Home Blog Page 365
ਜਲੰਧਰ, 3 ਅਕਤੂਬਰ | ਪੁਲਿਸ ਦੀ ਕਾਰਜਪ੍ਰਣਾਲੀ ਨੂੰ ਪ੍ਰਭਾਵੀ, ਜਵਾਬਦੇਹ ਤੇ ਪਾਰਦਰਸ਼ੀ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੇ ਵੀਰਵਾਰ ਨੂੰ ਸ਼ਹਿਰ ਦੇ ਪੁਲਿਸ ਥਾਣਿਆਂ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਪੁਲਿਸ ਕਮਿਸ਼ਨਰ ਨੇ ਇਨ੍ਹਾਂ ਥਾਣਿਆਂ ਵਿਚ ਬਕਾਇਆ ਪਏ ਕੇਸਾਂ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਕਲੀਅਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੇਸਾਂ ਦੇ ਨਿਪਟਾਰੇ...
ਲੁਧਿਆਣਾ, 3 ਅਕਤੂਬਰ | ਕਮਲੇਸ਼ ਰਾਣੀ (65) ਦਾ ਬੁੱਧਵਾਰ ਰਾਤ ਖੰਨਾ ਦੇ ਸ਼ਿਬੂਮਲ ਚੌਕ 'ਚ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ 'ਚ ਦੋਸ਼ੀ ਮਹਿਲਾ ਸ਼ਾਨ ਅੱਬਾਸ ਨੂੰ ਗ੍ਰਿਫਤਾਰ ਕਰ ਲਿਆ ਹੈ। ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਔਰਤ ਕਮਲੇਸ਼ ਰਾਣੀ ਦੇ ਘਰ ਤੋਂ 200 ਮੀਟਰ ਦੂਰ ਰਹਿੰਦੀ ਸੀ। ਪੁੱਛਗਿੱਛ ਦੌਰਾਨ ਇਹ ਗੱਲ...
ਅੰਮ੍ਰਿਤਸਰ, 3 ਅਕਤੂਬਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿਗੜ ਗਈ। ਉਨ੍ਹਾਂ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ । ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਹੋਣ ਦਾ ਖਦਸ਼ਾ ਹੈ । ਡਾਕਟਰਾਂ ਵਲੋਂ ਟੈਸਟ ਕੀਤੇ ਜਾ ਰਹੇ ਹਨ।
ਚੰਡੀਗੜ੍ਹ, 3 ਅਕਤੂਬਰ | ਪੰਜਾਬ-ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਹੁਕਮ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਪਤੀ ਪਤਨੀ ਵੱਲੋਂ ਸ਼ੁਰੂ ਕੀਤੀ ਅੰਤਰਿਮ ਗੁਜ਼ਾਰੇ ਸਬੰਧੀ ਕਾਨੂੰਨੀ ਕਾਰਵਾਈ ਦਾ ਵਿਰੋਧ ਕਰਨ ਲਈ ਵਿਭਚਾਰ ਦੀ ਪਟੀਸ਼ਨ ਦਾਇਰ ਕਰ ਸਕਦਾ ਹੈ। ਉਸ ਪੜਾਅ 'ਤੇ ਅਦਾਲਤ ਸੋਸ਼ਲ ਮੀਡੀਆ ਤੋਂ ਪ੍ਰਾਪਤ ਸਬੂਤਾਂ 'ਤੇ ਵਿਚਾਰ ਕਰ ਸਕਦੀ ਹੈ। ਹਾਈ ਕੋਰਟ ਨੇ ਪਤਨੀ ਦੀਆਂ ਤਸਵੀਰਾਂ ਦੇਖ ਕੇ...
ਜਲੰਧਰ, 3 ਅਕਤੂਬਰ | ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ CGS ਸਕੂਲ ਨੇੜੇ ਪੈਦਲ ਸੜਕ ਪਾਰ ਕਰ ਰਹੇ ਤਿੰਨ ਮਜ਼ਦੂਰਾਂ 'ਚੋਂ ਇਕ ਦੀ ਵਾਹਨ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਦੇਰ ਰਾਤ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਸੀ। ਥਾਣਾ ਇੰਚਾਰਜ ਹਰਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਵਿਅਕਤੀ ਹਾਈਵੇ ’ਤੇ ਰੇਲਿੰਗ ਪਾਰ ਕਰ ਕੇ ਪੈਦਲ ਜਾ ਰਹੇ ਸਨ। ਇਸ ਦੌਰਾਨ...
ਜਲੰਧਰ, 3 ਅਕਤੂਬਰ | ਇੱਥੇ ਵੇਰਕਾ ਮਿਲਕ ਪਲਾਂਟ ਨੇੜੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਕਾਰ ਨੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਾਰ 'ਚ ਤਿੰਨ ਪੁਲਿਸ ਕਰਮਚਾਰੀ ਸਵਾਰ ਸਨ, ਜਿਨ੍ਹਾਂ ਨੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ...
ਜਲੰਧਰ, 3 ਅਕਤੂਬਰ | ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਦੇ ਢਾਹਾਂ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਆਪਣੀ ਗਲੀ ਵਿਚ ਐਕਟਿਵਾ 'ਤੇ ਬੈਠਾ ਆਪਣਾ ਮੋਬਾਈਲ ਚਲਾ ਰਿਹਾ ਸੀ ਤਾਂ ਅਚਾਨਕ ਇੱਕ ਬਾਈਕ ਸਵਾਰ ਨੌਜਵਾਨ ਆਇਆ ਅਤੇ ਉਸ ਦਾ ਮੋਬਾਈਲ ਖੋਹ ਲਿਆ। ਖੁਸ਼ਕਿਸਮਤੀ ਇਹ ਰਹੀ ਕਿ ਜਦੋਂ ਲੁਟੇਰੇ...
ਜਲੰਧਰ, 3 ਅਕਤਬੂਰ | ਤਿਉਹਾਰੀ ਸੀਜ਼ਨ ਤੋਂ ਪਹਿਲਾਂ ਜੀ.ਐਸ.ਟੀ. ਵਿਭਾਗ ਹਰਕਤ ਵਿਚ ਆ ਗਿਆ ਹੈ। ਜਾਣਕਾਰੀ ਮੁਤਾਬਕ ਜੀ.ਐੱਸ.ਟੀ. ਬੁੱਧਵਾਰ ਨੂੰ ਵਿਭਾਗ ਨੇ ਜਲੰਧਰ ਦੇ ਪ੍ਰਮੁੱਖ ਬਾਜ਼ਾਰਾਂ 'ਚ ਵੱਡੇ ਕਾਰੋਬਾਰੀ ਅਦਾਰਿਆਂ 'ਤੇ ਛਾਪੇਮਾਰੀ ਕੀਤੀ। ਤਿਉਹਾਰਾਂ ਦੇ ਸੀਜ਼ਨ ਦੌਰਾਨ ਟੈਕਸ ਚੋਰੀ ਰੋਕਣ ਲਈ ਵਿਭਾਗ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਸਬੰਧੀ ਜੀ.ਐਸ.ਟੀ. ਵਿਭਾਗ ਦੀ ਟੀਮ ਦਾ ਕਹਿਣਾ ਹੈ ਕਿ ਉਨ੍ਹਾਂ ਨੇ...
ਹਿਮਾਚਲ, 3 ਅਕਤੂਬਰ | ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਨੇ ਇਕ ਵਾਰ ਫਿਰ ਇਤਰਾਜ਼ਯੋਗ ਬਿਆਨ ਦਿੱਤਾ ਹੈ। ਕੰਗਨਾ ਨੇ ਸਿੱਧੇ ਤੌਰ 'ਤੇ ਨਾਂ ਲਏ ਬਿਨਾਂ ਹਿਮਾਚਲ ਪ੍ਰਦੇਸ਼ 'ਚ ਫੈਲੇ ਨਸ਼ਿਆਂ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕੰਗਨਾ ਰਣੌਤ ਨੇ ਕਿਹਾ ਕਿ ਸਾਡੇ ਅੱਗੇ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ, 3 ਅਕਤਬੂਰ | ਪੰਜਾਬ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਅਗਰਸੇਨ ਜੈਅੰਤੀ ਮੌਕੇ 3 ਅਕਤੂਬਰ ਨੂੰ ਸੂਬੇ ਵਿਚ ਡਰਾਈ ਡੇਅ ਐਲਾਨਿਆ ਗਿਆ ਹੈ। ਅਜਿਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ, ਨਾਲ ਹੀ 3 ਅਕਤੂਬਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ। ਇਸ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ...
- Advertisement -

MOST POPULAR