Wednesday, November 20, 2024
Home Blog Page 29
ਲੁਧਿਆਣਾ, 5 ਨਵੰਬਰ | ਪਿਛਲੇ 15 ਦਿਨਾਂ ਤੋਂ ਸ਼ਿਵ ਸੈਨਾ ਆਗੂਆਂ ਦੇ ਘਰਾਂ 'ਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਅੱਜ ਸਵੇਰੇ 9.30 ਵਜੇ ਸੀ.ਪੀ ਦਫ਼ਤਰ ਨੇੜੇ ਹਾਲ ਵਿਚ ਪ੍ਰੈਸ ਕਾਨਫਰੰਸ ਕਰਨਗੇ। ਸੂਤਰਾਂ ਮੁਤਾਬਕ ਘਟਨਾ ਤੋਂ ਪਹਿਲਾਂ ਬਦਮਾਸ਼ਾਂ ਨੇ ਹਿੰਦੂ ਨੇਤਾਵਾਂ ਦੇ ਘਰਾਂ ਦੀ ਰੇਕੀ ਕੀਤੀ ਸੀ। ਪੈਟਰੋਲ...
ਚੰਡੀਗੜ੍ਹ, 5 ਨਵੰਬਰ | ਪੰਜਾਬ ਵਿਚ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਕੱਠ ਲਈ ਕਰੀਬ ਚਾਲੀ ਏਕੜ ਰਕਬੇ ਵਿਚ ਪੰਡਾਲ ਬਣਾਇਆ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ...
ਆਗਰਾ, 4 ਨਵੰਬਰ | ਹਵਾਈ ਸੈਨਾ ਦਾ ਮਿਗ-29 ਜਹਾਜ਼ ਸੋਮਵਾਰ ਨੂੰ ਆਗਰਾ ਵਿਚ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਨੂੰ ਉਡਾਣ ਭਰਦੇ ਸਮੇਂ ਅੱਗ ਲੱਗ ਗਈ। ਪਲਕ ਝਪਕਦਿਆਂ ਹੀ ਜਹਾਜ਼ ਅੱਗ ਦਾ ਗੋਲਾ ਬਣ ਕੇ ਮੈਦਾਨ ਵਿਚ ਡਿੱਗ ਪਿਆ। ਹਾਦਸੇ ਦੇ ਸਮੇਂ ਜਹਾਜ਼ ਵਿਚ ਦੋ ਪਾਇਲਟ ਮੌਜੂਦ ਸਨ। ਦੋਵੇਂ ਜਹਾਜ਼ ਨੂੰ ਅੱਗ ਲੱਗਣ ਤੋਂ ਕੁਝ ਸਕਿੰਟਾਂ ਪਹਿਲਾਂ ਹੀ ਉਸ ਤੋਂ ਛਾਲ...
ਗਿੱਦੜਬਾਹਾ, 4 ਅਕਤੂਬਰ | ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਇਸੇ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ (ਸੋਮਵਾਰ) ਗਿੱਦੜਬਾਹਾ ਪੁੱਜੇ। ਜਿੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵਾ...
ਜਲੰਧਰ, 4 ਨਵੰਬਰ | ਬਾਦਸ਼ਾਹ ਕਤਲ ਕਾਂਡ ਨੂੰ ਲੈ ਕੇ ਲੱਗੇ ਧਰਨੇ ਤੋਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦਾ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ ਥਾਣਾ ਤਿੰਨ ਦੇ SHO ਰਵਿੰਦਰ ਕੁਮਾਰ ਨੂੰ ਹਟਾ ਦਿਤਾ ਹੈ ਭਾਵ ਉਨ੍ਹਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਦਰਅਸਲ ਧਰਨਾ ਦੇਣ ਵਾਲੇ ਪਰਿਵਾਰਕ ਮੈਂਬਰਾਂ ਦਾ ਆਰੋਪ ਸੀ ਕਿ ਪੁਲਿਸ ਆਰੋਪੀ ਮਨੁ ਕਪੂਰ ਨੂੰ VIP ਟ੍ਰੀਟਮੈਂਟ ਦੇ...
ਫਰੀਦਕੋਟ, 4 ਨਵੰਬਰ | ਸ਼ਹਿਰ ਦੇ ਨਾਲ ਲੱਗਦੇ ਪਿੰਡ ਟਿੱਬੀ ਭਰਾਈਆਣਾ ਵਿਚ ਪ੍ਰੇਮ ਸਬੰਧਾਂ ਕਾਰਨ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਹੰਗਾਮੇ ਦੀ ਲਪੇਟ 'ਚ ਆਉਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਇਸ ਘਟਨਾ ਵਿਚ ਮ੍ਰਿਤਕ ਦਾ ਇੱਕ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ...
ਜਲੰਧਰ, 4 ਨਵੰਬਰ | ਦਿਹਾਤ ਪੁਲਿਸ ਨੇ ਕੈਨੇਡਾ ਵਿਚ ਬੈਠੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੇ ਇੱਕ ਅਹਿਮ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਇਸ ਸਾਲ ਜਨਵਰੀ 'ਚ 'ਆਪ' ਨੇਤਾ ਸੰਨੀ ਚੀਮਾ ਦਾ ਕਤਲ ਕਰਵਾਇਆ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਗਿੱਲ ਉਰਫ਼ ਜਗਦੀਪ ਥੋਲੂ ਵਾਸੀ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦੇ ਹੋਰ ਸਾਥੀ ਪਹਿਲਾਂ ਹੀ ਤਰਨਤਾਰਨ...
ਮਲੇਰਕੋਟਲਾ, 4 ਨਵੰਬਰ | ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਜ਼ਮਾਨਤ ਮਿਲ ਗਈ ਹੈ। ਉਹ ਅੱਜ ਸ਼ਾਮ ਨੂੰ ਪਟਿਆਲਾ ਜੇਲ ਤੋਂ ਰਿਹਾਅ ਹੋਣਗੇ। ਜਸਵੰਤ ਸਿੰਘ ਗੱਜਣ ਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਕੇਸ...
ਚੰਡੀਗੜ੍ਹ, 4 ਨਵੰਬਰ | ਪੰਜਾਬ, ਉੱਤਰ ਪ੍ਰਦੇਸ਼ ਅਤੇ ਕੇਰਲ ਵਿਚ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਕਿ ਤਿੰਨ ਰਾਜਾਂ ਦੀਆਂ 15 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੁਣ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਹੋਵੇਗੀ। ਨਤੀਜੇ 23 ਨਵੰਬਰ ਨੂੰ ਹੀ ਆਉਣਗੇ। ਇਨ੍ਹਾਂ ਸੂਬਿਆਂ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੀ ਮੰਗ...
ਜਲੰਧਰ/ਕਪੂਰਥਲਾ, 4 ਨਵੰਬਰ | ਫਗਵਾੜਾ ਵਿਚ ਕਸਟਮ ਵਿਭਾਗ ਦੇ ਇੱਕ ਸਹਾਇਕ ਕਮਿਸ਼ਨਰ ਰੈਂਕ ਦੇ ਅਧਿਕਾਰੀ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੇਵਾ ਰਾਮ ਪੁੱਤਰ ਪੂਰਨ ਰਾਮ ਵਾਸੀ ਸ੍ਰੀ ਗੁਰੂ ਰਵਿਦਾਸ ਨਗਰ (ਜਲੰਧਰ) ਵਜੋਂ ਹੋਈ ਹੈ। ਇਹ ਹਾਦਸਾ ਐਤਵਾਰ ਨੂੰ ਫਗਵਾੜਾ-ਜਲੰਧਰ ਨੰਗਲ ਰੇਲਵੇ ਫਾਟਕ ਨੇੜੇ ਵਾਪਰਿਆ। ਫਗਵਾੜਾ ਜੀਆਰਪੀ ਪੁਲਿਸ ਨੇ ਲਾਸ਼ ਨੂੰ ਕਬਜ਼ੇ...
- Advertisement -

MOST POPULAR