Home Blog Page 204
ਚੰਡੀਗੜ੍ਹ, 26 ਦਸੰਬਰ | ਪੰਜਾਬ ਅਤੇ ਚੰਡੀਗੜ੍ਹ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੋ ਰਿਹਾ ਹੈ। ਇਸ ਕਾਰਨ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਤੂਫ਼ਾਨ ਦੀ ਸੰਭਾਵਨਾ ਵੀ ਪ੍ਰਗਟਾਈ ਹੈ, ਜਦਕਿ...
ਲੁਧਿਆਣਾ, 25 ਦਸੰਬਰ | ਮਾਂ-ਪੁੱਤ ਦੀਆਂ ਲਾਸ਼ਾਂ ਉਨ੍ਹਾਂ ਦੇ ਕਮਰੇ 'ਚ ਪਈਆਂ ਮਿਲੀਆਂ ਹਨ। ਇਲਾਕੇ 'ਚ ਬਦਬੂ ਫੈਲਣ ਕਾਰਨ ਆਸਪਾਸ ਦੇ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ’ਤੇ ਪੁੱਜੇ ਪੁਲਿਸ ਮੁਲਾਜ਼ਮ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋ ਗਏ। ਪੁਲਿਸ ਮੁਲਾਜ਼ਮਾਂ ਨੂੰ ਮੰਜੇ ’ਤੇ ਬੁਰੀ ਹਾਲਤ ਵਿਚ ਮਾਂ-ਪੁੱਤ ਦੀਆਂ ਲਾਸ਼ਾਂ ਮਿਲੀਆਂ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ...
ਚੰਡੀਗੜ੍ਹ, 25 ਦਸੰਬਰ | ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫਾ ਦੇਣ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਰਕਾਰ ਨੇ 'ਆਯੂਸ਼ਮਾਨ ਵੰਦਨਾ ਯੋਜਨਾ' ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। ਇਸ ਸਕੀਮ ਤਹਿਤ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਇਸ ਕਾਰਨ ਪੰਜਾਬ ਵਿਚ ਅਜਿਹੇ...
ਲੁਧਿਆਣਾ, 25 ਦਸੰਬਰ | ਖੰਨਾ 'ਚ ਲਲਹੇੜੀ ਰੋਡ ਪੁਲ ਨੇੜੇ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਦਰਜ਼ੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ (65) ਵਾਸੀ ਜਗਤ ਕਾਲੋਨੀ ਖੰਨਾ ਵਜੋਂ ਹੋਈ ਹੈ। ਖੰਨਾ ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੀਆਰਪੀ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਰਾਜਕੁਮਾਰ ਆਪਣੇ ਘਰ ਵਿਚ ਦਰਜ਼ੀ...
ਚੰਡੀਗੜ੍ਹ, 25 ਦਸੰਬਰ | ਪੰਜਾਬ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ 73.57 ਕਰੋੜ ਰੁਪਏ ਦੀ ਲਾਗਤ ਨਾਲ ਕਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਹਨ। ਸ੍ਰੀ ਚਮਕੌਰ ਸਾਹਿਬ ਨੂੰ ਧਾਰਮਿਕ ਅਤੇ ਤੀਰਥ ਅਸਥਾਨ ਵਜੋਂ ਵਿਕਸਤ ਕਰਨ ਲਈ "ਪ੍ਰਸ਼ਾਦ" (ਤੀਰਥ ਯਾਤਰਾ ਪੁਨਰ ਸੁਰਜੀਤੀ ਅਤੇ ਅਧਿਆਤਮਿਕ ਵਿਰਾਸਤ ਸੰਭਾਲ ਮੁਹਿੰਮ) ਤਹਿਤ 31.56 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਹ...
ਕਪੂਰਥਲਾ, 25 ਦਸੰਬਰ | ਥਾਣਾ ਸਿਟੀ ਅਧੀਨ ਪੈਂਦੇ ਮਹਿਤਾਬਗੜ੍ਹ ਮੁਹੱਲੇ ਵਿਚ ਗੁਆਂਢੀ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਜ਼ਬਰ-ਜਨਾਹ ਕਰਨ ਦੇ ਦੋਸ਼ ਵਿਚ ਮੁਲਜ਼ਮ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮੁਹੱਲਾ ਮਹਿਤਾਬਗੜ੍ਹ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਦੱਸਿਆ ਕਿ ਉਸ ਦੇ 3 ਬੱਚੇ ਹਨ, ਇੱਕ ਲੜਕਾ ਅਤੇ 2 ਲੜਕੀਆਂ ਹਨ। ਉਹ ਆਟੋ ਰਿਕਸ਼ਾ...
ਅੰਮ੍ਰਿਤਸਰ, 25 ਦਸੰਬਰ | ਅਕਾਲੀ ਦਲ ਦੀ ਆਗੂ ਬੀਬੀ ਜਗੀਰ ਕੌਰ ਨਾਲ ਦੁਰਵਿਵਹਾਰ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਜ਼ਾ ਸੁਣਾਈ ਹੈ। ਉਪਰੋਕਤ ਸਜ਼ਾ ਦੀ ਪੂਰਤੀ ਲਈ ਹਰਜਿੰਦਰ ਸਿੰਘ ਧਾਮੀ ਨੇ ਬੁੱਧਵਾਰ ਦੁਪਹਿਰ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਜੋੜਾਘਰ...
ਲੁਧਿਆਣਾ, 25 ਦਸੰਬਰ | ਸੋਨੇ ਦੇ ਵੱਡੇ ਸ਼ੋਅਰੂਮਾਂ ਵਿਚ ਧੋਖਾਧੜੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਠੱਗ ਗਹਿਣੇ ਦੇਖਣ ਦੇ ਬਹਾਨੇ ਸ਼ੋਅਰੂਮ ਵਿਚ ਆਉਂਦੇ ਹਨ। ਉਹ ਸੇਲਜ਼ਮੈਨ ਨੂੰ ਫਸਾਉਂਦੇ ਹਨ ਅਤੇ ਦੁਕਾਨ ਤੋਂ ਗਹਿਣੇ ਚੋਰੀ ਕਰਦੇ ਹਨ। ਕੁਝ ਦਿਨ ਪਹਿਲਾਂ ਕਲਿਆਣ ਜਿਊਲਜ਼ਰ 'ਤੇ ਵੀ ਧੋਖਾਧੜੀ ਹੋਈ ਸੀ। ਹੁਣ ਤਾਜ਼ਾ ਮਾਮਲਾ ਰਾਣੀ ਝਾਂਸੀ ਰੋਡ 'ਤੇ ਸਥਿਤ ਔਰਾ ਫਾਈਨ ਜਿਊਲਰਜ਼ ਦਾ ਸਾਹਮਣੇ...
ਪਟਿਆਲਾ, 25 ਦਸੰਬਰ | ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਪੰਜਾਬ-ਹਰਿਆਣਾ ਸਰਹੱਦ 'ਤੇ ਲਾਇਆ ਗਿਆ ਮਰਨ ਵਰਤ ਅੱਜ (ਬੁੱਧਵਾਰ) 30ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਭਾਰ ਕਾਫ਼ੀ ਘੱਟ ਗਿਆ ਹੈ। ਕੱਲ ਉਸ ਦਾ ਸਰੀਰ ਠੰਡਾ ਹੋ...
ਜਲੰਧਰ, 25 ਦਸੰਬਰ | ਨਗਰ ਨਿਗਮ ਚੋਣਾਂ ਵਿਚ ਬਹੁਮਤ ਨਾ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਾਂਗਰਸ ਦੇ 2 ਕੌਂਸਲਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਹੈ। ਨਾਰਾਜ਼ ਕਾਂਗਰਸੀਆਂ ਨੇ ਵਾਰਡ-47 ਤੋਂ ਚੁਣੀ ਗਈ ਕੌਂਸਲਰ ਮਨਮੀਤ ਕੌਰ ਦੇ ਘਰ ਦੇ ਬਾਹਰ ਧਰਨਾ ਦਿੱਤਾ। ਕਾਂਗਰਸ ਦੀ ਟਿਕਟ 'ਤੇ ਚੋਣ ਜਿੱਤਣ ਤੋਂ ਬਾਅਦ ਮਨਮੀਤ ਕੌਰ 'ਆਪ' 'ਚ ਸ਼ਾਮਲ ਹੋ ਗਈ ਹੈ। ਧਰਨੇ...
- Advertisement -

MOST POPULAR