Home Blog Page 344
ਫ਼ਿਰੋਜ਼ਪੁਰ, 4 ਅਕਤੂਬਰ | ਜ਼ਿਲੇ ਦੇ ਜ਼ੀਰਾ ਕਸਬੇ ਵਿਚ ਆਪਣੇ ਪੁੱਤਰ ਨੂੰ ਨਸ਼ੇ ਤੋਂ ਰੋਕਣਾ ਪਿਤਾ ਨੂੰ ਮਹਿੰਗਾ ਸਾਬਤ ਹੋਇਆ। ਪੁੱਤ ਨੇ ਪਿਤਾ 'ਤੇ ਤਲਵਾਰ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਰਛਪਾਲ ਸਿੰਘ (48) ਵਾਸੀ ਮੁਹੱਲਾ ਮੱਲਸੀਆ ਜ਼ੀਰਾ ਆਪਣੇ ਲੜਕੇ ਪ੍ਰਭਜੀਤ ਸਿੰਘ...
ਜਲੰਧਰ, 4 ਅਕਤੂਬਰ | ਗੁਰਾਇਆ ਕਸਬੇ ਵਿਚ ਇੱਕ 26 ਸਾਲਾ ਨੌਜਵਾਨ ਨੂੰ ਸੱਪ ਨੇ ਡੰਗ ਲਿਆ, ਜਿਸ ਨਾਲ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਘਟਨਾ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪਿੰਡ ਦੋਸਾਂਝ ਕਲਾਂ ਦੀ ਹੈ। ਮ੍ਰਿਤਕ ਦੀ ਪਛਾਣ 26 ਸਾਲਾ ਸੁਖਦੇਵ ਸਿੰਘ ਵਾਸੀ ਪਿੰਡ ਦੋਸਾਂਝ ਕਲਾਂ, ਗੁਰਾਇਆ ਵਜੋਂ ਹੋਈ ਹੈ। ਬੀਤੀ ਰਾਤ ਉਸ ਨੂੰ ਸੱਪ ਨੇ ਡੰਗ...
ਲੁਧਿਆਣਾ, 4 ਅਕਤੂਬਰ | ਇਥੇ ਆਏ ਦਿਨ ਲੁੱਟ ਦੀਆਂ ਵਾਰਦਾਤਾਂ ਦੇਖਣ ਨੂੰ ਮਿਲਦੀਆਂ ਹਨ ਅਤੇ ਲੋਕ ਆਪਣੇ ਆਪ ਨੂੰ ਅਣ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਤਾਜ਼ਾ ਮਾਮਲਾ ਬੱਸ ਸਟੈਂਡ ਨੇੜੇ ਦੇਖਣ ਨੂੰ ਮਿਲਿਆ, ਜਿਥੇ ਇੱਕ ਪ੍ਰਵਾਸੀ ਨੌਜਵਾਨ ਆਪਣੇ ਭਰਾਵਾਂ ਨਾਲ ਲੁਧਿਆਣਾ ਵਿਚ ਆਉਂਦਾ ਹੈ ਅਤੇ ਮੰਗਣ ਵਾਲੀਆਂ ਕੁੜੀਆਂ ਵੱਲੋਂ ਉਸ ਨੌਜਵਾਨ ਕੋਲੋਂ ਪੈਸੇ ਖੋਹ ਲਏ ਜਾਂਦੇ ਹਨ, ਜਿਸ ਦੇ...
ਚੰਡੀਗੜ੍ਹ, 4 ਅਕਤੂਬਰ | ਕੈਨੇਡਾ ਵਿਚ ਵਧ ਰਹੀ ਬੇਰੁਜ਼ਗਾਰੀ ਤੇ ਰਿਹਾਇਸ਼ੀ ਸੰਕਟ ਦਰਮਿਆਨ ਇੱਕ ਵੀਡੀਓ ਨੇ ਬਹਿਸ ਛੇੜ ਦਿੱਤੀ ਹੈ। ਬਰੈਂਪਟਨ ਵਿਚ ਵੇਟਰ ਦੀਆਂ ਨੌਕਰੀਆਂ ਲਈ ਹਜ਼ਾਰਾਂ ਵਿਦਿਆਰਥੀਆਂ ਦੇ ਇੰਟਰਵਿਊ ਲਈ ਹਾਜ਼ਰ ਹੋਣ ਤੋਂ ਬਾਅਦ ਕੈਨੇਡਾ ਦੇ ਮੌਜੂਦਾ ਹਾਲਾਤਾਂ 'ਤੇ ਸਵਾਲ ਉਠਾਏ ਜਾ ਰਹੇ ਹਨ। ਵੀਡੀਓ ਵਿਚ 3,000 ਤੋਂ ਵੱਧ ਵਿਦਿਆਰਥੀ ਦਿਖਾਈ ਦਿੰਦੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਭਾਰਤੀ ਹਨ,...
ਪੰਜਾਬ ਡੈਸਕ, 4 ਅਕਤੂਬਰ | ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖਬਰੀ ਹੈ। ਦਰਅਸਲ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਪਿਲਖਣੀ ਆਉਣਗੇ, ਜੋ ਇਥੇ ਕੇਵਟ ਸੰਗਤ ਨੂੰ ਦਰਸ਼ਨ ਦੇਣਗੇ। ਜਾਣਕਾਰੀ ਅਨੁਸਾਰ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਨਸੂਰੀ ਤੋਂ ਹੈਲੀਕਾਪਟਰ ਰਾਹੀਂ ਸਤਿਸੰਗ ਘਰ ਪੁੱਜਣਗੇ। ਪਤਾ ਲੱਗਾ ਹੈ ਕਿ ਇਸ ਨੂੰ ਉਨ੍ਹਾਂ ਦਾ ਅਚਨਚੇਤ ਦੌਰਾ...
ਪਟਿਆਲਾ, 4 ਅਕਤੂਬਰ | ਕੇਂਦਰੀ ਜੇਲ ਵਿਚ ਇੱਕ ਕੈਦੀ ਨੇ ਦਰੱਖਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਕੈਦੀ ਨਸ਼ਾ ਤਸਕਰੀ ਦੇ ਮਾਮਲੇ ਵਿਚ ਜੇਲ ਵਿਚ ਸੀ, ਉਸ ਨੇ ਬੀਤੇ ਦਿਨ ਖੁਦਕੁਸ਼ੀ ਕਰ ਲਈ। ਘਟਨਾ ਤੋਂ ਬਾਅਦ ਕੈਦੀ ਦੀ ਲਾਸ਼ ਨੂੰ ਰਜਿੰਦਰਾ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ। ਜਿੱਥੇ ਸ਼ੁੱਕਰਵਾਰ ਨੂੰ ਉਸ ਦਾ ਪੋਸਟਮਾਰਟਮ ਹੋਵੇਗਾ। ਮ੍ਰਿਤਕ ਦੀ ਪਛਾਣ...
 ਮੋਹਾਲੀ, 4 ਅਕਤੂਬਰ | ਡੇਰਾਬੱਸੀ 'ਚ ਦਿਨ ਦਿਹਾੜੇ ਬਾਈਕ ਸਵਾਰ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਵਿਅਕਤੀ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕਰਮਬੀਰ ਸਿੰਘ (45) ਵਜੋਂ ਹੋਈ ਹੈ। ਉਹ ਪਿੰਡ ਰਾਮਪੁਰ ਬਹਿਲ ਡੇਰਾਬੱਸੀ ਦਾ ਵਸਨੀਕ ਸੀ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ। ਪੁਲਿਸ ਵੱਲੋਂ ਪੂਰੇ...
ਉੱਤਰ ਪ੍ਰਦੇਸ਼, 4 ਅਕਤੂਬਰ | ਆਪਣੀ ਨਾਬਾਲਗ ਧੀ ਦੀ ਹੱਤਿਆ ਦੇ ਦੋਸ਼ 'ਚ ਔਰਤ ਗ੍ਰਿਫਤਾਰ ਗੋਂਡਾ, 3 ਅਕਤੂਬਰ (ਭਾਸ਼ਾ) ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲੇ ਵਿਚ ਪੁਲਿਸ ਨੇ 8 ਮਹੀਨੇ ਦੀ ਬੱਚੀ ਦੇ ਕਤਲ ਦੀ ਘਟਨਾ ਦਾ ਖੁਲਾਸਾ ਕਰਦੇ ਹੋਏ ਵੀਰਵਾਰ ਨੂੰ ਉਸ ਦੀ ਮਾਂ ਨੂੰ ਗ੍ਰਿਫਤਾਰ ਕਰ ਲਿਆ। ਐਸਪੀ ਵਿਨੀਤ ਜੈਸਵਾਲ ਨੇ ਇੱਥੇ ਦੱਸਿਆ ਕਿ ਜ਼ਿਲ੍ਹੇ ਦੇ ਪਾਰਸਪੁਰ ਥਾਣਾ...
ਨਵੀਂ ਦਿੱਲੀ, 4 ਅਕਤੂਬਰ | ਭਾਰਤ ਸਰਕਾਰ ਵੱਲੋਂ ਆਮ ਲੋਕਾਂ ਲਈ ਕਈ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ, ਜਿਨ੍ਹਾਂ 'ਚੋਂ ਇਕ ਵੱਡੀ ਯੋਜਨਾ ਰਾਸ਼ਨ ਕਾਰਡ ਹੈ। ਅੱਜ ਵੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸਹੀ ਇਲਾਜ ਜਾਂ ਭੋਜਨ ਦਾ ਪ੍ਰਬੰਧ ਕਰਨ ਤੋਂ ਅਸਮਰੱਥ ਹਨ। ਇਨ੍ਹਾਂ ਲੋੜਵੰਦ ਲੋਕਾਂ ਲਈ ਭਾਰਤ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਮੁਫਤ ਰਾਸ਼ਨ ਪ੍ਰਦਾਨ ਕਰਦੀ ਹੈ। ਇਸ...
ਮੋਹਾਲੀ, 4 ਅਕਤੂਬਰ | ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਦਿੱਲੀ ਵਿਚ ਰਹਿੰਦੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿਚ ਸਨ। ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਹਿੱਸਾ...
- Advertisement -

MOST POPULAR