Home Blog Page 45
ਅੰਮ੍ਰਿਤਸਰ ਦਿਹਾਤੀ ਦੇ ਹਲਕਾ ਮਜੀਠਾ ਵਿੱਚ ਨਗਰ ਕੌਂਸਲ ਚੋਣਾਂ ਤੋਂ ਠੀਕ ਪਹਿਲਾਂ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਪੰਜਾਬ ਪੁਲਿਸ ਵਿੱਚ ਤਾਇਨਾਤ ਏਐਸਆਈ ਜੋਗਾ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੇ ਪੁਲਿਸ ਮਹਿਕਮੇ ਸਮੇਤ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਗੰਭੀਰ ਸਵਾਲ...
ਮਾਝਾ ਖੇਤਰ ਦੀ ਰਾਜਨੀਤੀ ਵਿੱਚ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ ਜਦੋਂ ਸੀਨੀਅਰ ਆਮ ਆਦਮੀ ਪਾਰਟੀ ਆਗੂ Jagwinderpal Singh Jagga Majitha ਨੇ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ। ਜੱਗਾ ਮਜੀਠਾ ਨੇ ਮੀਡੀਆ ਸਾਹਮਣੇ ਆਪਣਾ ਗੁੱਸਾ ਜਾਹਿਰ ਕਰਦਿਆਂ ਪਾਰਟੀ ਹਾਈਕਮਾਂਡ ਅਤੇ ਸਥਾਨਕ ਲੀਡਰਸ਼ਿਪ ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ...
ਅੰਮ੍ਰਿਤਸਰ ਦੇ ਅਣਗੜ੍ਹ ਇਲਾਕੇ ਵਿੱਚ ਗੈਰਕਾਨੂੰਨੀ ਪਟਾਕਾ ਨਿਰਮਾਣ ਖ਼ਿਲਾਫ਼ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਕੁਝ ਦਿਨ ਪਹਿਲਾਂ ਇਲਾਕੇ ਵਿੱਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਕੀਤੀ ਗਈ, ਜਿਸ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਸੀ ਅਤੇ ਦੋ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ। ਏਸੀਪੀ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ...
ਅੰਮ੍ਰਿਤਸਰ ਦੇ ਢੱਬਈ ਇਲਾਕੇ ਵਿੱਚ ਪੰਨੂ ਚੌਂਕ ਨੇੜੇ ਦੋ ਧਿਰਾਂ ਵਿਚਾਲੇ ਹੋਏ ਖੂਨੀ ਝਗੜੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਪੁਰਾਣੇ ਵਿਵਾਦ ਨੂੰ ਲੈ ਕੇ ਸ਼ੁਰੂ ਹੋਈ ਤਕਰਾਰ ਦੇਖਦੇ ਹੀ ਦੇਖਦੇ ਹਿੰਸਕ ਰੂਪ ਧਾਰ ਗਈ, ਜਿਸ ਦੌਰਾਨ ਕਿਰਪਾਨਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਹਮਲਿਆਂ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਔਰਤਾਂ ਵੀ...
ਨਗਰ ਕੌਂਸਲ ਚੋਣਾਂ ਦੇ ਮਾਹੌਲ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 31 ਤੋਂ ਨਸ਼ੇ ਖ਼ਿਲਾਫ਼ ਲੋਕਾਂ ਦੇ ਗੁੱਸੇ ਦੀ ਵੱਡੀ ਤਸਵੀਰ ਸਾਹਮਣੇ ਆਈ ਹੈ। ਇਲਾਕੇ ਦੇ ਮਹੱਲਾ ਨਿਵਾਸੀਆਂ ਨੇ ਆਪਣੇ ਘਰਾਂ ਦੇ ਗੇਟਾਂ ਅਤੇ ਕੰਧਾਂ ਉੱਪਰ “ਚਿੱਟੇ ਦੇ ਵਪਾਰੀ ਸਾਡੇ ਘਰ ਵੋਟ ਮੰਗਣ ਨਾ ਆਉਣ” ਲਿਖੇ ਪੋਸਟਰ ਲਗਾ ਕੇ ਨਸ਼ਾ ਤਸਕਰੀ ਅਤੇ ਨਸ਼ੇ ਦੇ ਕਾਰੋਬਾਰ ਖ਼ਿਲਾਫ਼ ਖੁੱਲ੍ਹਾ ਮੋਰਚਾ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਰਤ ਸਰਕਾਰ ਵੱਲੋਂ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਤੋਂ ਲਗਭਗ ₹2.87 ਲੱਖ ਕਰੋੜ ਦਾ ਬੇਮਿਸਾਲ ਲਾਭਅੰਸ਼ (ਡਿਵੀਡੈਂਡ) ਲੈਣ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਰਬੀਆਈ ਦੇ ਰਾਖਵੇਂ ਫੰਡਾਂ ਨੂੰ ਬਹੁਤ ਜ਼ਿਆਦਾ ਕੱਢਣ ਨਾਲ ਦੇਸ਼ ਦੀ ਲੰਬੇ ਸਮੇਂ ਦੀ ਆਰਥਿਕ ਲਚਕਤਾ ਕਮਜ਼ੋਰ ਹੋ ਸਕਦੀ ਹੈ ਅਤੇ ਕੇਂਦਰੀ ਬੈਂਕ...
ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਂਦੇ ਹੋਏ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰੇਗੀ। ਬੱਚਿਆਂ, ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਜਨਤਕ ਥਾਵਾਂ `ਤੇ ਬਿਨਾਂ...
ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ।ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ। ਇਸ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਇੰਡੀਅਨ ਹਾਕੀ ਫੈਡਰੇਸ਼ਨ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਇਹ ਸਮਾਗਮ ਭਾਰਤੀ ਹਾਕੀ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਪੁਲਿਸ ਵੱਲੋਂ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਪੱਛਮੀ ਬੰਗਾਲ ਤੋਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ 'ਤੇ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਸ਼ੁਕਰਵਾਰ ਨੂੰ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਦਾਰ ਭਗਵੰਤ ਸਿੰਘ...
ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਵੇਲੇ ਵੱਡੀ ਸਿਆਸੀ ਅਤੇ ਕਾਨੂੰਨੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗ੍ਰਾਮ ਪੰਚਾਇਤ ਦੀ ਜ਼ਮੀਨ 'ਤੇ ਕਬਜ਼ੇ ਦੇ ਮਾਮਲੇ ਵਿੱਚ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ 'ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾ ਦਿੱਤਾ। ਕਾਨੂੰਨ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ...
- Advertisement -

MOST POPULAR