ਜਲੰਧਰ, 3 ਅਕਤੂਬਰ | ਇੱਥੇ ਵੇਰਕਾ ਮਿਲਕ ਪਲਾਂਟ ਨੇੜੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਕਾਰ ਨੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਕਾਰ 'ਚ ਤਿੰਨ ਪੁਲਿਸ ਕਰਮਚਾਰੀ ਸਵਾਰ ਸਨ, ਜਿਨ੍ਹਾਂ ਨੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ...
ਜਲੰਧਰ, 3 ਅਕਤੂਬਰ | ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਦੇ ਢਾਹਾਂ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਆਪਣੀ ਗਲੀ ਵਿਚ ਐਕਟਿਵਾ 'ਤੇ ਬੈਠਾ ਆਪਣਾ ਮੋਬਾਈਲ ਚਲਾ ਰਿਹਾ ਸੀ ਤਾਂ ਅਚਾਨਕ ਇੱਕ ਬਾਈਕ ਸਵਾਰ ਨੌਜਵਾਨ ਆਇਆ ਅਤੇ ਉਸ ਦਾ ਮੋਬਾਈਲ ਖੋਹ ਲਿਆ। ਖੁਸ਼ਕਿਸਮਤੀ ਇਹ ਰਹੀ ਕਿ ਜਦੋਂ ਲੁਟੇਰੇ...
ਜਲੰਧਰ, 3 ਅਕਤਬੂਰ | ਤਿਉਹਾਰੀ ਸੀਜ਼ਨ ਤੋਂ ਪਹਿਲਾਂ ਜੀ.ਐਸ.ਟੀ. ਵਿਭਾਗ ਹਰਕਤ ਵਿਚ ਆ ਗਿਆ ਹੈ। ਜਾਣਕਾਰੀ ਮੁਤਾਬਕ ਜੀ.ਐੱਸ.ਟੀ. ਬੁੱਧਵਾਰ ਨੂੰ ਵਿਭਾਗ ਨੇ ਜਲੰਧਰ ਦੇ ਪ੍ਰਮੁੱਖ ਬਾਜ਼ਾਰਾਂ 'ਚ ਵੱਡੇ ਕਾਰੋਬਾਰੀ ਅਦਾਰਿਆਂ 'ਤੇ ਛਾਪੇਮਾਰੀ ਕੀਤੀ। ਤਿਉਹਾਰਾਂ ਦੇ ਸੀਜ਼ਨ ਦੌਰਾਨ ਟੈਕਸ ਚੋਰੀ ਰੋਕਣ ਲਈ ਵਿਭਾਗ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
ਇਸ ਸਬੰਧੀ ਜੀ.ਐਸ.ਟੀ. ਵਿਭਾਗ ਦੀ ਟੀਮ ਦਾ ਕਹਿਣਾ ਹੈ ਕਿ ਉਨ੍ਹਾਂ ਨੇ...
ਹਿਮਾਚਲ, 3 ਅਕਤੂਬਰ | ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਨੇ ਇਕ ਵਾਰ ਫਿਰ ਇਤਰਾਜ਼ਯੋਗ ਬਿਆਨ ਦਿੱਤਾ ਹੈ। ਕੰਗਨਾ ਨੇ ਸਿੱਧੇ ਤੌਰ 'ਤੇ ਨਾਂ ਲਏ ਬਿਨਾਂ ਹਿਮਾਚਲ ਪ੍ਰਦੇਸ਼ 'ਚ ਫੈਲੇ ਨਸ਼ਿਆਂ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕੰਗਨਾ ਰਣੌਤ ਨੇ ਕਿਹਾ ਕਿ ਸਾਡੇ ਅੱਗੇ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ, 3 ਅਕਤਬੂਰ | ਪੰਜਾਬ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਅਗਰਸੇਨ ਜੈਅੰਤੀ ਮੌਕੇ 3 ਅਕਤੂਬਰ ਨੂੰ ਸੂਬੇ ਵਿਚ ਡਰਾਈ ਡੇਅ ਐਲਾਨਿਆ ਗਿਆ ਹੈ। ਅਜਿਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ, ਨਾਲ ਹੀ 3 ਅਕਤੂਬਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ। ਇਸ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਤੁਹਾਨੂੰ ਦੱਸ...
ਲੁਧਿਆਣਾ, 3 ਅਕਤੂਬਰ | ਖੰਨਾ ਦੇ ਉੱਚਾ ਵੇਹੜਾ ਇਲਾਕੇ ਵਿਚ ਰਾਣੀਵਾਲਾ ਛੱਪੜ ਨੇੜੇ ਇੱਕ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਬੁੱਧਵਾਰ ਰਾਤ ਦੀ ਦੱਸੀ ਜਾ ਰਹੀ ਹੈ। ਕਮਰੇ ਵਿਚ ਖੂਨ ਨਾਲ ਲੱਥਪੱਥ ਲਾਸ਼ ਪਈ ਸੀ। ਮ੍ਰਿਤਕ ਔਰਤ ਦੀ ਪਛਾਣ ਕਮਲੇਸ਼ ਰਾਣੀ (65) ਵਜੋਂ ਹੋਈ ਹੈ। ਪੁਲਿਸ ਨੇ ਕਤਲ ਕਰਨ ਵਾਲੀ ਔਰਤ ਦੀ ਪਛਾਣ ਕਰ ਲਈ...
ਚੰਡੀਗੜ੍ਹ, 3 ਅਕਤੂਬਰ | ਅੱਜ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਲਖੀਮਪੁਰ ਖੇੜੀ ਕਾਂਡ ਵਿਚ ਇਨਸਾਫ਼ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ 22 ਜ਼ਿਲ੍ਹਿਆਂ ਵਿਚ 50 ਤੋਂ ਵੱਧ ਥਾਵਾਂ ’ਤੇ ਦੋ ਘੰਟੇ ਰੇਲਾਂ ਰੋਕੇਗਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਰੇਲ ਰੋਕੋ ਅੰਦੋਲਨ ਦੁਪਹਿਰ 12:30 ਤੋਂ 2:30 ਵਜੇ ਤੱਕ ਚੱਲੇਗਾ। ਇਹ...
ਕ੍ਰਾਇਮ ਅਤੇ ਨਸ਼ਾ
ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼, ਪੁਲਿਸ ਨੇ 2000 ਕਰੋੜ ਦੀ ਕੋਕੀਨ ਸਣੇ 4 ਮੁਲਜ਼ਮ ਕੀਤੇ ਗ੍ਰਿਫਤਾਰ
Admin - 0
ਨਵੀਂ ਦਿੱਲੀ, 2 ਅਕਤੂਬਰ | ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 560 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਅੰਤਰਰਾਸ਼ਟਰੀ ਬਾਜ਼ਾਰ 'ਚ ਕੋਕੀਨ ਦੀ ਕੀਮਤ 2000 ਕਰੋੜ ਰੁਪਏ ਤੋਂ ਵੱਧ ਹੈ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਫਿਲਹਾਲ ਨਾਰਕੋ-ਟੇਰਰ ਐਂਗਲ ਦੀ...
ਲੁਧਿਆਣਾ, 2 ਅਕਤੂਬਰ | ਬੁੱਧਵਾਰ ਦੁਪਹਿਰ ਨੂੰ ਇਕ ਘਰ 'ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ, ਜਿਸ ਕਾਰਨ ਘਰ ਦਾ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਲੋਕਾਂ ਨੇ ਕਿਸੇ ਤਰ੍ਹਾਂ ਇਸ 'ਤੇ ਕਾਬੂ ਪਾਇਆ। ਅੱਗ ਨਾਲ ਨੇੜਲੇ ਘਰਾਂ ਨੂੰ ਵੀ ਨੁਕਸਾਨ ਪੁੱਜਾ ਹੈ।
ਟਿੱਬਾ ਰੋਡ 'ਤੇ ਸਥਿਤ ਸੁਤੰਤਰ ਨਗਰ 'ਚ ਬੁੱਧਵਾਰ ਦੁਪਹਿਰ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਕਿਤਾਬਾਂ ਨਾ ਮਿਲਣ ‘ਤੇ ਹਾਈਕੋਰਟ ਸਖਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ
Admin - 0
ਚੰਡੀਗੜ੍ਹ. 2 ਅਕਤੂਬਰ | ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੈਸ਼ਨ ਦਾ ਅੱਧਾ ਸਮਾਂ ਬੀਤ ਜਾਣ ਦੇ ਬਾਵਜੂਦ ਕਿਤਾਬਾਂ ਨਾ ਮਿਲਣ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਦੋ ਦਿਨਾਂ ਵਿੱਚ ਜਵਾਬ ਦਾਖ਼ਲ ਕਰਨ ਦੇ...










































