Wednesday, September 30, 2026
Home Blog Page 1949
ਚੰਡੀਗੜ੍ਹ | ਭਾਰਤੀ ਰੇਲਵੇ ਮੁਤਾਬਕ ਬੋਰਡ ਨੂੰ ਪੰਜਾਬ ਵਿੱਚ ਕਿਸਾਨ ਅੰਦੋਲਨ ਕਾਰਨ 1,670 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਜੋ ਕਿ ਲਗਭਗ 20 ਕਰੋੜ ਪ੍ਰਤੀ ਦਿਨ ਬਣਦਾ ਹੈ। ਇਸ ਤੋਂ ਇਲਾਵਾ ਰੇਲਵੇ ਅਤੇ ਕਿਸਾਨ ਸੰਗਠਨਾਂ ਦੀ ਖਿੱਚੋਤਾਣ ਸਦਕਾ 3,090 ਮਾਲ ਗੱਡੀਆਂ ਬੰਦ ਹਨ ਜਿਸ ਕਾਰਨ ਜ਼ਰੂਰੀ ਵਸਤਾਂ, ਖਾਦਾਂ, ਅਨਾਜ ਅਤੇ ਪੈਟਰੋਲੀਅਮ ਉਤਪਾਦਾਂ ਦੀ ਢੋਆ-ਢੁਆਈ ਬੰਦ ਪਈ ਹੈ। ਟਾਇਮਜ਼ ਆਫ਼...
ਜਲੰਧਰ | ਵਾਰਡ ਨੰਬਰ 16 ਅਧੀਨ ਪੈਂਦੀ ਗੁਰੂ ਨਾਨਕ ਪੁਰਾ ਵੈਸਟ ਕਲੋਨੀ ਵਿੱਚ ਇੱਕ 19 ਸਾਲਾ ਲੜਕੀ ਨੇ ਇੱਕ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ...
ਜਲੰਧਰ | ਐਮ ਪੀ ਸੰਤੋਖ ਸਿੰਘ ਚੌਧਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਹਨਾਂ ਦਾ ਜਲੰਧਰ ਦੇ ਰਤਨ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਿਕ ਉਹਨਾਂ ਦੀ ਹਾਲਤ ਠੀਕ ਹੈ। ਮਿਲੀ ਜਾਣਕਾਰੀ ਮੁਤਾਬਿਕ ਉਹਨਾਂ ਨੂੰ ਦੀਵਾਲੀ ਤੋਂ ਦੋ ਦਿਨ ਪਹਿਲਾਂ ਕੋਰੋਨਾ ਦੇ ਲੱਛਣ ਦਿਸਣ ਲੱਗ ਪਏ ਸਨ। ਸਿਹਤ ਠੀਕ ਹੋਣ ਤੇ ਉਹਨਾਂ ਨੇ ਟੈਸਟ ਕਰਵਾਇਆ ਤਾਂ ਕੋਰੋਨਾ ਪਾਜ਼ੀਟਿਵ ਨਿਕਲੇ। ਜਲੰਧਰ...
ਲੁਧਿਆਣਾ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅੱਜ ਲੁਧਿਆਣਾ ਦੇ ਗੁਰਦੁਆਰਾ ਸਰਾਭਾ ਨਗਰ ਵਿੱਚ ਅਹਿਮ ਬੈਠਕ ਹੋਈ। ਇਸ ਬੈਠਕ ਵਿੱਚ 26-27 ਨਵੰਬਰ ਨੂੰ ਦਿੱਲੀ ਦਾ ਘਿਰਾਓ ਕਰਨ ਲਈ ਕਿਸਾਨਾਂ ਨੇ ਅਹਿਮ ਫੈਸਲੇ ਲਏ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਐਲਾਨ ਕੀਤਾ ਕਿ ਕਿਸਾਨਾਂ ਦੇ ਰਵਾਇਤੀ ਸੰਦ ਟਰੈਕਟਰ ਟਰਾਲੀਆਂ ਭਰ ਕੇ ਦਿੱਲੀ ਵੱਲ ਕਿਸਾਨ ਜਥੇਬੰਦੀਆਂ ਕੂਚ ਕਰਨਗੀਆਂ। ਉਨ੍ਹਾਂ ਚਿਤਾਵਨੀ ਦਿੱਤੀ ਕੇ...
ਨਵੀਂ ਦਿੱਲੀ | ਘਰ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਦੇਸ਼ ਦੇ ਸਭ ਤੋਂ ਵੱਡੇ ਬੈਂਕ ਨੇ ਇੱਕ ਵਿਸ਼ੇਸ਼ ਪੇਸ਼ਕਸ਼ ਕੀਤੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਸਟੇਟ ਬੈਂਕ ਆਫ਼ ਇੰਡੀਆ (State Bank of India) ਆਪਣੇ ਗਾਹਕਾਂ ਨੂੰ ਆਕਰਸ਼ਕ ਆਫਰ ਕਰ ਰਿਹਾ ਹੈ।SBI ਹੋਮ ਲੋਨ ਦੀਆਂ ਦਰਾਂ ਵਿਚ 0.25 ਪ੍ਰਤੀਸ਼ਤ ਦੀ ਛੋਟ ਦੇ ਨਾਲ ਪ੍ਰੋਸੈਸਿੰਗ ਫੀਸ (Home Loan Processing...
ਚੰਡੀਗੜ੍ਹ | ਲੌਕਡਾਊਨ 'ਚ ਖੁੱਲ੍ਹ ਮਿਲਦਿਆਂ ਹੀ ਲੋਕਾਂ ਨੇ ਲਾਪ੍ਰਵਾਹੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਨਤੀਜੇ ਵਜੋਂ ਕੋਰੋਨਾ ਨੇ ਦੁਬਾਰਾ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾਵਾਇਰਸ ਨਾਲ 31 ਲੋਕਾਂ ਦੀ ਮੌਤ ਹੋ ਗਈ। ਇਸ ਮਹੀਨੇ ਹੋਈਆਂ ਮੌਤਾਂ 'ਚ ਇਹ ਅੰਕੜਾ ਸਭ ਤੋਂ ਵੱਧ ਹੈ। ਇਸ ਦੌਰਾਨ 799 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ...
ਜਲੰਧਰ | ਕੈਂਟ ਪੁਲਿਸ ਨੇ ਦੀਵਾਲੀ ਤੇ ਭਰੇ ਬਾਜ਼ਾਰ ‘ਚ ਇੱਕ ਦੁਕਾਨ ‘ਤੇ ਪਤਨੀ ਨਾਲ ਸ਼ਾਪਿੰਗ ਕਰ ਰਹੇ ਨੌਜਵਾਨ ‘ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ‘ਚ ਮੁੱਖ ਆਰੋਪੀ ਜੌਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਆਰੋਪੀ ਦੀ ਪਛਾਣ ਭਰਤ ਅਟਵਾਲ ਜੌਲੀ ਉਪ ਪ੍ਰਧਾਨ ਕੈਂਟ ਵਜੋਂ ਹੋਈ ਹੈ। ਪੁਲਿਸ ਮੁਤਾਬਕ ਜੌਲੀ ਘਟਨਾ ਦੇ ਤੁਰੰਤ ਬਾਅਦ ਤੋਂ ਘਰ ਤੋਂ ਫਰਾਰ ਹੋ ਗਿਆ ਸੀ।...
ਜਲੰਧਰ | ਪੰਜਾਬ ਵਿਚ ਪਿਛਲੇ 9 ਮਹੀਨਿਆਂ ਤੋਂ ਬੰਦ ਪਏ ਕਾਲਜ-ਯੂਨੀਵਰਸਿਟੀਆਂ ਅੱਜ ਖੁੱਲ੍ਹਣ ਜਾ ਰਹੀਆਂ ਹਨ। ਪੰਜਾਬ ਸਰਕਾਰ ਨੇ ਆਪਣੀਆਂ ਗਾਈਡਲਾਈਨ ਜਾਰੀ ਕਰ ਦਿੱਤੀਆਂ ਹਨ। ਫਿਲਹਾਲ ਪੋਸਟ ਗੈਜੂਏਸ਼ਨ ਤੇ ਬੀਏ ਦੇ ਤੀਸਰੇ ਸਾਲ ਦੇ ਵਿਦਿਆਰਥੀ ਹੀ ਕਾਲਜ-ਯੂਨੀਵਰਸਿਟੀ ਜਾ ਸਕਦੇ ਹਨ। ਸਰਕਾਰ ਨੇ ਆਪਣੀਆਂ ਗਾਈਡਲਾਈਜ਼ ਵਿਚ ਕਾਲਜਾਂ ਦੇ ਪ੍ਰਬੰਧਾਂ ਨੂੰ ਕੁਝ ਹਿਦਾਇਤਾਂ ਜਾਰੀ ਕੀਤੀਆਂ ਹਨ। ਕਾਲਜ-ਯੂਨੀਵਰਸਿਟੀ ਦੇ ਪ੍ਰਬੰਧ ਨੂੰ ਵਿਦਿਆਰਥੀਆਂ ਦੇ...
ਚੰਡੀਗੜ੍ਹ | ਦੀਵਾਲੀ ਤੋਂ ਇੱਕ ਦਿਨ ਬਾਅਦ ਐਤਵਾਰ ਨੂੰ ਪੰਜਾਬ ਵਿਚ ਕਈ ਥਾਈਂ ਮੀਂਹ ਤੇ ਤੇਜ਼ ਹਵਾਵਾਂ ਨਾਲ ਪਾਰ ਹੇਠਾਂ ਡਿੱਗਾ ਹੈ। ਕਈ ਜਗ੍ਹਾ ਗੜੇਮਾਰੀ ਵੀ ਹੋਈ ਹੈ। ਪੰਜਾਬ, ਚੰਡੀਗੜ੍ਹ, ਦਿੱਲੀ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਤੇ ਤੂਫਾਨ ਵੇਖਣ ਨੂੰ ਮਿਲਿਆ। ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਗੜੇਮਾਰੀ ਹੋਈ ਜਿਸ ਨੇ ਘੱਟੋ -ਘੱਟ ਤਾਪਮਾਨ ਵਿੱਚ 10 ਡਿਗਰੀ...
ਅੰਮ੍ਰਿਤਸਰ | ਜ਼ਿਲ੍ਹੇ ਦੇ ਇਕ ਪਿੰਡ ‘ਚ ਵੈਲਡਿੰਗ ਦੀ ਦੁਕਾਨ ‘ਤੇ ਕੰਮ ਕਰਨ ਵਾਲੇ ਬੱਚੇ ਨਾਲ ਕੀਤੀ ਮਸ਼ਕਰੀ ਉਸ ਦੀ ਜ਼ਿੰਦਗੀ ‘ਤੇ ਭਾਰੀ ਪੈ ਗਈ। ਦੱਸ ਦਈਏ ਕਿ ਇੱਕ 11 ਸਾਲਾ ਬੱਚੇ ਦੇ ਸਰੀਰ ਵਿੱਚ ਹਵਾ ਭਰਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿਸ ਮਗਰੋਂ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।...
- Advertisement -

MOST POPULAR