Home Blog Page 354
ਚੰਡੀਗੜ੍ਹ, 9 ਅਕਤੂਬਰ | ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿਚ ਦੋਸ਼ ਹੈ ਕਿ ਕੁਝ ਦਿਨ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੇ ਸੀ.ਐਮ ਦੇ ਓਐਸਡੀ ਰਾਜਬੀਰ ਸਿੰਘ 'ਤੇ ਕੁਝ ਝੂਠੇ ਇਲਜ਼ਾਮ ਲਗਾਏ ਸਨ। ਮਜੀਠੀਆਂ ਨੂੰ 48 ਘੰਟਿਆਂ ਦੇ ਅੰਦਰ ਲਿਖਤੀ ਰੂਪ...
ਲੁਧਿਆਣਾ, 9 ਅਕਤੂਬਰ | ਖੰਨਾ ਦੇ ਲਲਹੇੜੀ ਰੋਡ 'ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੇ ਘਰ ਦੇ ਕੋਲ ਇੱਕ ਵੱਡੀ ਘਟਨਾ ਵਾਪਰੀ ਹੈ। ਇੱਥੇ ਇੱਕ ਸਵਿਫਟ ਕਾਰ ਵਿਚ ਸਵਾਰ ਦੋ ਸ਼ਰਾਬੀ ਨੌਜਵਾਨਾਂ ਨੇ ਇੱਕ ਹੋਰ ਨੌਜਵਾਨ ਨੂੰ ਬੋਨਟ ਉੱਤੇ ਬਿਠਾ ਕੇ ਗੱਡੀ ਦੌੜਾਈ   ਅਤੇ ਫਿਰ ਕਾਰ ਕੰਧ 'ਚ ਜਾ ਮਾਰੀ। ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ...
ਚੰਡੀਗੜ੍ਹ, 9 ਅਕਤੂਬਰ | ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ-ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁਲਾਜ਼ਮਾਂ ਦੀਆਂ...
ਨਵੀਂ ਦਿੱਲੀ, 9 ਅਕਤੂਬਰ | RBI ਦੇ ਗਵਰਨਰ ਡਾ. ਸ਼ਕਤੀਕਾਂਤ ਦਾਸ ਦੀ ਪ੍ਰਧਾਨਗੀ ਹੇਠ ਹੋਈ ਮੁਦਰਾ ਨੀਤੀ ਕਮੇਟੀ (MPC) ਦੀਆਂ ਪਿਛਲੀਆਂ 9 ਮੀਟਿੰਗਾਂ ਵਿੱਚ ਵਿਆਜ ਦਰਾਂ ਨੂੰ ਸਥਿਰ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਬੁੱਧਵਾਰ ਨੂੰ ਤਿੰਨ ਦਿਨ ਚੱਲੀ ਬੈਠਕ ਤੋਂ ਬਾਅਦ ਵੀ ਕਮੇਟੀ ਨੇ ਰੈਪੋ ਰੇਟ 'ਚ ਕੋਈ ਬਦਲਾਅ ਨਾ ਕਰਨ ਦਾ ਫੈਸਲਾ ਕੀਤਾ ਹੈ। ਰੈਪੋ ਦਰ ਨੂੰ...
ਤਰਨਤਾਰਨ, 9 ਅਕਤੂਬਰ | ਕੈਨੇਡਾ ’ਚ ਤਰਨਤਾਰਨ ਦੇ ਵਿਪਨ ਕੁਮਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਪਿਤਾ ਰਾਜਵਿੰਦਰ ਕੁਮਾਰ ਰਾਜੂ ਨੇ ਦੱਸਿਆ ਕਿ ਉਸ ਦਾ ਛੋਟਾ ਬੇਟਾ ਵਿਪਨ ਕੁਮਾਰ, ਜਿਸ ਦੀ ਉਮਰ ਕਰੀਬ 28 ਸਾਲ ਹੈ, ਬੀਤੇ ਕੁਝ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ...
ਜਲੰਧਰ, 9 ਅਕਤੂਬਰ | ਜੰਡਿਆਲਾ ਫਗਵਾੜਾ ਰੋਡ 'ਤੇ ਸਕੂਟੀ ਸਵਾਰ ਜੋੜੇ ਨੂੰ ਓਵਰਲੋਡ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ। ਇਸ ਘਟਨਾ 'ਚ 45 ਸਾਲਾ ਔਰਤ ਦੀ ਮੌਤ ਹੋ ਗਈ। ਇਸ ਦੌਰਾਨ ਔਰਤ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਟਰੈਕਟਰ ਟਰਾਲੀ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਔਰਤ ਦੀ ਪਛਾਣ ਵੰਦਨਾ ਕਾਲੀਆ...
ਲੁਧਿਆਣਾ, 9 ਅਕਤੂਬਰ | ਗੁਰਦੁਆਰਾ ਨਾਨਕਸਰ ਠੱਠ ਸਾਹਿਬ ਵਿਖੇ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਬਾਬਾ 'ਤੇ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। ਉਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਜਗਰਾਉਂ ਪੁਲਿਸ ਨੇ ਉਕਤ ਮੁਲਜ਼ਮ ਬਾਬਾ ਜਸਬੀਰ ਸਿੰਘ ਜੱਸੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ...
 ਜਲੰਧਰ, 9 ਅਕਤੂਬਰ | ਗੈਂਗਸਟਰ ਸੁੱਖਾ ਕਾਹਲਵਾਂ ਦੇ ਪਿੰਡ ਦਾ ਸਰਪੰਚ ਸਰਬਸੰਮਤੀ ਨਾਲ ਚੁਣਿਆ ਗਿਆ ਹੈ। ਦਲਵੀਰ ਸਿੰਘ ਕਾਹਲੋਂ ਨੂੰ ਜਲੰਧਰ ਦੇ ਕਰਤਾਰਪੁਰ ਸਥਿਤ ਪਿੰਡ ਕਾਹਲਵਾਂ ਦਾ ਸਰਪੰਚ ਚੁਣਿਆ ਗਿਆ ਹੈ। ਪਿੰਡ ਦੀ ਭਲਾਈ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪਿੰਡ ਦੇ ਲੋਕਾਂ ਨੇ ਇਕਜੁੱਟ ਹੋ ਕੇ ਇਹ ਫੈਸਲਾ ਲਿਆ। ਜਦਕਿ ਗੁਰਮੇਲ ਸਿੰਘ, ਦਲਵੀਰ ਮੱਟੂ, ਜਸਵਿੰਦਰ ਕੌਰ, ਜਸਬੀਰ ਕੌਰ, ਸੁਖਵਿੰਦਰ...
ਲੁਧਿਆਣਾ, 9 ਅਕਤੂਬਰ | ਜ਼ਿਲਾ ਪੁਲਿਸ ਵੱਲੋਂ ਅੱਜ ਲੁਧਿਆਣਾ ਵਿਚ CASO ਆਪਰੇਸ਼ਨ ਚਲਾਇਆ ਜਾਵੇਗਾ। ਪੁਲਿਸ ਨਸ਼ਾ ਤਸਕਰਾਂ ਦੀਆਂ ਬਸਤੀਆਂ ਅਤੇ ਮੁਹੱਲਿਆਂ ਵਿਚ ਛਾਪੇਮਾਰੀ ਕਰੇਗੀ। ਇਸ ਤਲਾਸ਼ੀ ਮੁਹਿੰਮ ਵਿਚ 500 ਤੋਂ ਵੱਧ ਪੁਲਿਸ ਮੁਲਾਜ਼ਮ ਹਿੱਸਾ ਲੈਣਗੇ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅੱਜ ਖੁਦ ਸੜਕਾਂ 'ਤੇ ਚੈਕਿੰਗ ਕਰਦੇ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਈ ਵਾਰ CASO ਆਪਰੇਸ਼ਨ ਚਲਾਇਆ ਸੀ...
ਗੁਰਦਾਸਪੁਰ, 9 ਅਕਤੂਬਰ | ਬਟਾਲਾ 'ਚ ਆਵਾਰਾ ਕੁੱਤਿਆਂ ਨੇ ਘਰ ਦੇ ਬਾਹਰ ਖੇਡ ਰਹੇ ਇਕ ਮਾਸੂਮ 7 ਸਾਲਾ ਬੱਚੇ 'ਤੇ ਹਮਲਾ ਕਰ ਦਿੱਤਾ। ਬੱਚੇ ਨੂੰ ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢਿਆ। ਇਹ ਘਟਨਾ ਬਟਾਲਾ ਨੇੜਲੇ ਪਿੰਡ ਰਸੂਲਪੁਰ ਦੀ ਹੈ, ਜਿਥੇ ਕੁੱਤਿਆਂ ਨੇ ਇੱਕ ਬੱਚੇ ਨੂੰ ਘਰ ਦੇ ਬਾਹਰ ਇਕੱਲਾ ਦੇਖ ਕੇ ਉਸ 'ਤੇ ਹਮਲਾ ਕਰ ਦਿੱਤਾ। ਕੁੱਤੇ ਦੇ ਹਮਲੇ...
- Advertisement -

MOST POPULAR