Home Blog Page 199
ਕਪੂਰਥਲਾ, 18 ਜਨਵਰੀ | ਸੁਲਤਾਨਪੁਰ ਲੋਧੀ ਰੋਡ 'ਤੇ ਕੱਲ੍ਹ ਸ਼ਾਮ ਕਰੀਬ 7.30 ਵਜੇ ਇਕ ਕਾਰ ਅਚਾਨਕ ਪਲਟ ਗਈ, ਜਿਸ ਵਿਚ ਕਾਰ ਵਿਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਦੋਂ ਕਿ ਕਾਰ ਵਿਚ ਬੈਠੀ ਇੱਕ ਔਰਤ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਤੂੜੀ ਨਾਲ ਭਰੀ ਟਰਾਲੀ ਦੀ ਹੁੱਕ ਸਾਹਮਣੇ ਤੋਂ ਖੁੱਲ੍ਹੀ ਸੀ, ਜੋ ਕਾਰ ਦੇ...
 ਅੰਮ੍ਰਿਤਸਰ, 18 ਜਨਵਰੀ | ਰਾਧਾ ਸੁਆਮੀ ਸਤਿਸੰਗ ਬਿਆਸ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ਅਪਣੇ ਕੇਂਦਰਾਂ ’ਚੋਂ ਵੀਆਈਪੀ ਕਲਚਰ ਨੂੰ ਖ਼ਤਮ ਕਰ ਦਿਤਾ ਹੈ। ਇਸ ਫ਼ੈਸਲੇ ਨਾਲ ਹੁਣ ਆਮ ਤੇ ਖ਼ਾਸ ਵਰਗ ਦੇ ਲੋਕਾਂ ਨੂੰ ਬਰਾਬਰ ਦਾ ਦਰਜ ਮਿਲ ਸਕੇਗਾ। ਇਸ ਦਾ ਉਦੇਸ਼ ਸੰਗਤ ’ਚ ਹਰ ਇਕ ਨੂੰ ਬਰਾਬਰ ਮਹੱਤਵ ਦੇਣਾ ਅਤੇ ਅਧਿਆਤਮਿਕ ਏਕਤਾ ਨੂੰ ਉਤਸ਼ਾਹਤ ਕਰਨਾ ਹੈ। ਇਸ ਤੋਂ ਪਹਿਲਾਂ ਸਤਿਸੰਗ...
ਲੁਧਿਆਣਾ, 18 ਜਨਵਰੀ | ਸ਼ਹਿਰ ਦੇ ਜਗਰਾਓਂ ਦੇ ਪਿੰਡ ਕਮਾਲਪੁਰ 'ਚ ਵੀਰਵਾਰ ਰਾਤ ਕਰੀਬ 10 ਵਜੇ ਕੁਝ ਬਦਮਾਸ਼ਾਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਸਦਰ ਥਾਣੇ ਦਾ ਐਸਐਚਓ ਹਰਸ਼ਵੀਰ ਸਿੰਘ,  ਚੌਕੀ ਇੰਚਾਰਜ ਸਮੇਤ 4 ਮੁਲਾਜ਼ਮ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਦੇਰ ਰਾਤ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਕਰੀਬ 4 ਦਿਨ ਪਹਿਲਾਂ ਪਿੰਡ ਸੰਗੋਵਾਲ ਵਿੱਚ...
ਚੰਡੀਗੜ੍ਹ, 18 ਜਨਵਰੀ | ਚੰਡੀਗੜ੍ਹ ਦੀ ਤਰਜ਼ 'ਤੇ ਹੁਣ ਪੰਜਾਬ 'ਚ ਵੀ ਆਨਲਾਈਨ ਚਲਾਨ ਕੀਤੇ ਜਾਣਗੇ। ਇਹ ਪ੍ਰਣਾਲੀ ਪੰਜਾਬ ਦੇ ਚਾਰ ਸ਼ਹਿਰਾਂ ਵਿੱਚ 26 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਨ੍ਹਾਂ ਸ਼ਹਿਰਾਂ ਵਿੱਚ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਸ਼ਾਮਲ ਹਨ। ਟਰੈਫ਼ਿਕ ਸਿਗਨਲਾਂ 'ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ। ਇਸ ਲਈ ਇਨ੍ਹਾਂ ਸ਼ਹਿਰਾਂ ਵਿੱਚ...
ਲੁਧਿਆਣਾ, 17 ਜਨਵਰੀ | ਪੰਜਾਬ ਵਿਧਾਨ ਸਭਾ ਨੇ ਲੁਧਿਆਣਾ ਪੱਛਮੀ ਸੀਟ ਨੂੰ ਖਾਲੀ ਐਲਾਨ ਦਿੱਤਾ ਹੈ। ਇਹ ਸੀਟ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਲਦੀ ਹੀ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ। ਸਰਕਾਰ...
ਜਲੰਧਰ, 17 ਜਨਵਰੀ | ਹਾਈਵੇ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਲਾਸ਼ ਦੇ ਕਈ ਟੁਕੜੇ ਹੋ ਗਏ ਹਨ, ਜਿਸ ਕਾਰਨ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਹ ਹਾਦਸਾ ਜਲੰਧਰ ਪਠਾਨਕੋਟ ਹਾਈਵੇ 'ਤੇ ਸਥਿਤ ਸਮਸਤਪੁਰ ਨੇੜੇ ਵਾਪਰਿਆ। ਥਾਣਾ ਮਕਸੂਦਾਂ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦਿਹਾਤ ਦੇ...
ਪਾਕਿਸਤਾਨ, 17 ਜਨਵਰੀ | ਪਾਕਿਸਤਾਨ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਅਲ ਕਾਦਿਰ ਟਰੱਸਟ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਸਜ਼ਾ ਦਾ ਐਲਾਨ ਕੀਤਾ ਹੈ। ਇਮਰਾਨ ਨੂੰ 14 ਸਾਲ ਅਤੇ ਬੁਸ਼ਰਾ ਨੂੰ 7 ਸਾਲ ਦੀ ਸਜ਼ਾ ਸੁਣਾਈ ਗਈ ਹੈ। ਦੋਵਾਂ 'ਤੇ ਰਾਸ਼ਟਰੀ ਖਜ਼ਾਨੇ ਨੂੰ 50 ਅਰਬ ਪਾਕਿਸਤਾਨੀ ਰੁਪਏ...
ਅੰਮ੍ਰਿਤਸਰ, 17 ਜਨਵਰੀ | ਇਥੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਕਰੀਬ 9 ਵਜੇ ਬਾਈਕ 'ਤੇ ਸਵਾਰ ਹੋ ਕੇ ਘਰ ਜਾ ਰਹੇ ਵਪਾਰੀ ਰਵੀ ਮਹਾਜਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਉਹ ਸੜਕ 'ਤੇ ਡਿੱਗ ਕੇ...
ਪੰਜਾਬ ਡੈਸਕ, 17 ਜਨਵਰੀ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਲਾਕ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਹ ਗੀਤ 23 ਜਨਵਰੀ ਨੂੰ ਰਿਲੀਜ਼ ਹੋਵੇਗਾ। ਇਹ ਮੂਸੇਵਾਲਾ ਦਾ ਸਾਲ 2025 ਦਾ ਪਹਿਲਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ 9 ਗੀਤ ਰਿਲੀਜ਼ ਹੋ ਚੁੱਕੇ ਹਨ। ਇਸ ਗੀਤ ਦੀ ਨਿਰਮਾਤਾ ਦਿ ਕਿਡ ਕੰਪਨੀ ਹੈ, ਜੋ ਪਹਿਲਾਂ ਵੀ ਸਿੱਧੂ...
ਅੰਮ੍ਰਿਤਸਰ, 17 ਜਨਵਰੀ | ਫਿਲਮੀ ਅਦਾਕਾਰਾ ਤੇ ਮੈਂਬਰ ਪਾਰਲੀਮੈਂਟ ਵੱਲੋਂ ਬਣਾਈ ਗਈ ਫਿਲਮ ਐਮਰਜੈਂਸੀ ਅੱਜ 17 ਜਨਵਰੀ ਨੂੰ ਵੱਖ-ਵੱਖ ਸਿਨਮਾ ਘਰਾਂ ਵਿਚ ਰਿਲੀਜ਼ ਕੀਤੀ ਜਾ ਰਹੀ ਸੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨ ਹੀ ਇਸ ਫਿਲਮ ਦਾ ਵਿਰੋਧ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਪੱਤਰ ਵੀ ਲਿਖਿਆ ਗਿਆ ਸੀ ਕਿ ਇਹ...
- Advertisement -

MOST POPULAR