Home Blog Page 455
ਜਲੰਧਰ । ਅੱਜ ਭਾਵ ਸੋਮਵਾਰ ਸਵੇਰੇ ਜਲੰਧਰ ਦੀ ਮਕਸੂਦਾ ਸਬਜ਼ੀ ਮੰਡੀ 'ਚ ਵਿਕਰੇਤਾਵਾਂ ਨੇ ਹੰਗਾਮਾ ਕਰ ਦਿੱਤਾ। ਉਹ ਬਾਜ਼ਾਰ ਤੋਂ ਬਾਹਰ ਆ ਕੇ ਸੜਕ 'ਤੇ ਆ ਗਏ ਅਤੇ ਪੂਰਾ ਜਾਮ ਲਗਾ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਉਨ੍ਹਾਂ ਦਾ ਧਰਨਾ ਸੜਕ ਤੋਂ ਹਟਾ ਕੇ ਬਾਜ਼ਾਰ ਦੇ ਗੇਟ ਤੱਕ...
ਲੁਧਿਆਣਾ | ਭਾਨਾ ਸਿੱਧੂ ਨੂੰ ਲੁਧਿਆਣਾ 'ਚ ਚੱਲਦੀ ਕਾਰ 'ਚੋਂ ਬਾਹਰ ਸੁੱਟਣ ਤੋਂ ਬਾਅਦ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਗ੍ਰਿਫਤਾਰ ਕਰ ਲਿਆ ਹੈ। ਭਾਨਾ ਸਿੱਧੂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਜੇਲ੍ਹ 'ਚ ਤਬਦੀਲ ਕਰਨ ਲਈ ਚੱਲ ਰਹੇ ਅੰਦੋਲਨ 'ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਜਾ ਰਿਹਾ ਸੀ। ਪੁਲਿਸ ਨੇ ਭਾਨਾ ਸਿੱਧੂ ਨੂੰ...
ਜਲੰਧਰ, 17 ਮਾਰਚ | ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ ਸਾਰੰਗਲ ਨੇ ਦੱਸਿਆ ਕਿ ਲੋਕ ਸਭਾ ਚੋਣ-2024 ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਕੀਤੀਆਂ ਜਾਣ ਵਾਲੀਆਂ ਚੋਣ ਰੈਲੀਆਂ ਅਤੇ ਸਮਾਗਮਾਂ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਸਬੰਧਿਤ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਅਗਵਾਈ ਵਿੱਚ ਪ੍ਰਵਾਨਗੀ ਸੈਲ ਸਥਾਪਿਤ ਕਰਨ ਤੋਂ ਇਲਾਵਾ ਚੋਣ ਰੈਲੀਆਂ ਅਤੇ ਸਮਾਗਮਾਂ ਲਈ ਢੁਕਵੇਂ ਸਥਾਨਾਂ ਦੀ ਚੋਣ ਕੀਤੀ...
ਜਲੰਧਰ, 17 ਮਾਰਚ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਗਾਮੀ ਲੋਕ ਸਭਾ ਚੋਣਾਂ-2024 ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਚੋਣ ਸਰਗਰਮੀਆਂ ਲਈ ਨਾਨ ਕਮਰਸ਼ੀਅਲ ਏਅਰਪੋਰਟਸ/ਹੈਲੀਪੈਡ, ਜਨਤਕ ਮੀਟਿੰਗਾਂ, ਰੈਲੀਆਂ, ਲਾਊਡ ਸਪੀਕਰ,ਵਾਹਨਾਂ ਅਤੇ ਵੀਡੀਓ ਵੈਨਾਂ ਦੀ ਵਰਤੋਂ ਆਦਿ ਦੀ ਪ੍ਰਵਾਨਗੀ ਦੇਣ ਲਈ ਜ਼ਿਲ੍ਹਾ ਪੱਧਰ ’ਤੇ ‘ਸਿੰਗਲ ਵਿੰਡੋ ਸਿਸਟਮ’ ਸਥਾਪਤ ਕੀਤਾ...
ਮਾਨਸਾ, 17 ਮਾਰਚ | ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਫਿਰ ਤੋਂ ਕਿਲਕਾਰੀ ਗੂੰਜੀ ਹੈ। ਬਲਕੌਰ ਸਿੰਘ ਅਤੇ ਚਰਨ ਕੌਰ ਮੁੜ ਮਾਤਾ ਪਿਤਾ ਬਣ ਗਏ ਹਨ। ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ, ਮਤਲਬ ਕਿ ਮਰਹੂਮ ਸਿੱਧੂ ਮੂਸੇਵਾਲਾ ਦੇ ਨਿੱਕੇ ਵੀਰ ਨੇ ਘਰ ‘ਚ ਜਨਮ ਲਿਆ ਹੈ। ਇਹ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ...
ਚੰਡੀਗੜ੍ਹ | ਦੇਸ਼ 'ਚ 7 ਪੜਾਵਾਂ 'ਚ ਲੋਕ ਸਭਾ ਦੀਆਂ ਵੋਟਾਂ ਪੈਣੀਆਂ ਹਨ, ਜਿਸ ਤਹਿਤ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਵੋਟਿੰਗ ਹੋਵੇਗੀ, ਜਿਸ ਦਾ 4 ਜੂਨ ਨੂੰ ਰਿਜ਼ਲਟ ਆਵੇਗਾ। ਦੱਸਣਯੋਗ ਹੈ ਕਿ ਇਲੈਕਸ਼ਨ ਕਮਿਸ਼ਨਰ ਵਲੋਂ ਅੱਜ ਲੋਕ ਸਭਾ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਤਹਿਤ ਦੇਸ਼ ਚ 7 ਫੇਸਜ਼ ਚ...
ਜਲੰਧਰ | ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਅਫਵਾਹਾਂ ਦਾ ਅੰਤ ਹੋ ਗਿਆ ਹੈ। ਸੰਸਦ ਮੈਂਬਰ ਰਿੰਕੂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਵਫ਼ਾਦਾਰੀ ਹਮੇਸ਼ਾ ਆਮ ਆਦਮੀ ਪਾਰਟੀ ਨਾਲ ਰਹੇਗੀ ਅਤੇ ਉਹ ਕਿਤੇ ਵੀ ਨਹੀਂ ਜਾ ਰਹੇ ਹਨ।...
ਚੰਡੀਗੜ੍ਹ | 2015 ਦੇ ਬਰਗਾੜੀ ਬੇਅਦਬੀ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਗ੍ਰਿਫ਼ਤਾਰ ਕੀਤੇ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੇ ਇਸ ਮਾਮਲੇ 'ਚ ਜੇਐਮਆਈਸੀ ਚੰਡੀਗੜ੍ਹ ਦੀ ਅਦਾਲਤ 'ਚ ਧਾਰਾ 164 ਤਹਿਤ ਆਪਣੇ ਬਿਆਨ ਦਰਜ ਕਰਵਾਏ ਹਨ। ਪ੍ਰਦੀਪ ਕਲੇਰ ਨੇ ਆਪਣੇ ਬਿਆਨ 'ਚ ਸਪੱਸ਼ਟ ਕੀਤਾ ਹੈ ਕਿ ਬੇਅਦਬੀ ਦੀ ਘਟਨਾ ਨੂੰ ਡੇਰਾ ਮੁਖੀ ਗੁਰਮੀਤ...
ਲੁਧਿਆਣਾ|ਜਗਰਾਓਂ ਸ਼ਹਿਰ ਤੋਂ ਕੁਝ ਦੂਰੀ ’ਤੇ ਪੈਂਦੇ ਪਿੰਡ ਜਲਾਲਦੀਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦਾ 1500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਉਸ ਦੇ ਦੋਸਤ ਨੇ ਕਤਲ ਕਰ ਦਿੱਤਾ। ਆਪਣੇ ਦੋਸਤ ਨੂੰ ਖੂਨ ਨਾਲ ਲੱਥਪੱਥ ਛੱਡ ਕੇ ਦੋਸ਼ੀ ਖੁਦ ਭੱਜ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਜਸਵੰਤ ਸਿੰਘ ਵਾਸੀ ਜਲਾਲਦੀਵਾਲ ਵਜੋਂ ਹੋਈ ਹੈ। ਮੁਲਜ਼ਮ ਵੀ ਉਕਤ ਪਿੰਡ ਦਾ ਹੀ ਵਸਨੀਕ ਹੈ,...
ਚੰਡੀਗੜ੍ਹ | ਪੰਜਾਬ ਦੇ ਸਰਕਾਰੀ ਸਕੂਲਾਂ 'ਚ ਨਰਸਰੀ ਜਮਾਤ ਲਈ ਦਾਖ਼ਲੇ ਸ਼ੁਰੂ ਹੋ ਗਏ ਹਨ। ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਦੀ ਪਾਲਣਾ 'ਚ ਸਕੂਲਾਂ 'ਚ ਵਿੱਦਿਅਕ ਸੈਸ਼ਨ 2024-25 ਲਈ ਨਰਸਰੀ ਜਮਾਤਾਂ 'ਚ ਵਿਦਿਆਰਥੀਆਂ ਦਾ ਦਾਖਲਾ ਸ਼ੁਰੂ ਕੀਤਾ ਗਿਆ ਹੈ। ਇਸ 'ਚ ਲੁਧਿਆਣਾ ਜ਼ਿਲ੍ਹਾ ਸੂਬੇ 'ਚ ਸਭ ਤੋਂ ਵੱਧ ਦਾਖ਼ਲੇ ਲੈ ਕੇ ਮੋਹਰੀ ਹੈ। ਲੁਧਿਆਣਾ ਦੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਮਨੋਜ...
- Advertisement -

MOST POPULAR