Home Blog Page 211
ਬਰਨਾਲਾ, 4 ਜਨਵਰੀ | ਖਨੌਰੀ ਸਰਹੱਦ 'ਤੇ ਆਯੋਜਿਤ ਕਿਸਾਨ ਮਹਾਪੰਚਾਇਤ 'ਚ ਸ਼ਾਮਲ ਹੋਣ ਜਾ ਰਹੀਆਂ ਕਿਸਾਨਾਂ ਨਾਲ ਭਰੀਆਂ ਦੋ ਬੱਸਾਂ ਅੱਜ ਸਵੇਰੇ ਹਾਦਸਾਗ੍ਰਸਤ ਹੋ ਗਈਆਂ। ਹਾਦਸੇ ਵਿਚ ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਅੱਧੀ ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ। ਜ਼ਖਮੀ ਕਿਸਾਨਾਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਪੰਜਾਬ ਵਿਚ ਸੰਘਣੀ ਧੁੰਦ...
ਨਵੀਂ ਦਿੱਲੀ, 4 ਜਨਵਰੀ | ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਆ ਗਈ ਹੈ। ਪਹਿਲੀ ਸੂਚੀ ਵਿਚ 29 ਨਾਮ ਹਨ। ਪ੍ਰਵੇਸ਼ ਵਰਮਾ ਨਵੀਂ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਖਿਲਾਫ ਚੋਣ ਲੜਨਗੇ। ਭਾਜਪਾ ਨੇ ਕਾਲਕਾਜੀ ਤੋਂ ਆਤਿਸ਼ੀ ਦੇ ਖਿਲਾਫ ਰਮੇਸ਼ ਬਿਧੂੜੀ ਨੂੰ ਮੈਦਾਨ 'ਚ ਉਤਾਰਿਆ ਹੈ।
ਚੰਡੀਗੜ੍ਹ, 4 ਜਨਵਰੀ | ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਪ੍ਰਭਾਵਿਤ ਹੋ ਸਕਦੀਆਂ ਹਨ। ਪੀਸੀਐਮਐਸ ਡਾਕਟਰਜ਼ ਐਸੋਸੀਏਸ਼ਨ ਨੇ ਇੱਕ ਵਾਰ ਫਿਰ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਦੋਸ਼ ਹੈ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਹੜਤਾਲ ਖਤਮ ਕਰਨ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਡਾਕਟਰਾਂ ਦਾ ਕਹਿਣਾ ਹੈ ਕਿ ਆਖਰਕਾਰ ਉਨ੍ਹਾਂ ਕੋਲ ਹੜਤਾਲ 'ਤੇ ਜਾਣ ਤੋਂ ਇਲਾਵਾ...
ਪਟਿਆਲਾ, 4 ਜਨਵਰੀ | ਪੰਜਾਬ ਦੇ ਪਟਿਆਲਾ ਜ਼ਿਲੇ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ 28 ਸਾਲਾ ਨੌਜਵਾਨ ਆਪਣੇ ਵਿਆਹ ਤੋਂ ਕੁਝ ਦਿਨ ਪਹਿਲਾਂ ਗੁਰੂ ਨਾਨਕ ਨਗਰ ਵਿਚ ਘਰੋਂ ਲਾਪਤਾ ਹੋ ਗਿਆ ਹੈ। ਨੌਜਵਾਨ ਦੀ ਪਛਾਣ ਗੁਰਸਿਮਰਨ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 28 ਸਾਲ ਹੈ। ਉਹ ਆਪਣੇ ਮਾਤਾ-ਪਿਤਾ ਦਾ...
ਚੰਡੀਗੜ੍ਹ, 4 ਜਨਵਰੀ | ਕੈਨੇਡਾ 'ਚ 2025 'ਚ ਮਾਪਿਆਂ ਤੇ ਦਾਦਾ-ਦਾਦੀਆਂ ਨੂੰ PR ਨਹੀਂ ਮਿਲੇਗੀ। ਕੈਨੇਡਾ ਸਰਕਾਰ ਨੇ ਇਹ ਐਲਾਨ ਕੀਤਾ ਹੈ। ਕੈਨੇਡਾ ਦੇ ਇੰਮੀਗ੍ਰੇਸ਼ਨ ਡਿਪਾਰਟਮੈਂਟ ਵਲੋਂ ਇਕ ਸਟੇਟਮੈਂਟ ਜਾਰੀ ਕੀਤੀ ਗਈ, ਜਿਹੜੇ ਬੱਚੇ ਕੈਨੇਡਾ 'ਚ PR ਹੋ ਚੁੱਕੇ ਹਨ, ਉਹ ਹੁਣ 2025 'ਚ ਆਪਣੇ ਮਾਪਿਆਂ ਜਾਂ ਗ੍ਰੈਂਡਪੇਰੈਂਟਸ ਨੂੰ PR ਨਹੀਂ ਦਵਾ ਸਕਣਗੇ। ਕੈਨੇਡਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ...
ਬਠਿੰਡਾ, 4 ਜਨਵਰੀ | ਜ਼ਿਲੇ ਵਿਚ ਸੰਘਣੀ ਧੁੰਦ ਕਾਰਨ ਕਿਸਾਨਾਂ ਦੀ ਮਿੰਨੀ ਬੱਸ ਡਿਵਾਈਡਰ ਨਾਲ ਟਕਰਾ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਅਤੇ ਕਈ ਕਿਸਾਨ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਅੱਜ ਟੋਹਾਣਾ ਵਿਚ ਮਹਾਪੰਚਾਇਤ ਹੋ ਰਹੀ ਹੈ। ਇਸ ਵਿਚ ਹਿੱਸਾ ਲੈਣ ਲਈ ਕਿਸਾਨ ਮਿੰਨੀ ਬੱਸਾਂ ਵਿਚ ਸਫ਼ਰ ਕਰ ਰਹੇ ਸਨ। ਸੰਘਣੀ ਧੁੰਦ ਕਾਰਨ ਉਸ ਦੀ ਵੈਨ ਅਚਾਨਕ ਡਿਵਾਈਡਰ ਨਾਲ ਟਕਰਾ...
ਲੁਧਿਆਣਾ, 4 ਜਨਵਰੀ | ਇਥੇ ਇੱਕ NEET ਵਿਦਿਆਰਥਣ ਨੇ ਪੁਲ ਤੋਂ ਛਾਲ ਮਾਰ ਦਿੱਤੀ। ਵਿਦਿਆਰਥਣ ਨੂੰ ਕਾਫੀ ਸੱਟਾਂ ਲੱਗੀਆਂ ਹਨ। ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਸਰੀਰ 'ਤੇ ਕਾਫੀ ਸੱਟਾਂ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਵਿਦਿਆਰਥਣ ਨੇ ਪੁਲ ਤੋਂ ਛਾਲ ਮਾਰ ਦਿੱਤੀ ਹੈ ਪਰ ਪਰਿਵਾਰਕ ਮੈਂਬਰ ਇਸ ਬਾਰੇ ਖੁੱਲ੍ਹ ਕੇ ਬੋਲਣ ਦੀ ਸਥਿਤੀ ਵਿਚ ਨਹੀਂ ਹਨ। ਜਾਣਕਾਰੀ...
ਜਲੰਧਰ, 4 ਜਨਵਰੀ | ਲੰਮਾ ਪਿੰਡ ਚੌਕ ਨੇੜੇ ਗੋਲੀਆਂ ਮਾਰ ਕੇ 2 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ ਦੀ ਪਛਾਣ ਸ਼ਿਵ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਥਾਣਾ ਰਾਮਾ ਮੰਡੀ ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚ ਗਈ। ਸੂਤਰਾਂ ਮੁਤਾਬਕ ਇਹ ਘਟਨਾ ਲੰਮਾ ਪਿੰਡ ਨੇੜੇ ਵਾਪਰੀ। ਦੋਵੇਂ ਨੌਜਵਾਨ ਕਿਸੇ...
sucide
ਜਲੰਧਰ, 4 ਜਨਵਰੀ | ਪੰਜਾਬ ਵਿਚ ਠੰਡ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਪਸ਼ੂ-ਪੰਛੀਆਂ ਨੂੰ ਹੀ ਨਹੀਂ ਸਗੋਂ ਮਨੁੱਖਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ 'ਚ ਕੱਲ ਯਾਨੀ ਸ਼ੁੱਕਰਵਾਰ ਨੂੰ ਕੜਾਕੇ ਦੀ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ, ਜਿਸ ਕਾਰਨ ਲਾਸ਼ ਨੂੰ ਕਬਜ਼ੇ...
ਚੰਡੀਗੜ੍ਹ, 4 ਜਨਵਰੀ | ਪੰਜਾਬ-ਚੰਡੀਗੜ੍ਹ ਵਿਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧੁੰਦ ਦਿਖਾਈ ਦੇਣ ਲੱਗੀ, ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ 'ਚ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਜਲੰਧਰ 'ਚ ਠੰਡ ਕਾਰਨ...
- Advertisement -

MOST POPULAR