Home Blog Page 356
ਜਲੰਧਰ/ਲੁਧਿਆਣਾ, 8 ਅਕਤੂਬਰ | ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੰਜਾਬ 'ਚ ਅੱਜ ਤੋਂ ਮੌਸਮ 'ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ਵਿਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਮੁਕਤਸਰ, ਤਰਨਤਾਰਨ, ਗੁਰਦਾਸਪੁਰ, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ, ਫ਼ਾਜ਼ਿਲਕਾ, ਪਠਾਨਕੋਟ ਵਿਚ ਮੀਂਹ ਪੈ ਸਕਦਾ ਹੈ। ਇਸ...
ਹਰਿਆਣਾ, 8 ਅਕਤੂਬਰ | ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ 2024 ਲਈ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਗਈ ਹੈ। ਕੁਝ ਸਮੇਂ ਬਾਅਦ 1031 ਉਮੀਦਵਾਰਾਂ ਦਾ ਭਵਿੱਖ ਸਪੱਸ਼ਟ ਹੋ ਜਾਵੇਗਾ। ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਚੋਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ www.eci.gov.in, www.eciresults.nic.in, eci.gov.in, results.eci.gov.in ਅਤੇ Election24.eci.gov.in 'ਤੇ ਦੇਖੇ ਜਾ ਸਕਦੇ ਹਨ। ਚੋਣ ਕਮਿਸ਼ਨ ਦੇ ਅਧਿਕਾਰਤ ਅਪਡੇਟ ਮੁਤਾਬਕ ਹਰਿਆਣਾ 'ਚ ਭਾਜਪਾ 46 ਸੀਟਾਂ 'ਤੇ...
ਚੰਡੀਗੜ੍ਹ, 8 ਅਕਤੂਬਰ | ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸਰਪੰਚ ਬਣਨ ਦੇ 3,683 ਉਮੀਦਵਾਰਾਂ ਦੇ ਕਾਗ਼ਜ਼ ਰੱਦ ਕੀਤੇ ਹਨ, ਜਦੋਂਕਿ ਪੰਚ ਬਣਨ ਦੇ 11,734 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋਈਆਂ ਹਨ। ਕਾਗ਼ਜ਼ ਰੱਦ ਹੋਣ ਮਗਰੋਂ ਬਹੁਤੇ ਉਮੀਦਵਾਰਾਂ ਨੇ ਇਲਜ਼ਾਮ ਲਾਏ ਹਨ ਕਿ ਬਿਨਾਂ ਠੋਸ ਆਧਾਰ ਤੋਂ ਹੀ ਉਨ੍ਹਾਂ ਦੇ ਕਾਗ਼ਜ਼ ਰੱਦ ਕੀਤੇ ਗਏ ਹਨ।...
ਤਰਨਤਾਰਨ, 8 ਅਕਤੂਬਰ | ਜ਼ਿਲੇ ਦੇ ਪੱਟੀ ਕਸਬੇ ਦੇ ਪਿੰਡ ਠੱਕਰਪੁਰਾ ਦੇ ਚਰਚ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇੱਕ ਕਾਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ‘ਆਪ’ ਆਗੂ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਇਸ ਕਤਲ ਦੀ ਜ਼ਿੰਮੇਵਾਰੀ ਗੋਪੀ ਘਨਸ਼ਾਮਪੁਰੀਆ ਗੈਂਗ ਨੇ ਲਈ ਹੈ। ਸੋਸ਼ਲ...
ਚੰਡੀਗੜ੍ਹ, 8 ਅਕਤੂਬਰ | ਅਕਤੂਬਰ ਦਾ ਮਹੀਨਾ ਪੰਜਾਬ ਦੇ ਲੋਕਾਂ ਲਈ ਛੁੱਟੀਆਂ ਵਾਲਾ ਹੁੰਦਾ ਹੈ। ਇਸ ਮਹੀਨੇ ਵਿਚ ਪ੍ਰਮੁੱਖ ਤਿਉਹਾਰ ਸ਼ਾਮਲ ਹਨ, ਜਿਨ੍ਹਾਂ ਵਿਚ ਨਵਰਾਤਰੀ, ਦੁਰਗਾ ਪੂਜਾ, ਕਰਵਾ ਚੌਥ, ਦੁਸਹਿਰਾ, ਮਹਾਪੁਰਖਾਂ ਦੇ ਜਨਮ ਦਿਨ ਅਤੇ ਅੰਤ ਵਿਚ ਦੀਵਾਲੀ ਸ਼ਾਮਲ ਹੈ। ਅਜਿਹੇ 'ਚ ਸਰਕਾਰੀ ਦਫਤਰਾਂ, ਬੈਂਕਾਂ ਤੇ ਸਕੂਲਾਂ 'ਚ ਛੁੱਟੀ ਰਹੇਗੀ। ਸੂਬਾ ਸਰਕਾਰ ਵੱਲੋਂ 17 ਅਕਤੂਬਰ ਨੂੰ ਵੀ ਛੁੱਟੀ ਦਾ ਐਲਾਨ...
ਜਲੰਧਰ, 8 ਅਕਤੂਬਰ | ਜ਼ਿਲੇ ਦੇ ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜੇ ਪੰਜਾਬ ਪੁਲਿਸ ਦੇ 2 ਏਐਸਆਈ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿਚ ਮਿਲਣ ਤੋਂ ਬਾਅਦ ਸਨਸਨੀ ਦਾ ਮਾਹੌਲ ਬਣ ਗਿਆ ਹੈ। ਇਹ ਦੋਵੇਂ ਚੋਰੀ ਦੇ ਮੁਲਜ਼ਮ ਦੇ ਪਿੱਛੇ ਭੱਜ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ। ਦੋਵਾਂ ਦੀਆਂ ਲਾਸ਼ਾਂ ਸੋਮਵਾਰ ਦੇਰ ਰਾਤ ਰੇਲਵੇ ਸਟੇਸ਼ਨ...
ਜਲੰਧਰ, 8 ਅਕਤੂਬਰ | ਪੰਜਾਬ ਵਿਚ ਪਿਆਜ਼ ਦੀਆਂ ਕੀਮਤਾਂ ਇਸ ਵੇਲੇ ਆਸਮਾਨ ਨੂੰ ਛੂਹ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਪਿਛਲੇ ਸਾਲ ਵਾਂਗ ਇਸ ਸਾਲ ਵੀ ਲੋਕਾਂ ਤੱਕ ਸਸਤੇ ਪਿਆਜ਼ ਦੀ ਪਹੁੰਚ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਿਆ ਹੈ। ਜਲੰਧਰ 'ਚ ਅੱਜ ਯਾਨੀ ਮੰਗਲਵਾਰ ਨੂੰ ਸਰਕਾਰ ਸਿਰਫ 35 ਰੁਪਏ ਪ੍ਰਤੀ ਕਿਲੋ ਪਿਆਜ਼ ਦੇਵੇਗੀ। ਪਿਆਜ਼ ਦੀਆਂ ਕੀਮਤਾਂ 'ਚ ਲਗਾਤਾਰ ਹੋ...
ਲੁਧਿਆਣਾ, 7 ਅਕਤੂਬਰ | ਗਿੱਲਾ ਨਹਿਰ ਉਪਰ ਲੜਕੀ ਧਾਹਾਂ ਮਾਰ ਕੇ ਰੋਂਦੀ ਹੋਈ ਨਹਿਰ ਵਿਚ ਛਲਾਂਗ ਮਾਰਨ ਲੱਗੀ ਸੀ, ਟਰੈਫਿਕ ਮੁਲਾਜ਼ਮ ਨੇ ਮੌਕੇ 'ਤੇ ਪਹੁੰਚ ਕੇ ਬਚਾਈ ਜਾਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਟਰੈਫਿਕ ਮੁਲਾਜ਼ਮ ਨੇ ਦੱਸਿਆ ਕਿ ਲੜਕੀ ਘਰੇਲੂ ਕਲੇਸ਼ ਕਾਰਨ ਕਾਫੀ ਪਰੇਸ਼ਾਨ ਸੀ, ਮੈਂ ਆਪਣੀ ਡਿਊਟੀ ਉੱਪਰ ਗਿੱਲ ਨਹਿਰ 'ਤੇ ਤਾਇਨਾਤ ਸੀ। ਇੱਕ ਨੌਜਵਾਨ ਭੱਜਿਆ ਹੋਇਆ ਆਇਆ ਤੇ...
 ਮੋਗਾ, 7 ਅਕਤੂਬਰ | ਜ਼ਿਲੇ ਦੇ ਪਿੰਡ ਇੰਦਰਗੜ੍ਹ ਦੀ ਰਹਿਣ ਵਾਲੀ 69 ਸਾਲਾ ਔਰਤ ਦੀ ਰੋਡਵੇਜ਼ ਦੀ ਬੱਸ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਮੋਗਾ ਦੇ ਬੱਸ ਸਟੈਂਡ ਨੇੜੇ ਸੜਕ ਪਾਰ ਕਰਦੇ ਸਮੇਂ...
ਤਰਨਤਾਰਨ, 7 ਅਕਤੂਬਰ | ਜ਼ਿਲੇ ਤੋਂ ਇੱਕ ਵੱਡੀ ਘਟਨਾ ਦੀ ਖ਼ਬਰ ਆ ਰਹੀ ਹੈ। ਦਰਅਸਲ ਇੱਥੇ ਪਿੰਡ ਤਲਵੰਡੀ ਦੇ ਸਰਪੰਚ ਮੋਹਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਾਣਕਾਰੀ ਅਨੁਸਾਰ ਪੱਟੀ ਦੇ ਨਵੇਂ ਚੁਣੇ ਗਏ ਸਰਪੰਚ ਰਾਜਵਿੰਦਰ ਨੂੰ ਪਿੰਡ ਠੱਕਰਪੁਰਾ ਨੇੜੇ ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਗੋਲੀ ਮਾਰ ਦਿੱਤੀ। ਇਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ...
- Advertisement -

MOST POPULAR