Home Blog Page 361
ਫਾਜ਼ਿਲਕਾ | ਜਲਾਲਾਬਾਦ ਦੇ ਪਿੰਡ ਕਾਠਗੜ੍ਹ 'ਚ ਇਕ ਵਿਆਹੁਤਾ ਨੇ ਆਪਣੇ ਪਤੀ ਤੇ ਸਹੁਰੇ 'ਤੇ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ, ਇਸ ਦੌਰਾਨ ਉਸ ਦੀ ਨੱਕ ਅਤੇ ਵਾਲ ਵੀ ਕੱਟ ਦਿੱਤੇ ਗਏ। ਦੋਸ਼ ਹੈ ਕਿ ਉਸ ਦੇ ਗੁਪਤ ਅੰਗਾਂ 'ਤੇ ਵੀ ਕੈਂਚੀਆਂ ਨਾਲ ਹਮਲਾ ਕੀਤਾ ਗਿਆ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਨ ਤੋਂ ਬਾਅਦ ਉਸ ਨੂੰ ਘਰੋਂ ਬਾਹਰ...
ਚੰਡੀਗੜ੍ਹ | ਕੈਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਕੈਨੇਡਾ 'ਚ 4.27 ਲੱਖ ਵਿਦਿਆਰਥੀਆਂ ਨੂੰ ਵਰਕ ਪਰਮਿਟ ਲੈਣ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਭਾਰਤ ਸਰਕਾਰ ਦੇ ਅੰਕੜਿਆਂ ਅਨੁਸਾਰ ਕੁੱਲ 13,35,878 ਭਾਰਤੀ ਵਿਦਿਆਰਥੀ ਵਿਦੇਸ਼ਾਂ ਵਿਚ ਪੜ੍ਹ ਰਹੇ ਹਨ। ਜਿਨ੍ਹਾਂ ਵਿਚੋਂ ਲਗਭਗ 4,27,000 ਵਿਦਿਆਰਥੀ ਇਕੱਲੇ ਕੈਨੇਡਾ ਵਿਚ ਪੜ੍ਹਦੇ ਹਨ। ਪਿਛਲੇ ਕੁਝ ਸਾਲਾਂ ਵਿਚ ਭਾਰਤੀ ਵਿਦਿਆਰਥੀਆਂ ਦੀ...
ਜਲੰਧਰ, 20 ਸਤੰਬਰ | ਨਗਰ ਨਿਗਮ ਨੇ ਪੰਜਾਬ ਦੇ ਜਲੰਧਰ ਦੇ ਸਭ ਤੋਂ ਵੱਡੇ ਰਿਜ਼ਾਰਟਾਂ ਵਿਚੋਂ ਇੱਕ ਬਾਥ ਕੈਸਟਲ (ਮੈਰਿਜ ਪੈਲੇਸ) ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਜਾਰੀ ਕਰ ਕੇ ਬਾਥ ਕੈਸਲ ਦੇ ਮਾਲਕਾਂ ਨੂੰ 1.58 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਪ੍ਰਭਾਵ ਨਾਲ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਾਰਵਾਈ ਜਲੰਧਰ ਨਗਰ ਨਿਗਮ ਦੇ ਬਿਲਡਿੰਗ ਵਿਭਾਗ...
ਚੰਡੀਗੜ੍ਹ | ਪੰਜਾਬ 'ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਅਤੇ ਫਿਰ ਕਾਂਗਰਸ ਸਰਕਾਰ ਵੇਲੇ ਹੋਈ ਸੀ। ਇਨ੍ਹਾਂ ਪਰਮਿਟਾਂ ਦਾ ਕੋਈ ਸਿਰ-ਪੈਰ...
ਮੋਗਾ, 20 ਸਤੰਬਰ | ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਟੀਮ ਨੇ ਅੱਜ (ਸ਼ੁੱਕਰਵਾਰ) ਸਵੇਰੇ ਪੰਜਾਬ ਦੇ ਮੋਗਾ ਵਿਚ ਛਾਪੇਮਾਰੀ ਕੀਤੀ ਹੈ। ਇਹ ਟੀਮ ਪਿੰਡ ਬਿਲਾਸਪੁਰ ਸਥਿਤ ਕੁਲਵੰਤ ਸਿੰਘ (42) ਦੇ ਘਰ ਪਹੁੰਚੀ ਹੈ। ਦੋਸ਼ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਖਾਲਿਸਤਾਨ ਦੀ ਵਿਚਾਰਧਾਰਾ ਨਾਲ ਜੁੜੀਆਂ ਪੋਸਟਾਂ ਪਾਉਂਦਾ ਹੈ। NIA ਦੀ ਟੀਮ ਨੇ ਕੁਲਵੰਤ ਅਤੇ ਉਸਦੇ ਪਰਿਵਾਰ ਤੋਂ ਪੁੱਛਗਿੱਛ ਕੀਤੀ...
ਚੰਡੀਗੜ੍ਹ/ ਕੈਨੇਡਾ | ਕੈਨੇਡਾ ਸਰਕਾਰ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ ਦਿੱਤਾ ਹੈ । ਹੁਣ ਕੈਨੇਡਾ ਪੜ੍ਹਨ ਜਾਣ ਵਾਲਿਆਂ ਨੂੰ 2 ਵਾਰ ਆਈਲੈਟਸ ਕਰਨੀ ਪਵੇਗੀ । ਇਕ ਵਾਰ ਵਿਦਿਆਰਥੀ ਸਟੱਡੀ ਵੀਜ਼ਾ ਅਪਲਾਈ ਕਰਨ ਤੋਂ ਪਹਿਲਾਂ ਆਈਲੈਟਸ ਕਰੇਗਾ ਤੇ ਫਿਰ ਦੂਜੀ ਵਾਰ ਕੈਨੇਡਾ ਜਾ ਕੇ ਪੜ੍ਹਾਈ ਸ਼ੁਰੂ ਕਰਨ ਤੋਂ ਪਹਿਲਾਂ ਆਈਲੈਸਟ ਕਰਨੀ ਪਵੇਗੀ। ਕੈਨੇਡਾ ਸਰਕਾਰ ਨੇ ਓਪਨ ਵਰਕ ਪਰਮਿਟ ਨੂੰ...
ਜਲੰਧਰ, 20 ਸਤੰਬਰ | ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਦੇਰ ਰਾਤ ਕੁਲ੍ਹੜ ਪੀਜ਼ਾ ਵਿਖੇ ਕੁਝ ਨੌਜਵਾਨਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਗਾਲੀ-ਗਲੋਚ ਕਰ ਕੇ ਪਤੀ-ਪਤਨੀ ਨੂੰ ਸੰਬੋਧਨ ਕੀਤਾ, ਜਿਸ ਤੋਂ ਬਾਅਦ ਸਹਿਜ ਅਰੋੜਾ ਨੇ ਤੁਰੰਤ ਇਲਾਕਾ ਨਿਵਾਸੀਆਂ ਨੂੰ ਇਕੱਠਾ ਕਰ ਕੇ ਹੰਗਾਮਾ ਕਰ ਦਿੱਤਾ। ਜੋੜੇ ਦਾ ਦੋਸ਼ ਹੈ ਕਿ ਜਦੋਂ ਉਹ ਆਪਣੇ ਕਮਰੇ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ | ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੇ 600 ਕਰੋੜ ਰੁਪਏ ਦੀ ਅਦਾਇਗੀ ਨਾ ਹੋਣ ਕਾਰਨ ਵੀਰਵਾਰ ਤੋਂ ਆਯੂਸ਼ਮਾਨ ਸਕੀਮ ਤਹਿਤ ਇਲਾਜ ਬੰਦ ਕਰ ਦਿੱਤਾ ਹੈ, ਜਿਸ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਸਕੀਮ ਤਹਿਤ ਵੱਖ-ਵੱਖ ਜ਼ਿਲ੍ਹਿਆਂ ਦੇ ਮਰੀਜ਼ ਪਹਿਲਾਂ ਤੋਂ ਨਿਰਧਾਰਤ ਸਮੇਂ ਵਿਚ ਇਲਾਜ ਲਈ ਹਸਪਤਾਲਾਂ ਵਿਚ ਪਹੁੰਚ ਗਏ ਪਰ ਇਲਾਜ ਨਾ ਹੋਣ ਕਾਰਨ ਉਨ੍ਹਾਂ ਨੂੰ...
ਜਲੰਧਰ | ਸ਼ਹਿਰ ਸ਼ਾਹਕੋਟ 'ਚ 29 ਸਾਲਾ ਨੌਜਵਾਨ ਨੇ ਥਾਣੇ 'ਚ ਹੋਈ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਸੀ ਅਤੇ ਫਿਰ ਆਪਣੇ ਘਰ ਵਿਚ ਫਾਹਾ ਲੈ ਲਿਆ ਸੀ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਬੁਰਹਾਨਵਾਲ, ਸ਼ਾਹਕੋਟ (ਜਲੰਧਰ) ਵਜੋਂ ਹੋਈ ਹੈ। ਇਸ ਮਾਮਲੇ ਵਿਚ ਪੁਲਿਸ...
ਨਵੀਂ ਦਿੱਲੀ, 19 ਸਤੰਬਰ | ਆਰਟੀਫੀਸ਼ੀਅਲ ਇੰਟੈਲੀਜੈਂਸ (ਨਕਲੀ ਬੁੱਧੀ) ਗਲਤ ਸੂਚਨਾ ਦੇ ਪ੍ਰਸਾਰ ਨੂੰ ਰੋਕਣ ਲਈ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਏ. ਆਈ. ਤਕਨੀਕਾਂ ਸੋਸ਼ਲ ਮੀਡੀਆ ਅਤੇ ਆਨਲਾਈਨ ਪਲੇਟਫਾਰਮਾਂ 'ਤੇ ਫੈਲਣ ਵਾਲੀਆਂ ਝੂਠੀਆਂ ਖ਼ਬਰਾਂ ਅਤੇ ਗਲਤ ਸੂਚਨਾਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਰੋਕਣ ਵਿਚ ਸਮਰੱਥ ਹੈ। ਏ. ਆਈ. ਐਲਗੋਰਿਦਮ ਅਸਲ ਸਮੇਂ ਵਿਚ ਡੇਟਾ ਦਾ ਵਿਸ਼ਲੇਸ਼ਣ ਕਰਕੇ ਸ਼ੱਕੀ ਜਾਣਕਾਰੀ...
- Advertisement -

MOST POPULAR