Home Blog Page 338
ਨਵੀਂ ਦਿੱਲੀ, 18 ਅਕਤੂਬਰ | ਆਮ ਆਦਮੀ ਪਾਰਟੀ (ਆਪ) ਦੇ ਨੇਤਾ ਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਸ਼ੁੱਕਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦਿੰਦੇ ਹੋਏ ਰਾਉਸ ਐਵੇਨਿਊ ਕੋਰਟ ਨੇ ਕਿਹਾ- ਮੁਕੱਦਮੇ ਦੇ ਜਲਦੀ ਖਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਸਤੇਂਦਰ ਜੈਨ ਨੂੰ ਮਈ 2022 ਵਿਚ ਇਸ ਮਾਮਲੇ ਵਿਚ ਗ੍ਰਿਫ਼ਤਾਰ...
ਲੁਧਿਆਣਾ, 18 ਅਕਤੂਬਰ | ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਕੰਗਨਾ ਰਣੌਤ ਦੇ ਹੱਕ ਵਿੱਚ ਵੱਡਾ ਬਿਆਨ ਦਿੱਤਾ ਹੈ। ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਰਵਨੀਤ ਬਿੱਟੂ ਫਿਲਮ ਐਮਰਜੈਂਸੀ ਨੂੰ ਲੈ ਕੇ ਕੰਗਨਾ ਦੇ ਹੱਕ 'ਚ ਨਿੱਤਰ ਆਏ ਹਨ। ਇਸ ਦੌਰਾਨ ਰਵਨੀਤ ਬਿੱਟੂ ਨੇ ਕਿਹਾ ਕਿ ਇਸ ਫਿਲਮ ਦੀ ਰਿਲੀਜ਼ 'ਤੇ ਇਤਰਾਜ਼ ਕਿਉਂ ਕੀਤਾ ਜਾ ਰਿਹਾ ਹੈ?...
ਜਲੰਧਰ, 18 ਅਕਤੂਬਰ | ਦੇਸ਼ ਦੀ ਸਭ ਤੋਂ ਵੱਡੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਸ਼੍ਰੋਮਣੀ ਕਮੇਟੀ ਚੋਣਾਂ ਅਤੇ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫੇਰਬਦਲ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅਹਿਮ ਮੀਟਿੰਗ ਕੀਤੀ। ਬਾਗੀ ਧੜੇ ਨੇ ਅੱਜ ਸ਼੍ਰੋਮਣੀ ਕਮੇਟੀ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਾਗੀ ਧੜੇ ਨੇ ਬੀਬੀ ਜਗੀਰ ਕੌਰ ਨੂੰ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀਬਾੜੀ ਨਾਲ ਸਬੰਧਤ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਸਰਗਰਮੀ ਨਾਲ ਨਵੇਂ ਮੌਕਿਆਂ ਦੀ ਖੋਜ ਕਰ ਰਹੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਸਰਕਾਰ ਨੇ ਰੇਸ਼ਮ ਉਤਪਾਦਾਂ ਲਈ ਆਪਣਾ ਬ੍ਰਾਂਡ ਸ਼ੁਰੂ ਕਰਨ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਕਿਸਾਨਾਂ ਦੀ ਕਮਾਈ...
ਅੰਮ੍ਰਿਤਸਰ, 18 ਅਕਤੂਬਰ | ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੈਨੂੰ ਅਹੁਦੇ ਦਾ ਕੋਈ ਲਾਲਚ ਨਹੀਂ ਹੈ। ਅਸੀਂ ਸਾਰਾ ਮਾਮਲਾ ਅਕਾਲ ਪੁਰਖ ਅੱਗੇ ਰੱਖਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਮੈਨੂੰ...
ਜਲੰਧਰ, 18 ਅਕਤੂਬਰ | ਕੁੱਲ੍ਹੜ ਪੀਜ਼ਾ ਜੋੜੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਸਿੱਖ ਜਥੇਬੰਦੀਆਂ ਦੀ ਮੀਟਿੰਗ ਸਮਾਪਤ ਹੋ ਗਈ ਹੈ। ਏ.ਡੀ.ਸੀ.ਪੀ ਸੁਖਵਿੰਦਰ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਵਿਚਾਰ ਸੁਣ ਲਏ ਗਏ ਹਨ ਅਤੇ ਹੁਣ ਦੂਜੀ ਧਿਰ ਯਾਨੀ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਨੂੰ ਬੁਲਾਇਆ ਜਾਵੇਗਾ, ਜਿਸ ਤੋਂ ਬਾਅਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਸਿੱਖ ਜਥੇਬੰਦੀਆਂ...
ਫਾਜ਼ਿਲਕਾ, 18 ਅਕਤੂਬਰ | ਜਲਾਲਾਬਾਦ ਦੇ ਤਿੰਨ ਪਿੰਡਾਂ ਦੇ ਗੁਰਦੁਆਰਾ ਸਾਹਿਬ 'ਚੋਂ ਗੋਲਕਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਦੱਸਿਆ ਜਾ ਰਿਹਾ ਹੈ ਕਿ ਪਿੰਡ ਘੁਬਾਇਆ, ਚੱਕ ਮੋਚਨਵਾਲਾ ਤੇ ਪਿੰਡ ਜਵਾਲਾਵਾਲਾ ਦੇ ਗੁਰਦੁਆਰਾ ਸਾਹਿਬਾਨ 'ਚ ਚੋਰ ਦਾਖਲ ਹੋਏ ਹਨ, ਜੋ ਗੁਰਦੁਆਰਿਆਂ 'ਚ ਰੱਖੀ ਗੋਲਕ ਚੋਰੀ ਕਰ ਕੇ ਲੈ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਿੰਡ ਹੀਰਾਵਾਲੀ...
ਪਠਾਨਕੋਟ, 18 ਅਕਤੂਬਰ | ਅਕਸਰ ਹੀ ਨੌਜਵਾਨ ਆਪਣੇ ਘਰ ਦੇ ਹਾਲਾਤਾਂ ਨੂੰ ਠੀਕ ਕਰਨ ਲਈ ਵਿਦੇਸ਼ਾਂ ਦਾ ਰੁਖ ਕਰਦੇ ਹਨ ਅਤੇ ਪੰਜਾਬ 'ਚ ਵਿਦੇਸ਼ ਜਾਣ ਦਾ ਚਲਣ ਸਭ ਤੋਂ ਵੱਧ ਵੇਖਿਆ ਜਾ ਰਿਹਾ ਹੈ ਪਰ ਪਰਿਵਾਰ ਨੂੰ ਝਟਕਾ ਉਸ ਵੇਲੇ ਲੱਗਦਾ ਹੈ ਜਦੋਂ ਉਥੇ ਜਾ ਕੇ ਨੌਜਵਾਨ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹਾ ਹੀ ਕੁਝ ਜ਼ਿਲ੍ਹਾ ਪਠਾਨਕੋਟ...
ਲੁਧਿਆਣਾ, 18 ਅਕਤੂਬਰ | ਗੈਸ ਮਾਫੀਆ ਦਾ ਗੜ੍ਹ ਬਣ ਚੁੱਕੇ ਗਿਆਸਪੁਰਾ ਇਲਾਕੇ 'ਚ ਘਰੇਲੂ ਗੈਸ ਨੂੰ ਭਰਨ ਦੌਰਾਨ ਹੋਏ ਧਮਾਕੇ ਕਾਰਨ ਲੱਗੀ ਅੱਗ 'ਚ ਇਕ ਮਾਸੂਮ ਬੱਚੀ ਸਮੇਤ ਕੁੱਲ 7 ਲੋਕ ਬੁਰੀ ਤਰ੍ਹਾਂ ਝੁਲਸ ਗਏ ਸਨ। ਘਟਨਾ ਤੋਂ ਬਾਅਦ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਰਾਏ ਦੇ ਵਿਹੜੇ ਦੇ ਮਾਲਕ ਖਿਲਾਫ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ...
ਹੁਸ਼ਿਆਰਪੁਰ, 18 ਅਕਤੂਬਰ | ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਸਥਿਤ ਪਿੰਡ ਰਿਹਾਣਾ ਕਲਾਂ 'ਚ ਵੀਰਵਾਰ ਰਾਤ ਪਿਓ-ਪੁੱਤ ਨੇ ਆਪਣੇ ਭਰਾ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਰੰਜਿਸ਼ ਦੇ ਚੱਲਦਿਆਂ ਰਿਸ਼ਤੇ 'ਚ ਭਰਾ ਲੱਗਦੇ ਵਿਅਕਤੀ ਨੂੰ ਉਸ ਦੇ ਭਰਾ ਅਤੇ ਭਤੀਜੇ ਨੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਹਰਭਜਨ ਸਿੰਘ ਉਰਫ ਬੱਗਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਵੀਰਵਾਰ ਰਾਤ...
- Advertisement -

MOST POPULAR