Home Blog Page 286
ਪਟਿਆਲਾ, 17 ਅਕਤੂਬਰ | ਨਾਭਾ ਦੇ ਗਰਿੱਡ ਚੌਕ ਵਿਖੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ (18) ਵਜੋਂ ਹੋਈ ਹੈ, ਜੋ ਆਪਣੇ ਦੋਸਤ ਨਾਲ ਟਿਊਸ਼ਨ ਲਈ ਪਿੰਡ ਪਾਲੀਆ ਤੋਂ ਨਾਭਾ ਆ ਰਿਹਾ ਸੀ ਕਿ ਅਚਾਨਕ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਾਰ ਨਾਲ ਟਕਰਾਉਣ...
ਪੰਜਾਬ ਡੈਸਕ, 17 ਅਕਤੂਬਰ | ਇਸ ਵਾਰ ਰੇਲ ਯਾਤਰੀਆਂ ਲਈ ਵੱਡੀ ਖਬਰ ਆਈ ਹੈ। ਭਾਰਤੀ ਰੇਲਵੇ ਨੇ ਰੇਲ ਟਿਕਟ ਬੁਕਿੰਗ ਦੇ ਨਿਯਮਾਂ ਵਿਚ ਅਹਿਮ ਬਦਲਾਅ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਰੇਲਵੇ ਟਿਕਟਾਂ ਦੇ ਰਿਜ਼ਰਵੇਸ਼ਨ ਦੇ ਨਿਯਮਾਂ ਵਿਚ ਬਦਲਾਅ ਕੀਤਾ ਗਿਆ ਹੈ। ਹੁਣ ਯਾਤਰੀਆਂ ਨੂੰ ਟਿਕਟ ਬੁੱਕ ਕਰਨ ਲਈ 120 ਦਿਨ ਯਾਨੀ 4 ਮਹੀਨੇ ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਨਵੇਂ...
ਚੰਡੀਗੜ੍ਹ, 17 ਅਕਤੂਬਰ | ਪੰਜਾਬ ਵਿਚ ਕੇਬਲ ਆਪਰੇਟਰਾਂ ਦੇ ਆਪਸੀ ਝਗੜੇ ਦਾ ਮਾਮਲਾ ਹੁਣ ਸੀਬੀਆਈ ਕੋਲ ਪਹੁੰਚ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਕੁਝ ਸਾਲਾਂ ਤੋਂ ਲਟਕ ਰਹੇ ਪੰਜਾਬ ਦੇ ਵੱਖ-ਵੱਖ ਕੇਬਲ ਆਪਰੇਟਰਾਂ ਦੇ ਝਗੜਿਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਕਰਨ ਦੇ ਹੁਕਮ ਦਿੱਤੇ ਹਨ। ਇਸ ਮੌਕੇ ਪੰਜਾਬ ਦੇ ਕੇਬਲ ਆਪਰੇਟਰਾਂ ਦੇ ਆਪਸੀ ਝਗੜੇ ਨੂੰ...
ਲੁਧਿਆਣਾ, 17 ਅਕਤੂਬਰ | ਸਾਈਕਲ ਸਵਾਰ ਨੌਜਵਾਨ ਨੂੰ ਲੁਟੇਰਿਆਂ ਵਲੋਂ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ਸਵਾਰ 2 ਬਦਮਾਸ਼ਾਂ ਨੇ ਕੁੱਟਮਾਰ ਕਰ ਕੇ ਨੌਜਵਾਨ ਤੋਂ ਮੋਬਾਈਲ ਖੋਹ ਲਿਆ। ਸ਼ਰਾਰਤੀ ਅਨਸਰਾਂ ਵੱਲੋਂ ਲੁੱਟ ਦੀ ਇਸ ਘਟਨਾ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਘਟਨਾ ਬੀਤੀ ਰਾਤ ਟਿੱਬਾ ਰੋਡ ਲੁਧਿਆਣਾ ਵਿਖੇ ਵਾਪਰੀ। ਜਦੋਂ ਸਾਈਕਲ 'ਤੇ ਸਵਾਰ ਵਿਅਕਤੀ ਆਪਣੇ ਘਰ ਜਾ ਰਿਹਾ...
ਅੰਮ੍ਰਿਤਸਰ, 17 ਅਕਤੂਬਰ | ਜ਼ਿਲੇ ਦੇ ਰਈਆ ਇਲਾਕੇ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੁੱਤ ਵਲੋਂ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਕਲਯੁਗੀ ਪੁੱਤਰ ਨੇ ਰਾਤ ਨੂੰ ਅੰਜਾਮ ਦਿੱਤਾ। ਇਹ ਘਟਨਾ ਰਈਆ ਦੇ ਨਾਲ ਲੱਗਦੇ ਪਿੰਡ ਵਡਾਲਾ ਖੁਰਦ ਦੀ ਹੈ, ਜੋ ਕਿ ਖਿਲਚੀਆਂ ਥਾਣੇ ਅਧੀਨ ਆਉਂਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਹਰਿਆਣਾ, 17 ਅਕਤੂਬਰ | ਹਰਿਆਣਾ ਵਿਚ ਨਾਇਬ ਸੈਣੀ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸਹੁੰ ਚੁੱਕ ਸਮਾਗਮ ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿਚ ਹੋ ਰਿਹਾ ਹੈ। ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਹਨ। ਨਾਇਬ ਸੈਣੀ ਦੇ ਨਾਲ ਭਾਜਪਾ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਅਮਿਤ ਸ਼ਾਹ, ਨਿਤਿਨ ਗਡਕਰੀ ਅਤੇ ਰਾਜਨਾਥ ਸਿੰਘ ਨੇ...
ਅੰਮ੍ਰਿਤਸਰ, 17 ਅਕਤੂਬਰ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੱਦ ਕਰ ਦਿੱਤਾ ਹੈ। ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਦੀ ਹੁਣ ਬਹੁਤ ਲੋੜ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰੈਸ ਕਾਨਫਰੰਸ ਕਰ ਕੇ ਕਿਹਾ ਕਿ ਸ਼੍ਰੋਮਣੀ...
ਨਵੀਂ ਦਿੱਲੀ, 17 ਅਕਤੂਬਰ | ਆਸਟ੍ਰੇਲੀਆ ਵੱਲੋਂ ਭਾਰਤੀਆਂ ਲਈ ਸ਼ੁਰੂ ਕੀਤੇ ਵਰਕਿੰਗ ਹੋਲੀਡੇਅ ਮੇਕਰ ਵੀਜ਼ੇ ਨੂੰ ਚੰਗਾ ਹੁੰਗਾਰਾ ਮਿਲਿਆ ਹੈ। ਇਸ ਵੀਜ਼ਾ ਪ੍ਰੋਗਰਾਮ ਤਹਿਤ ਜਾਰੀ 1000 ਸਪੌਟਜ਼ ਲਈ ਮਹਿਜ਼ ਦੋ ਹਫ਼ਤਿਆਂ ਦੌਰਾਨ 40,000 ਭਾਰਤੀਆਂ ਨੇ ਅਰਜ਼ੀਆਂ ਦਾਖਲ ਕੀਤੀਆਂ ਹਨ। ਇਹ ਦਾਅਵਾ ਆਸਟਰੇਲੀਆ ਦੇ ਪਰਵਾਸ ਬਾਰੇ ਰਾਜ ਮੰਤਰੀ ਮੈਟ ਥਿਸਲਵੇਟ ਨੇ ਕੀਤਾ ਹੈ। ਇਸ ਨਵੇਂ ਵੀਜ਼ੇ ਤਹਿਤ 18 ਤੋਂ 30 ਸਾਲ...
ਬਠਿੰਡਾ, 17 ਅਕਤੂਬਰ | ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ 'ਚ ਜਵਾਈ ਵੱਲੋਂ ਸਹੁਰੇ ਪਰਿਵਾਰ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ 'ਚ ਕਾਫੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਪਤੀ ਨੇ ਪਤਨੀ ਨੂੰ ਛੱਡਣ ਆਏ ਸਹੁਰੇ 'ਤੇ ਕਥਿਤ ਤੌਰ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੋਲੀ...
ਫਾਜ਼ਿਲਕਾ, 17 ਅਕਤੂਬਰ | ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ ਤਾਂ ਇਸ ਨੂੰ ਬਰਾਮਦ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ ਗਿਆ। ਇਸ ਤੋਂ ਬਾਅਦ ਉਹ ਮਾਮਲੇ ਦੀ ਜਾਂਚ...
- Advertisement -

MOST POPULAR