Home Blog Page 29
ਲੁਧਿਆਣਾ, 28 ਜੂਨ | ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਲੁਧਿਆਣਾ ਦੌਰੇ 'ਤੇ ਪੁੱਜੇ। ਉਨ੍ਹਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ਹਿਰ ਦੇ ਮਸ਼ਹੂਰ ਸਤਲੁਜ ਕਲੱਬ (ਮਾਲ ਰੋਡ) ਵਿੱਚ ਆਯੋਜਿਤ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਸ਼ਹਿਰ ਦੇ ਪਤਵੰਤੇ ਵਿਅਕਤੀਆਂ, ਸਮਾਜਿਕ ਨੁਮਾਇੰਦਿਆਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਜ਼ਰ ਲੋਕਾਂ ਦਾ...
ਲੁਧਿਆਣਾ, 28 ਜੂਨ | ਗਿੱਲ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਮੂਲੀਅਤ ਕਰ ਲਈ। ਉਨ੍ਹਾਂ ਨੂੰ ਪਾਰਟੀ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਹਾਲ ਹੀ ਵਿੱਚ ਮਨਪ੍ਰੀਤ ਇਆਲੀ ਵੀ ਇਸ ਜਥੇਬੰਦੀ ਨਾਲ ਜੁੜੇ ਸਨ। ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਦਰਸ਼ਨ ਸਿੰਘ ਸ਼ਿਵਾਲਿਕ...
ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ‘ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ’ ਵਿਸ਼ੇ ‘ਤੇ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ। ਇਹ ਪ੍ਰੋਗਰਾਮ ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ (ਯੂਐਨਓਡੀਸੀ) ਵੱਲੋਂ ਪੰਜਾਬ ਜੇਲ੍ਹ ਵਿਭਾਗ ਅਤੇ ਗੈਰ-ਸਰਕਾਰੀ ਸੰਸਥਾ ‘ਟਰਨ ਯੋਰ ਕਨਸਰਨ ਇੰਟੂ ਐਕਸ਼ਨ’...
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਅਗਲੇ ਪੜਾਅ 'ਤੇ ਲਿਜਾਂਦਿਆਂ 'ਸੂਰਮਾ' ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀਆਂ 'ਸੂਰਮਾ' ਛਾਪਾਂ (ਰਿੰਗ) ਅਤੇ ਟੀ-ਸ਼ਰਟਾਂ ਨਾਲ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ('ਆਪ') ਦੇ ਵਲੰਟੀਅਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਦੌਰਾਨ ਚੌਕਸ ਰਹਿਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਭਾਜਪਾ ਆਗਾਮੀ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ। ਮੁੱਖ ਮੰਤਰੀ ਨੇ 'ਆਪ' ਸਰਕਾਰ ਦੀਆਂ ਲੋਕ-ਪੱਖੀ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਜ਼ਿੰਮੇਵਾਰ ਲੋਕ ਛੇਤੀ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ। ਪਟਿਆਲਾ ਜ਼ਿਲ੍ਹੇ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਥੇ 'ਸਰਪੰਚ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਨੇ ਸਰਪੰਚਾਂ ਨੂੰ ਜਨਤਕ ਫੰਡਾਂ ਦੀ ਪਾਰਦਰਸ਼ੀ ਵਰਤੋਂ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ। ਸਮਾਣਾ ਵਿਖੇ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਖੇਡਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੀ ਧਰਤੀ ਤੋਂ ਇਨ੍ਹਾਂ ਦੋ ਵੱਡੀਆਂ ਸਮਾਜਿਕ...
ਲੁਧਿਆਣਾ | ਦੇਸ਼ ਦੇ ਸਭ ਤੋਂ ਮਹਿੰਗੇ ਨੈਸ਼ਨਲ ਹਾਈਵੇ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਿਆ ਹੈ। ਟੋਲ ਪਲਾਜ਼ਾ ਦੇ ਕੁਝ ਕਰਮਚਾਰੀਆਂ 'ਤੇ ਟਿੱਪਰ ਚਾਲਕਾਂ ਤੋਂ ਕਥਿਤ ਤੌਰ 'ਤੇ ਗੈਰ-ਕਾਨੂੰਨੀ ਵਸੂਲੀ ਕਰਕੇ ਬਿਨਾਂ ਟੋਲ ਫੀਸ ਵਾਹਨ ਲੰਘਾਉਣ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਸ਼ਿਕਾਇਤਕਰਤਾ ਵੱਲੋਂ ਥਾਣਾ ਲਾਡੋਵਾਲ ਵਿੱਚ ਲਿਖਤੀ ਸ਼ਿਕਾਇਤ ਦੇ ਕੇ ਜਾਂਚ ਦੀ...
- Advertisement -

MOST POPULAR