ਪੰਜਾਬ
ਖੰਨਾ ਦੇ SSP ਅਸ਼ਵਨੀ ਗੋਟਿਆਲ ਨੇ ਵਧਾਇਆ ਪੰਜਾਬ ਦਾ ਮਾਣ, ‘ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ’ ਲਈ ਹੋਈ ਚੋਣ
Admin - 0
ਲੁਧਿਆਣਾ/ਖੰਨਾ, 2 ਨਵੰਬਰ | ਕੇਂਦਰੀ ਗ੍ਰਹਿ ਮੰਤਰਾਲੇ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰੀ ਸੰਸਥਾਵਾਂ ਦੇ 463 ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਕਰਮਚਾਰੀਆਂ ਨੂੰ ਉੱਚ ਪੇਸ਼ੇਵਰ ਮਿਆਰਾਂ ਨੂੰ ਉਤਸ਼ਾਹਿਤ ਕਰਨ ਲਈ 2024 ਲਈ 'ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ' ਨਾਲ ਸਨਮਾਨਿਤ ਕੀਤਾ ਜਾਵੇਗਾ।
ਪੰਜਾਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ...
ਚੰਡੀਗੜ੍ਹ, 2 ਨਵੰਬਰ | ਪੰਜਾਬ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਫੈਸਲਾ ਸੂਬੇ ਵਿਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਗਿਆ ਹੈ। ਸੋਮਵਾਰ ਤੋਂ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਲਾਗੂ ਹੋਣਗੇ।
ਇਸ ਸਬੰਧੀ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਗੁਰਦੁਆਰੇ ਨੇੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਕਿਸਾਨ ਆਗੂਆਂ ‘ਤੇ ਕੇਸ ਦਰਜ
Admin - 0
ਲੁਧਿਆਣਾ, 2 ਨਵੰਬਰ | ਬੀਤੀ ਰਾਤ ਇੱਕ ਕਿਸਾਨ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਰਨ ਵਾਲੇ ਕਿਸਾਨ ਆਗੂ ਦਾ ਨਾਂ ਅਮਨਦੀਪ ਸਿੰਘ ਉਰਫ਼ ਅਮਨਾ ਪੰਡੋਰੀ ਹੈ। ਥਾਣਾ ਰਾਏਕੋਟ ਦੀ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਦੋਆਬਾ ਦੇ ਜ਼ਿਲਾ ਪ੍ਰਧਾਨ ਜੱਸੀ ਢੱਟ ਅਤੇ ਜਥੇਬੰਦੀ ਦੇ ਆਗੂ ਦਲਵੀਰ ਸਿੰਘ ਛੀਨਾ ਉਰਫ਼ ਡੀਸੀ ਨੂਰਪੁਰਾ ਸਮੇਤ ਇੱਕ ਦਰਜਨ ਤੋਂ...
ਚੰਡੀਗੜ੍ਹ, 2 ਨਵੰਬਰ | ਪੰਜਾਬ 'ਚ ਅਗਲੇ ਸਾਲ 28 ਸਰਕਾਰੀ ਛੁੱਟੀਆਂ ਹਨ। ਪੰਜਾਬ ਸਰਕਾਰ ਨੇ ਸਾਲ 2025 ਦੀਆਂ ਸਰਕਾਰੀ ਛੁੱਟੀਆਂ ਦੀ ਲਿਸਟ ਜਾਰੀ ਕਰ ਦਿੱਤੀ ਹੈ, ਜਿਸ ਸਾਲ ਦੀਆਂ 28 ਸਰਕਾਰੀ ਛੁੱਟੀਆਂ ਦਾ ਪੂਰਾ ਵੇਰਵਾ ਤਰੀਕਾ ਸਣੇ ਦਿੱਤਾ ਗਿਆ ਹੈ ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)
ਚੰਡੀਗੜ੍ਹ, 2 ਨਵੰਬਰ | ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ 15, 16 ਅਤੇ 17 ਨਵੰਬਰ ਨੂੰ ਛੁੱਟੀ ਰਹੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿਚ ਦਿੱਤੀ ਗਈ ਹੈ। ਸਰਕਾਰੀ ਪ੍ਰਾਈਵੇਟ ਸਕੂਲ ਤੇ ਕਾਲਜ, ਸਰਕਾਰੀ ਦਫ਼ਤਰ ਤੇ ਅਦਾਰੇ ਤਿੰਨੇ ਦਿਨ ਬੰਦ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀਆਂ ਦੀ ਸੂਚੀ ਵਿਚ ਸ੍ਰੀ...
ਕ੍ਰਾਇਮ ਅਤੇ ਨਸ਼ਾ
ਵੱਡੀ ਖਬਰ ! ਕੈਨੇਡਾ ਨੇ ਪਹਿਲੀ ਵਾਰ ਭਾਰਤ ਨੂੰ ਖਤਰਾ ਪੈਦਾ ਕਰਨ ਵਾਲੇ ਦੇਸ਼ਾਂ ਦੀ ਸੂਚੀ ‘ਚ ਕੀਤਾ ਸ਼ਾਮਲ
Admin - 0
ਨੈਸ਼ਨਲ ਡੈਸਕ, 2 ਅਕਤੂਬਰ | ਕੈਨੇਡਾ ਦੀ ਖੁਫੀਆ ਏਜੰਸੀ ਕਮਿਊਨੀਕੇਸ਼ਨ ਸਕਿਓਰਿਟੀ ਇਸਟੈਬਲਿਸ਼ਮੈਂਟ (ਸੀ.ਐੱਸ.ਈ.) ਨੇ ਭਾਰਤ ਨੂੰ ਖਤਰਾ ਪੈਦਾ ਕਰਨ ਵਾਲੇ ਦੇਸ਼ਾਂ ਦੀ ਸੂਚੀ 'ਚ ਸ਼ਾਮਲ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਪਹਿਲੀ ਵਾਰ ਹੈ ਜਦੋਂ ਕੈਨੇਡਾ ਸਰਕਾਰ ਦੀ ਇਸ ਸੂਚੀ ਵਿਚ ਭਾਰਤ ਦਾ ਨਾਂ ਸਾਹਮਣੇ ਆਇਆ ਹੈ।
ਦਰਅਸਲ, ਸੀਐਸਈ ਦੇ ਸਾਈਬਰ ਵਿਭਾਗ ਨੇ 31 ਅਕਤੂਬਰ ਨੂੰ ਰਿਪੋਰਟ ਜਾਰੀ ਕੀਤੀ ਸੀ।...
ਮੋਗਾ, 2 ਨਵੰਬਰ | ਮੋਗਾ 'ਚ ਦੇਰ ਰਾਤ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ। ਉਕਤ ਨੌਜਵਾਨ ਸੜਕ ਪਾਰ ਕਰ ਰਿਹਾ ਸੀ ਕਿ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਪ੍ਰਵਾਸੀ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਘਰ 'ਚ ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲ ਗਈਆਂ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਸ਼ਿਵ ਸੈਨਾ ਦੇ ਕੌਮੀ ਪ੍ਰਧਾਨ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਬਾਈਕ ਸਵਾਰ ਬਦਮਾਸ਼ਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ
Admin - 0
ਲੁਧਿਆਣਾ, 2 ਨਵੰਬਰ | ਬੀਤੀ ਰਾਤ ਸ਼ਿਵ ਸੈਨਾ ਹਿੰਦ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਣਾ ਦੇ ਘਰ ਦੇ ਬਾਹਰ ਬਾਈਕ ਸਵਾਰ ਕੁਝ ਅਣਪਛਾਤੇ ਨੌਜਵਾਨਾਂ ਨੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਧਮਾਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ 'ਚ ਬਾਈਕ ਸਵਾਰ ਸਾਫ ਦਿਖਾਈ ਦੇ ਰਹੇ ਹਨ।
ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫਿਲਹਾਲ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਬ੍ਰੇਕਿੰਗ : ਅਦਾਲਤ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਕਿੰਗਪਿਨ ਰਾਜਾ ਕੰਦੋਲਾ ਨੂੰ ਕੀਤਾ ਬਰੀ
Admin - 0
ਪੰਜਾਬ ਡੈਸਕ, 2 ਨਵੰਬਰ | ਅਦਾਲਤ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਸਰਗਨਾ ਅਤੇ ਨਸ਼ਾ ਤਸਕਰੀ ਦੇ ਕਿੰਗਪਿਨ ਰਾਜਾ ਕੰਦੋਲਾ ਨੂੰ ਬਰੀ ਕਰ ਦਿੱਤਾ ਹੈ। ਪੁਲਿਸ ਅਦਾਲਤ ਵਿਚ ਸਬੰਧਤ ਕੇਸ ਵਿਚ ਦੋਸ਼ਾਂ ਦੇ ਆਧਾਰ ’ਤੇ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਅਦਾਲਤ ਨੇ ਕੰਦੋਲਾ ਨੂੰ ਬਰੀ ਕਰ ਦਿੱਤਾ। ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਕੰਦੋਲਾ ਨੂੰ 7 ਸਾਲਾਂ ਬਾਅਦ...
ਕ੍ਰਾਇਮ ਅਤੇ ਨਸ਼ਾ
ਵੱਡੀ ਖਬਰ ! ਅਮਰੀਕਾ ਨੇ ਭਾਰਤ ਨੂੰ ਭੇਜੀ ਅਨਮੋਲ ਬਿਸ਼ਨੋਈ ਦੀ ਜਾਣਕਾਰੀ, ਦਾਅਵਾ- ਅਮਰੀਕਾ ‘ਚ ਹੀ ਮੌਜੂਦ ਗੈਂਗਸਟਰ
Admin - 0
ਚੰਡੀਗੜ੍ਹ, 2 ਨਵੰਬਰ | ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਜੇਲ ਵਿਚ ਬੰਦ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਲਈ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਮਰੀਕਾ ਨੇ ਭਾਰਤ ਨਾਲ ਸਾਂਝੀ ਕੀਤੀ ਜਾਣਕਾਰੀ ਵਿਚ ਕਿਹਾ ਹੈ ਕਿ ਅਨਮੋਲ ਬਿਸ਼ਨੋਈ ਅਮਰੀਕਾ ਵਿਚ ਹੈ। ਉਨ੍ਹਾਂ ਨੇ ਇਸ ਸਬੰਧੀ ਭਾਰਤ ਨੂੰ ਸੁਚੇਤ ਕੀਤਾ ਹੈ।...