੇ ਸੱਦਾ ਪੱਤਰ ਭੇਜਿਆ ਹੈ। ਇਸ ਗੱਲ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ) ਢਕੌਂਦਾ ਦੇ ਸੂਬਾ ਸਕੱਤਰ ਨੇ ਕੀਤਾ ਹੈ। ਖੇਤੀ ਮੰਤਰਾਲੇ ਦੇ ਸਕੱਤਰ ਸੁਧਾਂਸ਼ੂ ਪਾਂਡੇ ਵੱਲੋਂ ਭੇਜੇ ਸੱਦੇ ਮੁਤਾਬਕ 13 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਰੇਲ...
ਬਿਹਾਰ | ਵਿਧਾਨ ਸਭਾ ਚੋਣਾਂ ਵਿੱਚ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨਾਲ ਮਹਾਗਠਜੋੜ ਤਹਿਤ 70 ਸੀਟਾਂ 'ਤੇ ਚੋਣ ਲੜਨ ਵਾਲੀ ਕਾਂਗਰਸ ਨੂੰ 19 ਸੀਟਾਂ ਹੀ ਮਿਲੀਆਂ, ਯਾਨੀ ਕਾਮਯਾਬੀ ਦੀ ਦਰ ਉਸ ਦੀਆਂ ਆਪਣੀਆਂ ਉਮੀਦਾਂ ਤੋਂ ਕਾਫ਼ੀ ਥੱਲੇ ਹੈ। ਬਿਹਾਰ ਦੀ ਸਿਆਸਤ ਵਿੱਚ ਹਾਲ ਦੇ ਦਹਾਕਿਆਂ ਵਿੱਚ ਕਾਂਗਰਸ ਦੇ ਪ੍ਰਦਰਸ਼ਨ ਨੂੰ ਦੇਖਿਆ ਜਾਵੇ ਤਾਂ ਇਹ ਬਹੁਤੀ ਹੈਰਾਨ ਕਰਨ ਵਾਲੀ ਗੱਲ...
ਜਲੰਧਰ | ਕੋਰੋਨਾ ਮਹਾਮਾਰੀ ਦੇ ਨਾਲ ਹੀ ਪੰਜਾਬ 'ਚ ਡੇਂਗੂ ਦੀ ਮਾਰ ਵੀ ਜਾਰੀ ਹੈ। ਸੂਬੇ 'ਚ ਪਿਛਲੇ 10 ਮਹੀਨਿਆਂ 'ਚ ਡੇਂਗੂ ਦੇ 4692 ਮਾਮਲੇ ਸਾਹਮਣੇ ਆ ਚੁੱਕੇ ਹਨ। ਜਨਵਰੀ ਤੋਂ ਹੁਣ ਤਕ ਸਿਹਤ ਵਿਭਾਗ 10,890 ਲੋਕਾਂ ਦੇ ਨਮੂਨਿਆਂ ਦੀ ਜਾਂਚ ਕਰ ਚੁੱਕਾ ਹੈ। ਨਵੰਬਰ ਤੇ ਦਸੰਬਰ 'ਚ ਡੇਂਗੂ ਦੇ ਜ਼ਿਆਦਾ ਫੈਲਣ ਦੀ ਸੰਭਾਵਨਾਵਾਂ ਨੂੰ ਦੇਖਦਿਆਂ ਹੋਇਆ ਸਟੇਟ ਟਾਸਕ...
ਤਨਮਯ | ਮੋਗਾ ਮੋਗਾ ਵਿੱਚ ਸਰਕਾਰੀ ਡਾਕਟਰਾਂ ਵੱਲੋਂ ਕੀਤੇ ਆਪ੍ਰੇਸ਼ਨ ਤੋਂ ਬਾਅਦ ਇੱਕ ਪ੍ਰੇਸ਼ਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੀ ਇਕ 20 ਸਾਲਾ ਪ੍ਰੈਗਨੈਂਟ ਕੁੜੀ ਦੀ ਆਪ੍ਰੇਸ਼ਨ ਤੋਂ ਬਾਅਦ ਮੌਤ ਹੋ ਗਈ ਸੀ। ਉਸ ਦੇ ਸੰਸਕਾਰ ਤੋਂ ਬਾਅਦ ਪਰਿਵਾਰ ਜਦੋਂ ਅਸਥੀਆਂ ਚੁੱਕਣ ਗਿਆ ਤਾਂ ਅਸਥੀਆਂ ਵਿੱਚੋਂ ਇੱਕ ਕੈਂਚੀ ਵੀ ਨਿਕਲੀ। ਪਰਿਵਾਰ ਦਾ ਇਲਜਾਮ ਹੈ ਕਿ ਡਾਕਟਰਾਂ ਨੇ ਆਪ੍ਰੇਸ਼ਨ ਦੌਰਾਨ ਕੈਂਚੀ...
ਜਲੰਧਰ | ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਚੰਗਾ ਕੰਮ ਕਰਨ ਵਾਲੀਆਂ ਕਲੱਬਾਂ ਨੂੰ ਜ਼ਿਲ੍ਹਾ, ਰਾਜ ਅਤੇ ਰਾਸ਼ਟਰ ਪੱਧਰ 'ਤੇ ਐਵਾਰਡ ਦਿੱਤੇ ਜਾਣਗੇ। ਨਹਿਰੂ ਯੁਵਾ ਕੇਂਦਰ ਪੰਜਾਬ ਅਤੇ ਚੰਡੀਗੜ੍ਹ ਦੇ ਨਿਦੇਸ਼ਕ ਸੁਖਦੇਵ ਸਿੰਘ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਯੂਥ ਕੋਆਰਡੀਨੇਟਰ ਨਾਲ ਆਨਲਾਈਨ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੱਤੀ। ਡਿਪਟੀ ਡਾਇਰੈਕਟਰ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਅਤੇ ਚੰਡੀਗੜ੍ਹ ਸੁਰਿੰਦਰ ਸੈਣੀ ਨੇ ਦੱਸਿਆ ਕਿ...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ’ਚ ਇੱਕ ਲੱਖ ਤੋਂ ਵੱਧ ਖਾਲੀ ਪਈਆਂ ਪੱਕੀਆਂ ਅਸਾਮੀਆਂ ਭਰਨ ਦੀ ਯੋਜਨਾ ਤਿਆਰ ਕੀਤੀ ਹੈ। ਸੂਬਾ ਸਰਕਾਰ ਦੇ ਰੁਜ਼ਗਾਰ ਜੈਨਰੇਸ਼ਨ, ਸਕਿੱਲ ਡਿਵਲੈੱਪਮੈਂਟ ਤੇ ਸਿਖਲਾਈ ਵਿਭਾਗ ਨੇ ਖਰੜਾ ਤਿਆਰ ਕਰਕੇ ਰਾਜ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਨੂੰ ਭੇਜ ਦਿੱਤਾ ਹੈ। ਰੁਜ਼ਗਾਰ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਸੇਵਾ ਮੁਕਤੀ ਦੀ ਉਮਰ 58 ਸਾਲ ਕਾਰਨ ਵੱਖ-ਵੱਖ...
ਦਿੱਲੀ | ਲੇਡੀ ਸ਼੍ਰੀਰਾਮ ਰਾਮ ਕਾਲਜ ਫਾਰ ਵੂਮੈਨ ਦੀ ਇੱਕ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਨੂੰ ਮਾਰਚ ਤੋਂ ਸਕਾਲਰਸ਼ਿਪ ਨਹੀਂ ਮਿਲੀ ਸੀ। ਤੇਲੰਗਾਨਾ ਦੇ ਰੰਗਰੇਡੀ ਜ਼ਿਲ੍ਹੇ ਦੀ ਵਸਨੀਕ ਇਹ ਵਿਦਿਆਰਥਣ ਸੂਬੇ ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿਚ ਟੌਪਰ ਰਹੀ। ਵਿਦਿਆਰਥਣ ਉੱਚ ਸਿੱਖਿਆ ਪ੍ਰਾਪਤ ਕਰ ਸਕੇ, ਇਸ ਲਈ ਉਸ ਦੇ ਪਰਿਵਾਰ ਨੇ ਘਰ...
ਚੰਡੀਗੜ੍ਹ | ਪੰਜਾਬ ਵਿੱਚ ਭਾਵੇਂ ਇਸ ਵੇਲੇ ਕੋਰੋਨਾ ਕੰਟਰੋਲ ਵਿੱਚ ਹੈ ਪਰ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਮੈਡੀਕਲ ਮਾਹਿਰਾ ਦੀ ਸਲਾਹ ਤੋਂ ਬਾਅਦ ਵੱਡਾ ਦਾਅਵਾ ਕੀਤਾ ਹੈ,ਉਨ੍ਹਾਂ ਕਿਹਾ ਕਿ 30 ਨਵੰਬਰ ਤੱਕ ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਆ ਸਕਦੀ ਹੈ,ਇਸ ਦੌਰਾਨ ਇੱਕ ਵਾਰ ਮੁੜ ਤੋਂ ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਰਫ਼ਤਾਰ ਆਪਣੇ ਸਿਖ਼ਰ 'ਤੇ ਪਹੁੰਚੇਗੀ,ਇਸ ਲਈ ਸੂਬੇ ਦੇ ਲੋਕਾਂ...
ਜਲੰਧਰ | ਚੱਢਾ ਮੋਬਾਈਲ ਹਾਊਸ ਫਗਵਾੜਾ ਗੇਂਟ ਜਲੰਧਰ ਦੇ ਮਾਲਕ ਵਿਕਾਸ ਚੱਢਾ ਦੇ ਬੇਟੇ ਹਿਮਾਂਸ਼ੂ ਚੱਢਾ ਦਾ ਅੱਜ ਦੇਹਾਂਤ ਹੋ ਗਿਆ ਹੈ। ਹਿਮਾਂਸ਼ੂ ਚੱਢਾ 23 ਸਾਲ ਦੇ ਸਨ। ਪਿੱਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸੀ। ਅੱਜ ਉਹਨਾਂ ਦਾ ਹਰਨਾਮਦਾਸ਼ ਦੇ ਸਮਸ਼ਾਨਘਾਟ ਵਿਚ ਦੁਪਹਿਰ 12 ਵਜੇ ਸੰਸਕਾਰ ਕੀਤਾ ਜਾਵੇਗਾ। ਚੱਢਾ ਪਰਿਵਾਰ ਦੇ ਦੁੱਖ ਵਿਚ ਵਿਧਾਇਕ ਰਾਜਿੰਦਰ ਬੇਰੀ, ਬਾਵਾ ਹੈਨਰੀ, ਸ਼ੁਸੀਲ...
ਹਰਿਆਣਾ | ਬਲਾਤਕਾਰ ਅਤੇ ਕਤਲ ਕੇਸ ਵਿੱਚ 20 ਸਾਲ ਦੀ ਸਜਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੁਪਤ ਰੂਪ ਵਿੱਚ ਇੱਕ ਦਿਨ ਦੀ ਪੈਰੋਲ ਦੇਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਉਸਨੇ ਕਿਹਾ- ਇਹ ਜੇਲ੍ਹ ਪ੍ਰਸ਼ਾਸਨ ਦਾ ਕੰਮ ਹੈ। ਜੇਲ ਸੁਪਰਡੈਂਟਾਂ ਨੂੰ ਜੇਲ੍ਹ ਦੇ ਮੀਨੂੰ ਵਿੱਚ ਵਿਸ਼ੇਸ਼ ਅਧਿਕਾਰ ਹਨ।...
- Advertisement -

MOST POPULAR