Home Blog Page 300
ਬਰਨਾਲਾ, 16 ਨਵੰਬਰ | ਵਿਧਾਨ ਸਭਾ ਉਪ ਚੋਣ ਨੂੰ ਲੈ ਕੇ ਸਿਆਸੀ ਤਾਪਮਾਨ ਸਿਖਰਾਂ 'ਤੇ ਹੈ। ਹੁਣ 20 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਿਰਫ਼ ਚਾਰ ਦਿਨ ਬਾਕੀ ਰਹਿ ਗਏ ਹਨ। ਜਿਸ ਕਾਰਨ ਸਾਰੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਚੋਣ ਪ੍ਰਚਾਰ ਵਿਚ ਲਗਾ ਦਿੱਤੀ ਹੈ, ਜਿਸ ਕਾਰਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਬਰਨਾਲਾ...
ਚੰਡੀਗੜ੍ਹ, 16 ਨਵੰਬਰ | ਪੰਜਾਬ ਨੂੰ ਇੱਕ ਹੋਰ ਝਟਕਾ ਲੱਗਾ ਹੈ ਅਤੇ ਚੌਲਾਂ ਸਬੰਧੀ ਇਸ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹੁਣ ਨਾਗਾਲੈਂਡ ਨੇ ਵੀ ਪੰਜਾਬ ਤੋਂ ਭੇਜੀ ਚੌਲਾਂ ਦੀ ਖੇਪ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਰੁਣਾਚਲ ਪ੍ਰਦੇਸ਼ ਅਤੇ ਕਰਨਾਟਕ 'ਚ ਪੰਜਾਬ ਦੇ ਚੌਲਾਂ ਦੇ ਨਮੂਨੇ ਫੇਲ ਹੋ ਚੁੱਕੇ ਹਨ। ਇਸ ਮਹੀਨੇ ਦੇ ਸ਼ੁਰੂ ਵਿਚ...
ਬਠਿੰਡਾ, 16 ਨਵੰਬਰ | ਇਥੇ ਸੰਘਣੀ ਧੁੰਦ ਕਾਰਨ ਸੰਗਤ ਮੰਡੀ ਅਧੀਨ ਬਠਿੰਡਾ ਡੱਬਵਾਲੀ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਕੁਟੀ ਕਿਸ਼ਨਪੁਰਾ ਕੋਲ ਵੱਡਾ ਹਾਦਸਾ ਵਾਪਰਿਆ ਹੈ, ਜਿਥੇ ਇਕ  ਪੀ.ਆਰ.ਟੀ.ਸੀ. ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਬੱਸ ਸਵੇਰੇ ਇਕ ਖੜ੍ਹੇ ਘੋੜੇ ਟਰਾਲੇ ਨਾਲ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਡੱਬਵਾਲੀ ਤੋਂ ਚੰਡੀਗੜ੍ਹ ਨੂੰ ਜਾ...
ਚੰਡੀਗੜ੍ਹ, 16 ਨਵੰਬਰ | ਖਾਲਿਸਤਾਨ ਪੱਖੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਮੋਹਾਲੀ ਦੇ ਏਅਰਪੋਰਟ ਰੋਡ ਕੁੰਭੜਾ 'ਤੇ ਖਾਲਿਸਤਾਨੀ ਨਾਅਰੇ ਲਿਖਵਾਏ ਹਨ। ਇਨ੍ਹਾਂ ਨਾਅਰਿਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਨੂੰ "ਹਿੰਦੂ ਅੱਤਵਾਦੀ" ਕਿਹਾ। ਪੰਨੂ ਨੇ ਆਪਣਾ ਵੀਡੀਓ ਜਾਰੀ ਕਰ ਕੇ ਸਿੱਖ ਨੌਜਵਾਨਾਂ ਨੂੰ...
ਚੰਡੀਗੜ੍ਹ, 16 ਨਵੰਬਰ | ਹੁਣ ਪੰਜਾਬ ਸਿੱਖਿਆ ਵਿਭਾਗ ਨੇ ਵੀ ਕਾਨਵੈਂਟ ਸਕੂਲਾਂ ਦੀ ਤਰਜ਼ 'ਤੇ 2025-26 ਦੇ ਨਵੇਂ ਦਾਖਲਾ ਸੈਸ਼ਨ ਤੋਂ ਪਹਿਲਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ। ਵਿਭਾਗ ਨਵੇਂ ਦਾਖਲੇ ਲਈ ਘਰ-ਘਰ ਸਰਵੇਖਣ ਕਰੇਗਾ, ਜਿਸ ਦੀ ਸ਼ੁਰੂਆਤ 18 ਨਵੰਬਰ ਨੂੰ ਹੋਵੇਗੀ। ਇਹ ਸਰਵੇਖਣ 10 ਦਸੰਬਰ ਤੱਕ ਜਾਰੀ ਰਹੇਗਾ। ਸਰਵੇਖਣ ਕਰਨ ਵਾਲੇ ਅਫਸਰ ਸਕੂਲ ਵਿਚ ਦਾਖਲਾ ਨਾ ਲੈਣਾ ਵਾਲਿਆਂ ਬੱਚਿਆਂ...
ਅੰਮ੍ਰਿਤਸਰ/ਫਾਜ਼ਿਲਕਾ, 16 ਨਵੰਬਰ | ਫਾਜ਼ਿਲਕਾ ਠੰਡ ਤੇ ਧੁੰਦ ਦੇ ਮੱਦੇਨਜ਼ਰ ਭਾਰਤ-ਪਾਕਿਸਤਾਨ ਸਰਹੱਦਾਂ ਵਿਚਾਲੇ ਹੋਣ ਵਾਲੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸ਼ਾਮ 4:30 ਤੋਂ ਸ਼ਾਮ 5 ਵਜੇ ਤੱਕ ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ, ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਬਾਰਡਰ ਅਤੇ ਫ਼ਾਜ਼ਿਲਕਾ ਦੀ ਸਾਦਕੀ ਚੌਂਕੀ 'ਤੇ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ ਹੋਵੇਗੀ। ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਅੰਮ੍ਰਿਤਸਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ...
ਚੰਡੀਗੜ੍ਹ, 16 ਸਤੰਬਰ | ਹੁਣ ਜੇਈਈ ਮੇਨ 2025 ਦੀ ਆਨਲਾਈਨ ਅਰਜ਼ੀ ਲਈ ਸਿਰਫ਼ ਸੱਤ ਦਿਨ ਬਾਕੀ ਹਨ। ਪ੍ਰੀਖਿਆਵਾਂ 22 ਜਨਵਰੀ ਤੋਂ ਸ਼ੁਰੂ ਹੋਣਗੀਆਂ। ਜੇਈਈ ਮੇਨ 2025 ਅਰਜ਼ੀ ਫਾਰਮ ਭਰਨ ਵਿਚ ਬਹੁਤ ਸਾਰੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਲਈ ਕੁਝ ਬਦਲਾਅ ਕੀਤੇ ਗਏ ਹਨ। ਕੁਝ ਵਿਦਿਆਰਥੀਆਂ ਨੇ NTA ਨੂੰ ਦੱਸਿਆ ਕਿ ਉਨ੍ਹਾਂ ਦੇ ਨਾਮ ਉਹੀ ਨਹੀਂ ਹਨ ਜੋ ਉਨ੍ਹਾਂ...
ਜਲੰਧਰ, 16 ਨਵੰਬਰ | ਰੇਲਗੱਡੀ ਦੁਆਰਾ ਯਾਤਰਾ ਕਰਨ ਵਾਲੇ ਯਾਤਰੀਆਂ ਦੀਆਂ ਆਉਣ ਵਾਲੇ ਦਿਨਾਂ ਵਿਚ ਮੁਸ਼ਕਲਾਂ ਵਧਣ ਜਾ ਰਹੀਆਂ ਹਨ। ਟਰੇਨ ਰੱਦ ਹੋਣ 'ਤੇ ਬੁਕਿੰਗ ਦੇ ਬਾਵਜੂਦ ਬੱਸ ਜਾਂ ਹੋਰ ਸਾਧਾਨਾਂ ਰਾਹੀਂ ਮੰਜ਼ਿਲ 'ਤੇ ਪਹੁੰਚਣਾ ਪੈਂਦਾ ਹੈ। ਰਿਫੰਡ ਲੈਣ ਵਿਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤਰ੍ਹਾਂ ਹੀ ਮੁਸਾਫਰਾਂ ਨੂੰ ਇੱਕ ਵਾਰ ਫਿਰ ਮੁਸ਼ਕਲਾਂ ਦਾ ਸਾਹਮਣਾ ਕਰਨਾ...
 ਲੁਧਿਆਣਾ, 16 ਨਵੰਬਰ | ਮੁੱਲਾਂਪੁਰ ਕਸਬੇ ਦੇ ਪ੍ਰੇਮ ਨਗਰ ਇਲਾਕੇ ਵਿਚ ਬੀਤੀ ਰਾਤ ਕਰਿਆਨੇ ਦੀ ਦੁਕਾਨ ਚਲਾਉਣ ਵਾਲੀ ਇੱਕ ਔਰਤ ਅਤੇ ਉਸ ਦੇ ਪਤੀ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ। ਗੋਲੀ ਮਾਰਨ ਵਾਲਾ ਮੁਲਜ਼ਮ ਪਿੰਡ ਹਿੱਸੋਵਾਲ ਦਾ ਸੁਰਿੰਦਰ ਛਿੰਦਾ ਹੈ, ਜੋ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਗੋਲੀਬਾਰੀ ਮਾਮਲੇ 'ਚ ਜ਼ਖਮੀ ਔਰਤ ਨੇ...
ਚੰਡੀਗੜ੍ਹ, 16 ਨਵੰਬਰ | ਪਹਾੜਾਂ 'ਤੇ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ਵਿਚ ਗਿਰਾਵਟ ਦੇ ਨਾਲ, ਦਿਨ ਦਾ ਤਾਪਮਾਨ ਆਮ ਨਾਲੋਂ ਠੰਡਾ ਰਹਿੰਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਇਹ ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ 'ਚ 17 ਨਵੰਬਰ ਤੱਕ ਧੂੰਦ ਦਾ...
- Advertisement -

MOST POPULAR